
ਤਿੰਨ ਲੋਕ ਗੰਭੀਰ ਜ਼ਖਮੀ
ਬਟਾਲਾ: ਸੂਬੇ 'ਚ ਹਰ ਰੋਜ਼ ਦਰਦਨਾਕ ਹਾਦਸੇ ਵਾਪਰਦੇ ਹਨ। ਬਹੁਤ ਸਾਰੇ ਲੋਕ ਇਹਨਾਂ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ ਤੇ ਆਪਣੀ ਜਾਨ ਗੁਆ ਬੈਠਦੇ ਹਨ। ਅਜਿਹਾ ਹੀ ਮਾਮਲਾ ਬਟਾਲਾ ਤੋਂ ਸਾਹਮਣੇ ਆਇਆ ਹੈ।
ਪੜ੍ਹੋ ਇਹ ਵੀ ਦੁਕਾਨ 'ਤੇ ਗਾਹਕਾਂ ਦਾ ਇਤਜ਼ਾਰ ਕਰ ਰਹੇ ਦੁਕਾਨਦਾਰ ਨੂੰ ਗੋਲੀਆਂ ਨਾਲ ਭੁੰਨਿਆ
ਜਿਥੇ ਤੇਜ਼ ਰਫਤਾਰ ਕਾਰ ਨੇ ਸੜਕ ਕਿਨਾਰੇ ਖੜ੍ਹੇ ਲੋਕਾਂ ਨੂੰ ਦਰੜ ਦਿੱਤਾ, ਜਿਸ ਵਿਚ ਇਕ ਮਹਿਲਾ ਦੀ ਮੌਤ ਹੋ ਗਈ ਤੇ 3 ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਹੈ। ਮ੍ਰਿਤਕ ਔਰਤ ਦੀ ਪਛਾਣ ਗੁਰਪ੍ਰੀਤ ਕੌਰ(32) ਵਜੋਂ ਹੋਈ ਹੈ।
ਪੜ੍ਹੋ ਇਹ ਵੀ : ਲੁਧਿਆਣਾ 'ਚ ਸੈਕਸ ਰੈਕੇਟ ਦਾ ਪਰਦਾਫਾਸ਼, 3 ਹੋਟਲਾਂ 'ਚੋਂ ਫੜੇ 13 ਕੁੜੀਆਂ-4 ਏਜੰਟ
ਦੂਜੇ ਪਾਸੇ ਕਾਰ ਚਾਲਕ ਘਰ ਨੂੰ ਮੌਕੇ ਤੇ ਛੱਡ ਕੇ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।