
Mansa News : ਸੀਨੀਅਰ ਪੁਲਿਸ ਕਪਤਾਨ ਡਾ.ਨਾਨਕ ਸਿੰਘ ਨੇ ਬੋਹਾ ਪੁਲਿਸ ਸਟੇਸ਼ਨ ਦੇ ਇੰਚਾਰਜ ਜਗਦੇਵ ਸਿੰਘ ਨੂੰ ਨੌਕਰੀ ਤੋਂ ਕੀਤਾ ਮੁਅੱਤਲ
A drunken policeman entered the Gur ghar Mansa News in punjabi: ਮਾਨਸਾ ਦੇ ਕਸਬਾ ਬੋਹਾ ਦੇ ਐਸਐਚਓ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸ਼ਰਾਬ ਦੇ ਨਸ਼ੇ 'ਚ ਗੁਰਦੁਆਰਾ ਸਾਹਿਬ 'ਚ ਦਾਖਲ ਹੋ ਕੇ ਸੇਵਾਦਾਰਾਂ ਦੀ ਕੁੱਟਮਾਰ ਕੀਤੀ ਅਤੇ ਗਾਲੀ-ਗਲੋਚ ਕੀਤਾ। ਗੁਰੂ ਘਰ ਦੇ ਲੋਕਾਂ ਨੇ ਐੱਸਐੱਚਓ ਦੀ ਇਸ ਕਾਰਵਾਈ ਨੂੰ ਬੇਅਦਬੀ ਕਰਾਰ ਦਿੰਦਿਆਂ ਰੋਸ ਪ੍ਰਗਟ ਕੀਤਾ।
ਇਹ ਵੀ ਪੜ੍ਹੋ: Ajnala News: ਡਿਊਟੀ ਦੌਰਾਨ ਅਟੈਕ ਆਉਣ ਕਾਰਨ ਪੰਜਾਬ ਦਾ ਇਕ ਹੋਰ ਜਵਾਨ ਹੋਇਆ ਸ਼ਹੀਦ
ਇਸ ਤੋਂ ਬਾਅਦ ਡੀਐਸਪੀ ਗੁਰਪ੍ਰੀਤ ਸਿੰਘ ਗਿੱਲ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਅਤੇ ਲੋਕਾਂ ਨੂੰ ਸ਼ਾਂਤ ਕਰਨ ਅਤੇ ਕਾਰਵਾਈ ਕਰਨ ਦਾ ਭਰੋਸਾ ਦਿਤਾ। ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸ਼ਿਕਾਇਤ ਦੇ ਆਧਾਰ 'ਤੇ ਗੁਰੂ ਘਰ 'ਚ ਦਾਖਲ ਹੋਏ ਐੱਸਐੱਚਓ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Jalandhar News: ਜਲੰਧਰ ਪੁਲਿਸ ਦੀ ਕਾਰਵਾਈ, 4 ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ
ਇਸ ਤੋਂ ਬਾਅਦ ਮਾਨਸਾ ਦੇ ਐਸਐਸਪੀ ਨੇ ਬੋਹਾ ਦੇ ਐਸਐਚਓ ਨੂੰ ਮੁਅੱਤਲ ਕਰ ਦਿਤਾ। ਇਸ ਦੀ ਪੁਸ਼ਟੀ ਡੀਐਸਪੀ ਬੁਢਲਾਡਾ ਨੇ ਕੀਤੀ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੂਰਾ ਸਿੰਘ ਅਤੇ ਗੁਰਤੇਜ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ 12 ਵਜੇ ਬਿਨਾਂ ਕੋਈ ਕਾਰਨ ਦੱਸੇ ਥਾਣੇਦਾਰ ਕੰਧ ਟੱਪ ਕੇ ਗੁਰਦੁਆਰੇ ਅੰਦਰ ਦਾਖਲ ਹੋਏ ਅਤੇ ਗਲਤ ਸ਼ਬਦਾਵਲੀ ਵਰਤ ਕੇ ਕੁੱਟਮਾਰ ਕੀਤੀ ਗਈ।
photo
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more news apart from A drunken policeman entered the Guru ghar Mansa News in punjabi, stay tuned to Rozana Spokesman)