ਖ਼ਬਰਾਂ |

ਤਾਜ਼ਾ |

Punjab Weather Update: ਪੰਜਾਬ ਵਿਚ ਵਧੀ ਠੰਢ, ਰਾਤ ਤੋਂ ਰੁਕ-ਰੁਕ ਕੇ ਪੈ ਰਿਹਾ ਮੀਂਹ

By : GAGANDEEP

Published : Feb 4, 2024, 8:00 am IST
Updated : Feb 4, 2024, 8:00 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update: ਪਹਾੜਾਂ ਵਿਚ ਬਰਫਬਾਰੀ ਹੋਣ ਦੀ ਸੰਭਾਵਨਾ

Punjab Weather Update News in punjabi : ਸ਼ਨੀਵਾਰ ਰਾਤ ਤੋਂ ਹੀ ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਐਤਵਾਰ ਸਵੇਰ ਤੱਕ ਅੰਮ੍ਰਿਤਸਰ, ਪਾਣੀਪਤ, ਕਰਨਾਲ, ਪੰਚਕੂਲਾ, ਹਿਸਾਰ, ਜੀਂਦ, ਨਾਰਨੌਲ ਵਿੱਚ ਬਾਰਿਸ਼ ਜਾਰੀ ਹੈ।

ਇਹ ਵੀ ਪੜ੍ਹੋ: Health News: ਜ਼ਿਆਦਾ ਮਾਤਰਾ ਵਿਚ ਸਲੇਟੀ ਜਾਂ ਚਾਕ ਖਾਣ ਨਾਲ ਹੋ ਸਕਦੀ ਹੈ ਕਿਡਨੀ 'ਚ ਪੱਥਰੀ 

ਚੰਡੀਗੜ੍ਹ 'ਚ ਅੱਜ ਮੀਂਹ ਅਤੇ ਗੜੇਮਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਕਰੀਬ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਹਿਮਾਚਲ ਵਿਚ ਵੀ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: Punjab News: ਗੁਜਰਾਤ 'ਚ ਹਾਦਸੇ ਵਿਚ ਪੰਜਾਬੀ ਟਰੱਕ ਡਰਾਈਵਰ ਦੀ ਹੋਈ ਮੌਤ 

ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਹੈ। ਜਿਸ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਸ਼ਾਮਲ ਹਨ। ਇੱਥੇ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਜ਼ਿਆਦਾ ਹੈ। ਬਾਕੀ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

 ਤਾਜ਼ਾ ਅਪਡੇਟਸ ਲ ਸਾਡੇ Whatsapp Broadcast Channel ਨਾਲ ਜੁੜੋ।

ਹਰਿਆਣਾ ਦੇ 10 ਜ਼ਿਲ੍ਹਿਆਂ ਵਿੱਚ ਬਾਰਿਸ਼ ਲਈ ਔਰੇਂਜ ਅਲਰਟ ਹੈ। ਜਿਸ ਵਿਚ ਭਿਵਾਨੀ, ਚਰਖੀ ਦਾਦਰੀ, ਮਹਿੰਦਰਗੜ੍ਹ, ਰੇਵਾੜੀ, ਮੇਵਾਤ, ਪਲਵਲ, ਗੁਰੂਗ੍ਰਾਮ, ਝੱਜਰ, ਰੋਹਤਕ ਅਤੇ ਸੋਨੀਪਤ ਸ਼ਾਮਲ ਹਨ। ਦੂਜੇ ਪਾਸੇ ਹਿਮਾਚਲ 'ਚ ਦੂਜੀ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ 7 ਫਰਵਰੀ ਤੱਕ ਬਰਫਬਾਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਚੰਬਾ-ਲਾਹੌਲ ਸਪਿਤੀ 'ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਹੋਰ ਸੈਰ-ਸਪਾਟਾ ਸਥਾਨਾਂ 'ਤੇ ਵੀ ਬਰਫਬਾਰੀ ਹੋਣ ਦੀ ਸੰਭਾਵਨਾ ਹੈ।

(For more news apart from, A Punjabi truck driver died in an accident in Gujarat News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement