'ਭ੍ਰਿਸਟਾਚਾਰ ਅਤੇ ਮਾਫੀਆ ਦਾ ਖਾਤਮਾ ਕਰਕੇ ਦੇਸ ਵਿੱਚ ਇਮਾਨਦਾਰ ਸਾਸਨ ਦੀ ਮਿਸਾਲ ਕਾਇਮ ਕਰਾਂਗੇ'
Published : Feb 4, 2022, 7:32 pm IST
Updated : Feb 5, 2022, 11:31 am IST
SHARE ARTICLE
Bhagwant Mann
Bhagwant Mann

ਲੋਕਾਂ ਨੇ ਵਿਖਾਇਆ ਭਾਰੀ ਉਤਸਾਹ, ਫੁੱਲਾਂ ਦੀ ਵਰਖਾ ਕਰਕੇ ਅਤੇ ਹਾਰ ਪਾ ਕੇ ਕੀਤਾ ਸਵਾਗਤ

 

ਬਰਨਾਲਾ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ 'ਮਿਸ਼ਨ ਪੰਜਾਬ 2022' ਤਹਿਤ ਬਰਨਾਲਾ ਅਤੇ ਮਹਿਲ ਕਲਾਂ ਵਿਧਾਨ ਸਭਾ ਹਲਕਿਆਂ ਦੇ ਵੱਖ-ਵੱਖ ਇਲਾਕਿਆਂ ਵਿੱਚ ਚੋਣ ਪ੍ਰਚਾਰ ਕੀਤਾ। ਚੋਣ ਕਮਿਸ਼ਨ ਦੇ ਕੋਵਿਡ ਦਿਸਾ-ਨਿਰਦੇਸਾਂ ਦੀ ਪਾਲਣਾ ਕਰਦੇ ਹੋਏ ਮਾਨ ਨੇ ਲੋਕਾਂ ਨੂੰ ਸੰਬੋਧਨ ਕੀਤਾ ਅਤੇ ਉਨਾਂ ਦੀਆਂ ਸਮੱਸਿਆਵਾਂ ਸੁਣੀਆਂ। ਬਰਨਾਲਾ ਅਤੇ ਮਹਿਲ ਕਲਾਂ ਦੇ ਲੋਕਾਂ ਵਿੱਚ ਮਾਨ ਪ੍ਰਤੀ ਭਾਰੀ ਉਤਸਾਹ ਸੀ। ਥਾਂ-ਥਾਂ ਲੋਕਾਂ ਨੇ ਮਾਨ ਦਾ ਫੁੱਲਾਂ ਦੀ ਵਰਖਾ ਕਰਕੇ ਅਤੇ ਹਾਰ ਪਾ ਕੇ ਸਵਾਗਤ ਕੀਤਾ ਅਤੇ ਉਨਾਂ ਦੀ ਜਿੱਤ ਲਈ ਸ਼ੁਭਕਾਮਨਾਵਾਂ ਦਿੱਤੀਆਂ।

 

 

Bhagwant MannBhagwant Mann

ਸੁੱਕਰਵਾਰ ਨੂੰ ਮਾਨ ਆਪਣੇ ਤੈਅ ਪ੍ਰੋਗਰਾਮ ਅਨੁਸਾਰ ਮੇਹਲ ਕਲਾਂ ਵਿਧਾਨ ਸਭਾ ਹਲਕੇ ਦੇ ਖੇਤਰ ਮੇਹਲ ਕਲਾਂ, ਮਹਿਲ ਖੁਰਦ, ਪੰਡੋਰੀ, ਛਾਪਾ, ਕੁਰੜ, ਮਨਾਲ, ਮਾਂਗੇਵਾਲ, ਠੁੱਲੀਵਾਲ, ਗੁੰਮਟੀ, ਭਗਵਾਨਪੁਰ, ਸੇਰਪੁਰ, ਖੇੜੀ ਕਲਾਂ, ਗੁਰਮ, ਹਮੀਦੀ, ਵਜੀਦਕੇ ਖੁਰਦ, ਵਜੀਦਕੇ ਕਲਾਂ ਅਤੇ ਠੀਕਰੀਵਾਲ ਪਿੰਡਾਂ ਦੇ ਲੋਕਾਂ ਵਿਚਕਾਰ ਪਹੁੰਚੇ। ਇਸ ਦੇ ਨਾਲ ਹੀ ਹਲਕਾ ਬਰਨਾਲਾ ਦੇ ਪਿੰਡ ਸੰਘੇੜਾ ਅਤੇ ਹੰਢਿਆਇਆ ਅਤੇ ਸ਼ਹਿਰ ਦੇ ਸੰਧੂ ਪੱਤੀ, ਵਾਲਮੀਕੀ ਚੌਂਕ, ਸਹੀਦ ਭਗਤ ਸਿੰਘ ਚੌਂਕ ਅਤੇ ਜਵਾਹਰ ਲਾਲ ਨਹਿਰੂ ਚੌਂਕ ਦੇ ਲੋਕਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਮਾਨ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਦਾ ਸਾਥ ਦੇਣ ਦੀ ਅਪੀਲ ਕੀਤੀ ਅਤੇ 'ਆਪ' ਦੀ ਸਰਕਾਰ ਬਣਨ 'ਤੇ ਉਨਾਂ ਦੀਆਂ ਸਾਰੀਆਂ ਬੁਨਿਆਦੀ ਅਤੇ ਜਰੂਰੀ ਸਮੱਸਿਆਵਾਂ ਨੂੰ ਹੱਲ ਕਰਨ ਦਾ ਵਾਅਦਾ ਕੀਤਾ।

