ਸੂਬੇ ਦੇ 17 ਜ਼ਿਲ੍ਹਿਆਂ 'ਚ ਸਥਾਪਤ ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ 2.91 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ.ਬਲਜੀਤ ਕੌਰ
Published : Feb 4, 2023, 7:16 pm IST
Updated : Feb 4, 2023, 7:16 pm IST
SHARE ARTICLE
photo
photo

ਮਾਨ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ

 

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ।  ਇਸ ਲਈ ਸੂਬੇ ਦੇ 17 ਜ਼ਿਲ੍ਹਿਆਂ ਵਿੱਚ ਸਥਾਪਤ ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ ਸਾਲ 2022-23 ਵਾਸਤੇ 2.91 ਕਰੋੜ ਦੀ ਰਾਸ਼ੀ ਜ਼ਾਰੀ ਕਰ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਤਹਿਤ ਸਾਲ 2022-23 ਦੌਰਾਨ ਬਜਟ ਉਪਬੰਧ ਦੀ ਰਾਸ਼ੀ ਜ਼ਾਰੀ ਕੀਤੀ ਗਈ ਹੈ। ਇਸ ਕਰਕੇ 2.91  ਕਰੋੜ ਰੁਪਏ ਦੀ ਰਾਸ਼ੀ ਜ਼ਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।

ਸਰਕਾਰ ਵੱਲੋਂ ਹਰ ਜਿਲ੍ਹੇ ਵਿੱਚ ਡਾ.ਬੀ.ਆਰ.ਅੰਬੇਦਕਰ ਭਵਨ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਸੀ ਤਾਂ ਜੋ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਲਈ ਸਿੰਗਲ ਵਿੰਡੋਂ ਇੱਕ ਛੱਤ ਹੇਠ ਸਹੂਲਤਾਂ ਮੁਹੱਈਆ ਕਰਵਾਈਆ ਜਾ ਸਕਣ। ਹੁਣ ਤੱਕ 17 ਜਿਲ੍ਹਿਆਂ ਵਿੱਚ ਡਾ.ਬੀ.ਆਰ ਅੰਬੇਦਕਰ ਭਵਨ ਦੀ ਸਥਾਪਨਾ ਕੀਤੀ ਗਈ ਹੈ। ਬਾਕੀ ਰਹਿੰਦੇ ਛੇ ਜਿਲਿਆਂ ਵਿੱਚੋਂ ਐਸ.ਏ.ਐਸ.ਨਗਰ,  ਬਰਨਾਲਾ ਅਤੇ ਮਲੇਰਕੋਟਲਾ ਵਿੱਚ ਡਾ. ਅੰਬੇਦਕਰ ਭਵਨ ਸਥਾਪਤ ਕਰਨ ਲਈ ਜਮੀਨ ਦਾ ਪ੍ਰਬੰਧ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ, ਜਦਕਿ ਜਿਲ੍ਹਾ ਪਠਾਨਕੋਟ, ਤਰਨਤਾਰਨ ਅਤੇ ਫਾਜਿਲਕਾ ਵਿਖੇ ਜਮੀਨ ਦਾ ਪ੍ਰਬੰਧ ਹੋ ਚੁੱਕਾ ਹੈ।

ਕੈਬਨਿਟ ਮੰਤਰੀ ਨੇ ਡਾ.ਬੀ.ਆਰ.ਅੰਬੇਦਕਰ ਭਵਨਾ ਦੀ ਮੁਰੰਮਤ ਅਤੇ ਰੱਖ ਰਖਾਅ ਦੇ ਕੰਮ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰੀ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਵਿੱਤੀ ਨਿਯਮਾ ਦੀ ਸਖ਼ਤੀ ਨਾਲ ਪਾਲਣਾ ਕਰਨ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement