ਦੁਕਾਨ 'ਤੇ ਗਾਹਕਾਂ ਦਾ ਇਤਜ਼ਾਰ ਕਰ ਰਹੇ ਦੁਕਾਨਦਾਰ ਨੂੰ ਗੋਲੀਆਂ ਨਾਲ ਭੁੰਨਿਆ

By : GAGANDEEP

Published : Feb 4, 2023, 11:26 am IST
Updated : Feb 4, 2023, 12:58 pm IST
SHARE ARTICLE
photo
photo

ਚਾਰੇ ਪਾਸੇ ਪੈ ਗਿਆ ਚੀਕ ਚਿਹਾੜਾ

 

ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਗੋਲੀਬਾਰੀ ਦੀ ਇੱਕ ਹੋਰ ਘਟਨਾ ਸਾਹਮਣੇ ਆਈ ਹੈ। ਇਹ ਗੋਲੀਆਂ ਦੁਕਾਨਦਾਰ ਨੂੰ ਲੱਗੀਆਂ ਜੋ ਰਾਤ ਨੂੰ ਆਪਣੀ ਦੁਕਾਨ 'ਤੇ ਗਾਹਕਾਂ ਦੇ ਆਉਣ ਦੀ ਉਡੀਕ ਕਰ ਰਿਹਾ ਸੀ। ਗੋਲੀ ਚੱਲਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਨੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਮੁਲਜ਼ਮਾਂ ਦਾ ਪਤਾ ਲਗਾਇਆ ਜਾ ਸਕੇ।

ਇਹ ਵੀ ਪੜ੍ਹੋ: ਲੁਧਿਆਣਾ 'ਚ ਸੈਕਸ ਰੈਕੇਟ ਦਾ ਪਰਦਾਫਾਸ਼, 3 ਹੋਟਲਾਂ 'ਚੋਂ ਫੜੇ 13 ਕੁੜੀਆਂ-4 ਏਜੰਟ

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਗੇਟ ਹਕੀਮਾਨ ਨੇੜੇ ਅਮਨ ਐਵੇਨਿਊ ਵਿੱਚ ਵਾਪਰੀ। ਰਾਤ ਕਰੀਬ 8.30 ਵਜੇ ਚੱਕੀ ਦਾ ਮਾਲਕ ਰਜਿੰਦਰ ਅਰੋੜਾ ਆਪਣੀ ਦੁਕਾਨ 'ਤੇ ਬੈਠਾ ਸੀ। ਉਦੋਂ ਦੋ ਨੌਜਵਾਨ ਮੋਟਰਸਾਈਕਲ ’ਤੇ ਆਏ। ਦੋਹਾਂ ਨੇ ਸਿਰ ਝੁਕਾ ਕੇ ਸਤਿ ਸ਼੍ਰੀ ਅਕਾਲ ਕਿਹਾ। ਇਸ ਤੋਂ ਬਾਅਦ ਉਸ ਨੇ ਪਿਸਤੌਲ ਕੱਢ ਕੇ ਫਾਇਰ ਕਰ ਦਿੱਤਾ। 

ਇਹ ਵੀ ਪੜ੍ਹੋ: ਚੀਨ-ਜਾਪਾਨ 'ਚ ਘਟ ਰਹੀ ਜਨਮ ਦਰ, ਮਹਿੰਗਾਈ ਕਾਰਨ ਬੱਚਿਆਂ ਨੂੰ ਨਹੀਂ ਦੇ ਰਹੇ ਹਨ ਜਨਮ 

ਮੁਲਜ਼ਮਾਂ ਨੇ ਗੋਲੀਆਂ ਸਿੱਧੀਆਂ ਪੱਟ ਵਿਚ ਮਾਰੀਆਂ ਅਤੇ ਉਥੋਂ ਫਰਾਰ ਹੋ ਗਿਆ। ਘਟਨਾ ਤੋਂ ਬਾਅਦ ਆਸਪਾਸ ਦੇ ਲੋਕ ਉਸੇ ਸਮੇਂ ਦੁਕਾਨ 'ਤੇ ਆ ਗਏ। ਰਜਿੰਦਰ ਅਰੋੜਾ ਨੂੰ ਚੁੱਕ ਕੇ ਕਾਰ ਵਿਚ ਬੈਠਾ ਕੇ ਹਸਪਤਾਲ ਲੈ ਗਏ। ਰਜਿੰਦਰ ਨੂੰ ਅੰਮ੍ਰਿਤਸਰ ਦੇ ਮਹਾਜਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਉਸ ਦੀ ਹਾਲਤ ਸਥਿਰ ਹੈ।

ਅੰਮ੍ਰਿਤਸਰ ਦੇ ਏਸੀਪੀ ਸੈਂਟਰਲ ਸੁਰਿੰਦਰ ਸਿੰਘ ਵੀ ਮੌਕੇ ’ਤੇ ਪੁੱਜੇ। ਏਸੀਪੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਦੁਕਾਨ ਦੇ ਕੈਮਰੇ ਖ਼ਰਾਬ ਸਨ। ਜਿਸ ਕਾਰਨ ਉਹ ਦੁਕਾਨ ਦੇ ਅੰਦਰ ਦੀ ਫੁਟੇਜ ਹਾਸਲ ਨਹੀਂ ਕਰ ਸਕੇ। ਕੁਝ ਹੋਰ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਕਾਰਨ ਦਾ ਪਤਾ ਲਗਾਇਆ ਜਾ ਸਕੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਵੱਡੀਆਂ ਤੋਂ ਵੱਡੀਆਂ ਬਿਮਾਰੀਆਂ ਨੂੰ ਠੀਕ ਕਰ ਦਿੰਦੇ ਹਨ ਇਹ ਬੂਟੇ ਪਹਿਲੀ ਵਾਰ ਦੇਖੋ 10 ਤਰ੍ਹਾਂ ਦਾ ਪੁਦੀਨਾ

26 Jul 2024 9:31 AM

Big Breaking:ਸਿੱਧੂ ਮੂਸੇਵਾਲਾ ਕ.ਤ.ਲ.ਕਾਂ.ਡ ਨਾਲ ਜੁੜੀ ਅਹਿਮ ਖ਼ਬਰ! ਅੱਜ ਕੋਰਟ ਸੁਣਾ ਸਕਦੀ ਹੈ ਵੱਡਾ ਫੈਸਲਾ

26 Jul 2024 9:25 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:21 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:19 AM

Beadbi ਮਗਰੋਂ ਹੋਏ Goli kand 'ਚ ਗੋ/ਲੀ/ਆਂ ਦੇ ਖੋਲ ਚੁੱਕ ਲੈ ਗੀਆ ਸੀ ਇਕ Leader, ਕਿਹੜੇ ਅਫ਼ਸਰਾਂ ਤੋ ਲੈਕੇ ਲੀਡਰ

26 Jul 2024 9:15 AM
Advertisement