
ਮ੍ਰਿਤਕ ਆਪਣੇ ਪਿੱਛੇ ਪਤਨੀ ਸਮੇਤ 6 ਸਾਲ ਦੀ ਧੀ ਅਤੇ ਦੋ ਸਾਲ ਦਾ ਪੁੱਤ ਛੱਡ ਗਿਆ...
ਭਵਾਨੀਗੜ੍ਹ: ਕਰਜ਼ੇ ਨੇ ਇਕ ਹੋਰ ਗਰੀਬ ਮਜ਼ਦੂਰ ਦੀ ਜਾਨ ਲੈ ਲਈ ਹੈ। ਕਰਜ਼ੇ ਦੀ ਮਾਰ ਹੇਠ ਦੱਬੇ ਪਿੰਡ ਝਨੇੜੀ ਦੇ ਇੱਕ ਇਕ ਨੌਜਵਾਨ ਨੇ ਬੀਤੀ ਰਾਤ ਫਾਹਾ ਲੈ ਕੇ ਕੀਤੀ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਝਨੇੜੀ ਦੇ ਰਮਦਾਸੀਆਂ ਪਰਿਵਾਰ ਨਾਲ ਸਬੰਧਤ ਰਾਜ ਕੁਮਾਰ ਉਰਫ਼ ਰਾਜੂ ਪੁੱਤਰ ਸੁਖਦੇਵ ਸਿੰਘ ਜੋ ਕਿ ਮਿਹਨਤ ਮਜ਼ਦੂਰੀ ਦਾ ਕੰਮ ਕਰ ਕੇ ਆਪਣੇ ਘਰ ਦਾ ਗੁਜ਼ਾਰਾ ਚਲਾਉਂਦਾ ਸੀ। ਜਿਸ ਨੇ ਬੀਤੀ ਰਾਤ ਘਰ ’ਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਜਿਸ ਦਾ ਪਤਾ ਅੱਜ ਸਵੇਰੇ ਲੱਗਿਆ।
ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਸਿਰ 4 ਲੱਖ ਰੁਪਏ ਦਾ ਕਰਜ਼ਾ ਸੀ ਅਤੇ ਕਰਜ਼ੇ ਦੇ ਬੋਝ ਅਤੇ ਆਰਥਿਕ ਤੰਗੀ ਦੇ ਕਾਰਨ ਉਹ ਪਿਛਲੇ ਕਾਫੀ ਦਿਨਾਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ।
ਇਹ ਖ਼ਬਰ ਵੀ ਪੜ੍ਹੋ- ਚੰਡੀਗੜ੍ਹ ’ਚ ਹਿਮਾਚਲ ਦੀ ਲੜਕੀ ਨਾਲ ਬਲਾਤਕਾਰ: ਨੌਕਰੀ ਤੋਂ ਕੱਢਣ ਦੀ ਧਮਕੀ ਦੇ ਕੇ ਮੁਲਜ਼ਮ ਬਣਾਉਂਦਾ ਰਿਹਾ ਹਵਸ ਦਾ ਸ਼ਿਕਾਰ
ਮ੍ਰਿਤਕ ਆਪਣੇ ਪਿੱਛੇ ਪਤਨੀ ਸਮੇਤ 6 ਸਾਲ ਦੀ ਧੀ ਅਤੇ ਦੋ ਸਾਲ ਦਾ ਪੁੱਤ ਛੱਡ ਗਿਆ ਹੈ। ਇਸ ਵੇਲੇ ਸਾਰੇ ਪਿੰਡ ਵਾਸੀਆਂ ਨੇ ਸਰਕਾਰ ਨੂੰ ਬੇਨਤੀ ਕੀਤੀ ਕਿ ਮ੍ਰਿਤਕ ਪਰਿਵਾਰ ਦੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਉਸ ਦਾ ਸਾਰਾ ਕਰਜ਼ਾ ਮੁਆਫ਼ ਕਰਕੇ ਪਰਿਵਾਰ ਨੂੰ ਮੁਆਵਜ਼ਾ ਦਿੱਤਾ ਜਾਵੇ।
ਇਹ ਖ਼ਬਰ ਵੀ ਪੜ੍ਹੋ- ਪਾਕਿਸਤਾਨ ਨੇ ਵਿਕੀਪੀਡੀਆ ਨੂੰ ਕੀਤਾ 'ਬਲਾਕ', ਈਸ਼ਨਿੰਦਾ ਸਮੱਗਰੀ ਨਾ ਹਟਾਉਣ ਤੋਂ ਇਨਕਾਰ ਕਰਨ 'ਤੇ ਕੀਤੀ ਕਾਰਵਾਈ