ਮੁੱਖ ਮੰਤਰੀ ਭਗਵੰਤ ਮਾਨ ਨੇ ਝੰਡੀ ਦਿਖਾ ਕੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦੇ ਪਹਿਲੇ ਬੈਚ ਨੂੰ ਟ੍ਰੇਨਿੰਗ ਲਈ ਸਿੰਗਾਪੁਰ ਕੀਤਾ ਰਵਾਨਾ

By : KOMALJEET

Published : Feb 4, 2023, 4:00 pm IST
Updated : Feb 4, 2023, 4:00 pm IST
SHARE ARTICLE
Be the torchbearers of Education revolution in the state: CM to Principals visiting Singapore
Be the torchbearers of Education revolution in the state: CM to Principals visiting Singapore

ਸੂਬਾ ਸਰਕਾਰ ਵੱਲੋਂ ਆਪਣੀ ਕਿਸਮ ਦੀ ਇਸ ਪਹਿਲੀ ਪਹਿਲਕਦਮੀ ਦਾ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਅਧਿਆਪਕਾਂ ਦੇ ਪੇਸ਼ੇਵਰ ਹੁਨਰ ਨੂੰ ਨਿਖਾਰਨਾ ਹੈ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲਾਂ ਦੇ ਪਹਿਲੇ ਬੈਚ ਨੂੰ ਸਿੱਖਿਆ ਦੇ ਖੇਤਰ ਵਿੱਚ ਆਪਣੇ ਪੇਸ਼ੇਵਰ ਗਿਆਨ ਅਤੇ ਮੁਹਾਰਤ ਨੂੰ ਅਪਗ੍ਰੇਡ ਕਰਨ ਲਈ ਸਿੰਗਾਪੁਰ ਜਾਣ ਵਾਸਤੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਇੱਥੇ ਮਗਸੀਪਾ ਵਿਖੇ ਵਫ਼ਦ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਅਧਿਆਪਕਾਂ ਨੂੰ ਸੱਦਾ ਦਿੱਤਾ ਕਿ ਉਹ ਸੂਬੇ ਵਿੱਚ ਪਿਛਲੇ 10 ਮਹੀਨਿਆਂ ਤੋਂ ਚੱਲ ਰਹੀ ਸਿੱਖਿਆ ਕ੍ਰਾਂਤੀ ਦੇ ਮੋਹਰੀ ਬਣਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਪਣੀ ਕਿਸਮ ਦੀ ਇਹ ਪਹਿਲੀ ਪਹਿਲਕਦਮੀ ਅਧਿਆਪਕਾਂ ਦੀ ਵਿਦੇਸ਼ੀ ਸਿਖਲਾਈ ਲਈ ਸੂਬਾਈ ਯੋਜਨਾ ਦਾ ਹਿੱਸਾ ਹੈ, ਜਿਸ ਨੂੰ ਸ਼ੁੱਕਰਵਾਰ ਨੂੰ ਮੰਤਰੀ ਮੰਡਲ ਵੱਲੋਂ ਮਨਜ਼ੂਰੀ ਦਿੱਤੀ ਗਈ ਹੈ।

 

ਇਹ ਵੀ ਪੜ੍ਹੋ:  Bobi, the Oldest dog ever: ਪੁਰਤਗਾਲ 'ਚ ਮਿਲਿਆ ਦੁਨੀਆ ਦਾ ਸਭ ਤੋਂ ਉਮਰਦਰਾਜ਼ ਕੁੱਤਾ, ਗਿਨੀਜ਼ ਵਰਲਡ ਰਿਕਾਰਡ 'ਚ ਦਰਜ ਹੋਇਆ 'ਬੌਬੀ' ਦਾ ਨਾਮ

ਇਸ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿੱਖਿਆ ਦੇਣ ਲਈ ਅਧਿਆਪਕਾਂ ਦੇ ਪੇਸ਼ੇਵਰ ਹੁਨਰ ਨੂੰ ਨਿਖਾਰਨਾ ਹੈ ਤਾਂ ਜੋ ਉਹ ਬਿਹਤਰੀਨ ਸੇਵਾਵਾਂ ਪ੍ਰਦਾਨ ਕਰ ਸਕਣ। ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਦਾ ਇੱਕੋ-ਇੱਕ ਉਦੇਸ਼ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਕਾਨਵੈਂਟ ਦੇ ਆਪਣੇ ਪੜ੍ਹੇ-ਲਿਖੇ ਹਾਣੀਆਂ ਨਾਲ ਮੁਕਾਬਲਾ ਕਰਨ ਦੇ ਯੋਗ ਬਣਾਉਣਾ ਅਤੇ ਜੀਵਨ ਵਿੱਚ ਕਾਮਯਾਬ ਬਣਾਉਣਾ ਹੈ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਅਧਿਆਪਕ ਰਾਸ਼ਟਰ ਨਿਰਮਾਤਾ ਹਨ, ਜੋ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕ ਸਕਦੇ ਹਨ। ਇਸ ਲਈ ਸੂਬਾ ਸਰਕਾਰ ਨੇ ਉਨ੍ਹਾਂ ਨੂੰ ਮਿਆਰੀ ਸਿਖਲਾਈ ਯਕੀਨੀ ਬਣਾ ਕੇ ਉਨ੍ਹਾਂ ਦੇ ਅਧਿਆਪਨ ਦੇ ਹੁਨਰ ਨੂੰ ਨਿਖਾਰਨ ਦਾ ਫੈਸਲਾ ਕੀਤਾ ਹੈ। ਭਗਵੰਤ ਮਾਨ ਨੇ ਦੱਸਿਆ ਕਿ ਇਸ ਗਰੰਟੀ ਦੇ ਹਿੱਸੇ ਵਜੋਂ 36 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਪਹਿਲਾ ਬੈਚ ਪੇਸ਼ੇਵਰ ਸਿਖਲਾਈ ਲਈ ਅੱਜ 4 ਫਰਵਰੀ ਨੂੰ ਸਿੰਗਾਪੁਰ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਪ੍ਰਿੰਸੀਪਲ 6 ਤੋਂ 10 ਫਰਵਰੀ ਤੱਕ ਹੋਣ ਵਾਲੇ ਪ੍ਰੋਫੈਸ਼ਨਲ ਟੀਚਰ ਟਰੇਨਿੰਗ ਸੈਮੀਨਾਰ ਵਿੱਚ ਭਾਗ ਲੈਣਗੇ।

ਇਹ ਵੀ ਪੜ੍ਹੋ:  ਫੁੱਟਬਾਲ ਟੂਰਨਾਮੈਂਟ ਸ਼ੁਰੂ ਹੋਣ ਤੋਂ ਪਹਿਲਾਂ ਨਵਾਂਸ਼ਹਿਰ ਦੇ ਸਪੋਰਟਸ ਕਲੱਬ ਨੂੰ ਮਿਲੀ ਧਮਕੀ

ਮੁੱਖ ਮੰਤਰੀ ਨੇ ਕਿਹਾ ਕਿ ਸਿਖਲਾਈ ਪੂਰੀ ਕਰਨ ਤੋਂ ਬਾਅਦ ਇਹ ਪਹਿਲਾ ਬੈਚ 11 ਫਰਵਰੀ ਨੂੰ ਪਰਤੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਸਿਖਲਾਈ ਅਧਿਆਪਕਾਂ ਨੂੰ ਆਧੁਨਿਕ ਅਧਿਆਪਨ ਅਭਿਆਸਾਂ ਅਤੇ ਲੀਡਰਸ਼ਿਪ ਹੁਨਰਾਂ ਨਾਲ ਲੈਸ ਕਰਕੇ ਉਨ੍ਹਾਂ ਦੀ ਸੋਚ ਨੂੰ ਹੋਰ ਵਿਸ਼ਾਲ ਕਰੇਗੀ। 

ਮਹਾਂਮਾਰੀ ਤੋਂ ਬਾਅਦ ਦੇ ਸੰਸਾਰ ਵਿੱਚ ਸਿੱਖਿਆ ਦੇ ਉਦੇਸ਼ਾਂ ਨੂੰ ਪੂਰਾ ਕਰਨ ਲਈ ਅਧਿਆਪਨ-ਸਿਖਲਾਈ ਸਮੱਗਰੀ ਅਤੇ ਆਡੀਓ-ਵਿਜ਼ੂਅਲ ਤਕਨਾਲੋਜੀ ਦੀ ਸਿਰਜਣਾ, ਰਣਨੀਤਕ ਪ੍ਰਬੰਧਨ, ਸਕੂਲ ਸੱਭਿਆਚਾਰ ਨੂੰ ਨਵਾਂ ਆਕਾਰ ਦੇਣਾ, ਅਧਿਆਪਕਾਂ ਦਾ ਪੇਸ਼ੇਵਰ ਹੁਨਰ ਨਿਖਾਰਨਾ ਅਤੇ ਪਾਠਕ੍ਰਮ ਦੀ ਅਗਵਾਈ ਇਸ ਸਿਖਲਾਈ ਵਿੱਚ ਸ਼ਾਮਲ ਹੈ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਇਹ ਮਿਸਾਲੀ ਪਹਿਲਕਦਮੀ ਸੂਬੇ ਵਿੱਚ ਸਿੱਖਿਆ ਪ੍ਰਣਾਲੀ ਦੇ ਸੁਧਾਰ ਲਈ ਮੀਲ ਪੱਥਰ ਸਾਬਤ ਹੋਵੇਗੀ ਅਤੇ ਇਨ੍ਹਾਂ ਯਤਨਾਂ ਨਾਲ ਪੰਜਾਬ ਜਲਦੀ ਹੀ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣੇਗਾ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਤੂੰ ਮੇਰੇ ਨਾਲ ਵਿਆਹ ਕਰਵਾਇਆ', ਘਰਵਾਲੀ ਨੇ ਚੂੜੇ ਵਾਲੀ ਨਾਲ ਫੜ ਲਿਆ ਪਤੀ, ਆਹ ਦੇਖੋ ਪੈ ਗਿਆ ਪੰਗਾ, LIVE ਵੀਡੀਓ

03 May 2024 4:26 PM

Kulbir Singh Zira Interview :ਅੰਮ੍ਰਿਤਪਾਲ ਸਿੰਘ ਨੂੰ ਕਿੰਨੀ ਵੱਡੀ ਚੁਣੌਤੀ ਮੰਨਦੇ ਨੇ ਕੁਲਬੀਰ ਸਿੰਘ ਜ਼ੀਰਾ?

03 May 2024 4:21 PM

Raja Warring ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ Bharat Bhushan Ashu, ਕਿਹਾ - 'ਟਿਕਟਾਂ ਦੀ ਲੜਾਈ ਛੱਡ ਦਓ ਯਾਰ

03 May 2024 2:20 PM

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM
Advertisement