Bhagwant MannBhagwant Mann

 

ਚੋਣ ਪ੍ਰਚਾਰ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ  ਸ਼ਾਸਨ-ਪ੍ਰਸਾਸਨ 'ਚ ਹੋ ਰਹੀ  ਲੁੱਟ ਅਤੇ ਭ੍ਰਿਸਟਾਚਾਰ ਨੂੰ ਖਤਮ ਕਰਕੇ ਪੰਜਾਬ ਦਾ ਖਜਾਨਾ ਭਰੇਗੀ ਅਤੇ ਉਸ ਪੈਸੇ ਨਾਲ ਲੋਕਾਂ ਨੂੰ ਮੁਫ਼ਤ ਵਿੱਚ ਚੰਗੀ ਸਿੱਖਿਆ ਅਤੇ ਮੈਡੀਕਲ ਵਿਵਸਥਾ, ਮੁਫਤ ਬਿਜਲੀ- ਪਾਣੀ ਅਤੇ ਹੋਰ ਸਹੂਲਤਾਂ ਮੁਹਈਆ ਕਰਵਾਏਗੀ। ਅਸੀਂ ਸ਼ਾਸਨ ਵਿਵਸਥਾ ਵਿੱਚ ਫੈਲੇ ਭ੍ਰਿਸਟਾਚਾਰ, ਰੇਤ ਮਾਫੀਆ, ਕੇਬਲ ਮਾਫੀਆ ਅਤੇ ਡਰੱਗ ਮਾਫੀਆ ਨੂੰ ਪੂਰੀ ਤਰਾਂ ਖਤਮ ਕਰਾਂਗੇ ਅਤੇ ਪੰਜਾਬ ਨੂੰ ਦੇਸ ਵਿੱਚ ਇਮਾਨਦਾਰ ਸ਼ਾਸ਼ਨ ਦੀ ਇੱਕ ਮਿਸਾਲ ਬਣਾਵਾਂਗੇ।

Bhagwant MannBhagwant Mann

 

ਮਾਨ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਆਪਣੀ ਕੁਰਸੀ ਅਤੇ ਪਰਿਵਾਰ ਬਚਾਉਣ ਲਈ ਲੜ ਰਹੀਆਂ ਹਨ। ਇਨਾਂ ਪਾਰਟੀਆਂ ਦੀ ਪਰਿਵਾਰਵਾਦ ਦੀ ਰਾਜਨੀਤੀ ਅਤੇ ਭ੍ਰਿਸਟਾਚਾਰ ਨੇ ਰਾਜਨੀਤੀ ਨੂੰ ਗੰਧਲਾ ਕਰ ਦਿੱਤਾ ਹੈ। ਸਾਡੀ ਲੜਾਈ ਪੰਜਾਬ ਬਚਾਉਣ ਦੀ ਹੈ। ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਬਚਾਉਣ ਦੀ ਹੈ। ਸਾਡੀ ਲੜਾਈ ਕਿਸਾਨਾਂ ਨੂੰ ਕਾਰਪੋਰੇਟ ਘਰਾਣਿਆਂ ਤੋਂ ਬਚਾਉਣ ਦੀ ਹੈ ਅਤੇ ਬੰਦ ਹੋ ਰਹੇ ਉਦਯੋਗਾਂ ਅਤੇ ਪਲਾਇਨ ਕਰ ਰਹੇ ਕਾਰੋਬਾਰੀਆਂ ਨੂੰ ਬਚਾਉਣ ਦੀ ਹੈ।  ਅਸੀਂ ਪੰਜਾਬ ਦੀ ਕਿਸਾਨੀ, ਜਵਾਨੀ ਅਤੇ ਵਪਾਰੀ, ਸਾਰੀਆਂ ਨੂੰ ਬਚਾਵਾਂਗੇ।  ਰੁਜਗਾਰ ਅਤੇ ਉਚੇਰੀ ਸਿੱਖਿਆ ਦੀ ਘਾਟ ਕਾਰਨ ਵਿਦੇਸ ਜਾਣ ਲਈ ਮਜਬੂਰ ਹੋ ਰਹੇ ਨੌਜਵਾਨਾਂ ਨੂੰ ਪੰਜਾਬ ਵਿੱਚ ਹੀ ਸਿੱਖਿਆ ਅਤੇ ਰੁਜਗਾਰ ਦੇ ਯੋਗ ਮੌਕੇ ਮੁਹੱਈਆ ਕਰਵਾ ਕੇ ਪੰਜਾਬ ਵਿੱਚੋਂ ਪੈਸੇ ਅਤੇ ਹੁਨਰ ਦੀ ਨਿਕਾਸੀ ਨੂੰ ਰੋਕਾਂਗੇ।

