
ਪੁਲਿਸ ਨੇ ਦੋਸ਼ੀ ਵਿਰੁਧ ਅਨੈਤਿਕ ਤਸਕਰੀ (ਰੋਕਥਾਮ) ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
Punjab News: ਫਗਵਾੜਾ : ਪੰਜਾਬ ਦੇ ਫਗਵਾੜਾ ਜ਼ਿਲ੍ਹੇ ’ਚ ਅਨੈਤਿਕ ਮਨੁੱਖੀ ਤਸਕਰੀ ’ਚ ਕਥਿਤ ਤੌਰ ’ਤੇ ਸ਼ਾਮਲ ਹੋਣ ਦੇ ਦੋਸ਼ ’ਚ 9 ਵਿਦੇਸ਼ੀਆਂ ਸਮੇਤ 26 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿਤੀ। ਪੁਲਿਸ ਅਨੁਸਾਰ ਮੁਲਜ਼ਮਾਂ ਨੂੰ ਇੱਥੇ ਸਤਨਾਮਪੁਰਾ ਇਲਾਕੇ ’ਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਇਕ ਮੁਹਿੰਮ ਦੌਰਾਨ ਗ੍ਰਿਫਤਾਰ ਕੀਤਾ ਗਿਆ ਸੀ। ਪੁਲਿਸ ਨੇ ਦੋਸ਼ੀ ਵਿਰੁਧ ਅਨੈਤਿਕ ਤਸਕਰੀ (ਰੋਕਥਾਮ) ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਪੁਲਿਸ ਨੇ ਦਸਿਆ ਕਿ 9 ਵਿਦੇਸ਼ੀ ਨਾਗਰਿਕਾਂ ’ਤੇ ਵੀਜ਼ਾ ਨਿਯਮਾਂ ਦੀ ਉਲੰਘਣਾ ਕਰਨ ਲਈ ਵਿਦੇਸ਼ੀ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਹਾਲਾਂਕਿ, ਗ੍ਰਿਫਤਾਰ ਕੀਤੇ ਗਏ ਵਿਦੇਸ਼ੀਆਂ ਦੀ ਪਛਾਣ ਦਾ ਪ੍ਰਗਟਾਵਾ ਨਹੀਂ ਕੀਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।