
ਪੁਲਿਸ ਨੇ ਮੁਲਜ਼ਮਾਂ ਨੂੰ ਕਾਬੂ ਕਰ ਕੀਤਾ ਮਾਮਲਾ ਦਰਜ
ਪੁਲਿਸ ਨੇ ਮੁਲਜ਼ਮਾਂ ਨੂੰ ਕਾਬੂ ਕਰ ਕੀਤਾ ਮਾਮਲਾ ਦਰਜ
ਲੁਧਿਆਣਾ: ਸਥਾਨਕ ਪੁਲਿਸ ਨੇ ਜ਼ਿਲ੍ਹੇ ਵਿਚ ਚੱਲ ਰਹੇ ਗੈਰ-ਕਾਨੂੰਨੀ ਕੰਮਾਂ ਖਿਲਾਫ ਮੁਹਿੰਮ ਵਿੱਢੀ ਹੈ। ਇਸੇ ਤਹਿਤ ਪੁਲਿਸ ਨੇ ਜਿਸਮਫਿਰੋਸ਼ੀ ਦੇ ਚੱਲ ਰਹੇ ਧੰਦੇ ਦਾ ਪਰਦਾਫਾਸ਼ ਕੀਤਾ ਹੈ ਅਤੇ ਪੰਜ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਸ ਬਾਰੇ ਪੁਲਿਸ ਵਲੋਂ ਜਾਣਕਾਰੀ ਸਾਂਝੀ ਕੀਤੀ ਗਈ।
ਜਾਣਕਾਰੀ ਅਨੁਸਾਰ ਲੁਧਿਆਣਾ ਜ਼ਿਲ੍ਹੇ ਦੇ ਤਿੰਨ ਵੱਖ-ਵੱਖ ਹੋਟਲਾਂ ਵਿਚ ਇਹ ਧੰਦਾ ਚੱਲ ਰਿਹਾ ਸੀ। ਪੁਲਿਸ ਨੇ ਇਸ ਵਿਚ ਸ਼ਾਮਲ ਮੁਲਜ਼ਮਾਂ ਨੂੰ ਕਾਬੂ ਕਰ ਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਜਾਰੀ ਹੈ।