Bhagwant MannBhagwant Mann

ਕਿਸਾਨਾਂ ਦੇ ਮੁੱਦੇ 'ਤੇ ਮਾਨ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਪਿਛਲੀਆਂ ਸਰਕਾਰਾਂ ਨੇ ਮੰਡੀਆਂ ਦੀ ਹਾਲਤ ਖ਼ਰਾਬ ਕਰਕੇ ਬਹੁਤ ਦੁੱਖ ਦਿੱਤਾ ਹੈ। ਦਿਨ-ਰਾਤ ਮਿਹਨਤ ਕਰਕੇ ਅਨਾਜ ਦੀ ਉਪਜ ਕਰਨ ਤੋਂ ਬਾਅਦ ਉਨਾਂ ਦਾ ਅਨਾਜ ਮੰਡੀਆਂ ਵਿੱਚ ਖਰਾਬ ਹੋ ਜਾਂਦਾ ਹੈ ਅਤੇ ਉਨਾਂ ਨੂੰ ਲੱਖਾਂ ਦਾ ਨੁਕਸਾਨ ਝੱਲਣਾ ਪੈਂਦਾ ਹੈ। ਅਸੀਂ ਕਿਸਾਨਾਂ ਨੂੰ ਕਿਸੇ ਵੀ ਕੀਮਤ 'ਤੇ ਨੁਕਸਾਨ ਨਹੀਂ ਹੋਣ ਦੇਵਾਂਗੇ। ਟਰਾਲੀ ਮੰਡੀ ਦੇ ਅੰਦਰ ਆਉਂਦੇ ਹੀ ਅਨਾਜ ਦੀ ਸਾਰੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ। ਜੇਕਰ ਝੱਖੜ ਤੂਫ਼ਾਨ ਅਤੇ ਬਰਸਾਤ ਕਾਰਨ ਅਨਾਜ ਖਰਾਬ ਹੋ ਜਾਂਦਾ ਹੈ ਤਾਂ ਇਸ ਦਾ ਨੁਕਸਾਨ ਕਿਸਾਨ ਨਹੀਂ ਸਰਕਾਰ ਉਠਾਏਗੀ। ਅਨਾਜ ਮੰਡੀ ਵਿੱਚ ਪਹੁੰਚਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਕਿਸਾਨਾਂ ਨੂੰ ਫਸਲ ਦੀ ਪੂਰੀ ਅਦਾਇਗੀ ਕੀਤੀ ਜਾਵੇਗੀ।

ਮਾਨ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੋਵੇਗੀ। 'ਆਪ' ਸਰਕਾਰ ਵਿੱਚ ਹਰ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਉਨਾਂ ਦਾ ਹੱਲ ਕੀਤਾ ਜਾਵੇਗਾ।  ਪੰਜਾਬ ਅਤੇ ਪੰਜਾਬੀਆਂ ਦੀ ਤਕਦੀਰ ਬਦਲਣ ਲਈ ਇਸ ਵਾਰ ਝਾੜੂ ਦਾ ਬਟਨ ਦਬਾਓ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਓ। ਮਾਨ ਨੇ ਕਿਹਾ ਕਿ ਜਿਸ ਤਰਾਂ ਅਸੀਂ ਸੰਗਰੂਰ ਦਾ ਸਾਂਸਦ ਹੁੰਦਿਆਂ ਹਮੇਸਾ ਹੀ ਪੰਜਾਬ ਦੀ ਆਵਾਜ ਨੂੰ ਪਾਰਲੀਮੈਂਟ ਵਿਚ ਬੁਲੰਦ ਕੀਤਾ ਹੈ, ਉਸੇ ਤਰਾਂ ਮੁੱਖ ਮੰਤਰੀ ਬਣਨ 'ਤੇ ਅਸੀਂ ਪੰਜਾਬ ਦੇ ਹਰ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਦਿਨ-ਰਾਤ ਮਿਹਨਤ ਕਰਾਂਗੇ। ਲੋਕਾਂ ਨੂੰ ਉਨਾਂ ਦੇ ਹੱਕ ਦਿਵਾਵਾਂਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement