Tarn Taran News : ਤਰਨਤਾਰਨ 'ਚ ਨੌਜਵਾਨ ਦਾ ਕਤਲ, ਗੋਲੀਆਂ ਮਾਰ ਕੇ ਨੌਜਵਾਨ ਉਤਰਿਆ ਮੌਤ ਦੇ ਘਾਟ

By : BALJINDERK

Published : Feb 4, 2025, 4:05 pm IST
Updated : Feb 4, 2025, 4:07 pm IST
SHARE ARTICLE
ਮ੍ਰਿਤਕ ਸਤਨਾਮ ਸਿੰਘ (20) ਦੀ ਫਾਈਲ ਫੋਟੋ
ਮ੍ਰਿਤਕ ਸਤਨਾਮ ਸਿੰਘ (20) ਦੀ ਫਾਈਲ ਫੋਟੋ

Tarn Taran News : ਪਰਿਵਾਰ ਨੇ ਪ੍ਰਸ਼ਾਸਨ ਪਾਸੋਂ ਇਨਸਾਫ਼ ਦੀ ਲਗਾਈ ਗੁਹਾਰ

Tarn Taran News : ਜ਼ਿਲ੍ਹਾ ਤਰਨ ਤਰਨ ਅਧੀਨ ਆਉਂਦੇ ਪਿੰਡ ਪੰਡੋਰੀ ਗੋਲਾ ਤੋਂ ਦੋਸਤਾਂ ਵੱਲੋਂ ਹੀ ਘਰੋਂ ਬੁਲਾ ਕੇ ਦੋਸਤ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਹਿਚਾਣ ਸਤਨਾਮ ਸਿੰਘ (20) ਪੁੱਤਰ ਬਲਜਿੰਦਰ ਸਿੰਘ ਵਾਸੀ ਪੰਡੋਰੀ ਗੋਲਾ ਵਜੋਂ ਹੋਈ ਹੈ। ਇਸ ਮਾਮਲੇ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸਵਰਨ ਸਿੰਘ ਨੇ ਦੱਸਿਆ ਕਿ ਸਤਨਾਮ ਸਿੰਘ ਉਸਦਾ ਦੋਸਤ ਹੈ। ਜਿਸ ਨੂੰ ਬੀਤੀ ਕੱਲ ਸ਼ਾਮ ਉਸਦੇ ਕੁਝ ਦੋਸਤਾਂ ਉਸਨੂੰ ਘਰੋਂ ਬੁਲਾ ਕੇ ਆਪਣੇ ਨਾਲ ਲੈ ਕੇ ਗਏ ਸਨ ਕਿ ਇਸ ਦੌਰਾਨ ਤਰਨ ਤਾਰਨ ਦੇ ਪਿੰਡ ਕੋਟ ਨਜ਼ਦੀਕ ਉਸਦਾ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ ਗਿਆ। ਗੋਲ਼ੀ ਮਾਰਨ ਤੋਂ ਬਾਅਦ ਖ਼ੁਦ ਹੀ ਉਸ ਨੂੰ ਹਸਪਤਾਲ ਵਿਖੇ ਦਾਖ਼ਲ ਕਰਵਾ ਦਿੱਤਾ ਗਿਆ। ਜਿੱਥੇ ਡਾਕਟਰਾਂ ਵੱਲੋਂ ਸਤਨਾਮ ਸਿੰਘ ਨੂੰ ਮ੍ਰਿਤਕ ਘੋਸ਼ਿਤ ਕਰਾਰ ਦੇ ਦਿੱਤਾ ਹੈ।

ਇਸ ਸਬੰਧੀ ਨਾਨਾ ਸਵਰਨ ਸਿੰਘ ਨੇ ਦੱਸਿਆ ਕਿ ਸਤਨਾਮ ਸਿੰਘ ਦਾ ਕਿਸੇ ਨਾਲ ਵੀ ਕੋਈ ਨਿਜੀ ਰੰਜਿਸ਼ ਨਹੀਂ ਸੀ ਪਰੰਤੂ ਉਸਦੇ ਦੋਸਤ ਹੀ ਉਸਦੇ ਦੁਸ਼ਮਣ ਨਿਕਲੇ। ਉਹਨਾਂ ਪੁਲਿਸ ਪ੍ਰਸ਼ਾਸਨ ਪਾਸੋਂ ਸਤਨਾਮ ਸਿੰਘ ਦੇ ਕਾਤਲਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰ ਕੇ ਕਾਤਲਾਂ ਨੂੰ ਸਲਾਖਾਂ ਪਿੱਛੇ ਭੇਜਣ ਦੀ ