ਚੰਡੀਗੜ੍ਹ ’ਚ ਹਿਮਾਚਲ ਦੀ ਲੜਕੀ ਨਾਲ ਬਲਾਤਕਾਰ: ਨੌਕਰੀ ਤੋਂ ਕੱਢਣ ਦੀ ਧਮਕੀ ਦੇ ਕੇ ਮੁਲਜ਼ਮ ਬਣਾਉਂਦਾ ਰਿਹਾ ਹਵਸ ਦਾ ਸ਼ਿਕਾਰ
Published : Feb 4, 2023, 4:14 pm IST
Updated : Feb 4, 2023, 4:14 pm IST
SHARE ARTICLE
photo
photo

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

ਚੰਡੀਗੜ੍ਹ - ਹਿਮਾਚਲ ਪ੍ਰਦੇਸ਼ ਦੀ ਰਹਿਣ ਵਾਲੀ ਇਕ ਲੜਕੀ ਨੇ ਚੰਡੀਗੜ੍ਹ ਦੇ ਸੈਕਟਰ 9 ਸਥਿਤ ਇਕ ਮਸ਼ਹੂਰ ਸੈਲੂਨ ਦੇ ਹੇਅਰ ਸਟਾਈਲਿਸਟ ਖਿਲਾਫ ਬਲਾਤਕਾਰ ਦੀ ਸ਼ਿਕਾਇਤ ਦਰਜ ਕਰਵਾਈ ਹੈ। ਬਲਾਤਕਾਰ ਅਤੇ ਛੇੜਛਾੜ ਦੀ ਸ਼ਿਕਾਇਤ ਪੁਲਿਸ ਹੈੱਡਕੁਆਰਟਰ ਨੂੰ ਦਿੱਤੀ ਗਈ ਸੀ। ਮਾਮਲੇ 'ਚ ਪੀੜਤਾ ਸ਼ਨੀਵਾਰ ਨੂੰ ਸੈਕਟਰ 19 ਦੇ ਥਾਣੇ ਪਹੁੰਚੀ।

ਜਾਣਕਾਰੀ ਮੁਤਾਬਕ ਦੋਸ਼ੀ ਨੇ ਸੈਕਟਰ 19 ਥਾਣਾ ਖੇਤਰ ਦੇ ਇਕ ਹੋਟਲ 'ਚ ਉਸ ਨਾਲ ਬਲਾਤਕਾਰ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਦੇ ਨਾਲ ਹੀ ਜਾਣਕਾਰੀ ਮੁਤਾਬਕ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੀੜਤਾ ਨੇ ਸ਼ਿਕਾਇਤ ਵਿਚ ਕਿਹਾ ਕਿ ਉਹ ਸੋਲਨ 'ਚ ਆਪਣੀ ਭੈਣ ਅਤੇ ਜੀਜਾ ਨਾਲ ਰਹਿੰਦੀ ਹੈ। ਉਹ ਪਿਛਲੇ 1 ਮਹੀਨੇ ਤੋਂ ਚੰਡੀਗੜ੍ਹ ਸੈਕਟਰ 9 ਵਿੱਚ ਇੱਕ ਸੈਲੂਨ ਵਿੱਚ ਕੰਮ ਕਰ ਰਹੀ ਸੀ। ਮੁਲਜ਼ਮ ਇਸਤਕਾਰ ਅਲੀ ਉਰਫ ਸੰਨੀ ਅਲੀ ਵੀ ਇੱਥੇ ਕੰਮ ਕਰਦਾ ਸੀ। ਉਸ ਨੇ ਉਸ ਨੂੰ ਨੌਕਰੀ 'ਤੇ ਰੱਖਿਆ ਸੀ।

ਪੀੜਤਾ ਨੇ ਦੱਸਿਆ ਕਿ ਮੁਲਜ਼ਮ ਨੇ ਨੌਕਰੀ ਤੋਂ ਕੱਢਣ ਦੀਆਂ ਧਮਕੀਆਂ ਦਿੰਦੇ ਹੋਏ ਉਸ ਦਾ ਸਰੀਰਕ ਸ਼ੋਸ਼ਣ ਕੀਤਾ। ਜਦੋਂ ਉਸ ਨੇ ਕਿਹਾ ਕਿ ਉਹ ਉਸ ਖ਼ਿਲਾਫ਼ ਪੁਲਿਸ ਕੋਲ ਸ਼ਿਕਾਇਤ ਕਰੇਗੀ ਤਾਂ ਮੁਲਜ਼ਮ ਨੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਇਸ ਦੇ ਨਾਲ ਹੀ ਉਸ ਦੇ ਪਰਿਵਾਰ ਨੂੰ ਵੀ ਧਮਕੀਆਂ ਦਿੱਤੀਆਂ ਗਈਆਂ। ਇਸ ਤੋਂ ਬਾਅਦ ਪੀੜਤਾ ਕਾਫੀ ਘਬਰਾ ਗਈ ਅਤੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿਣ ਲੱਗੀ। ਇਸ ਦੇ ਨਾਲ ਹੀ ਦੋਸ਼ੀ ਉਸ ਦਾ ਸਰੀਰਕ ਸ਼ੋਸ਼ਣ ਕਰਦਾ ਰਿਹਾ।

ਪੀੜਤਾ ਨੇ ਪੁਲਿਸ ਤੋਂ ਮੰਗ ਕੀਤੀ ਸੀ ਕਿ ਸੰਨੀ ਅਲੀ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਸੰਨੀ ਅਲੀ ਤੋਂ ਸੁਰੱਖਿਆ ਦਿੱਤੀ ਜਾਣੀ ਚਾਹੀਦੀ ਹੈ, ਜਿਸ ਨੇ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

Tags: rape, chandigarh

SHARE ARTICLE

ਏਜੰਸੀ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement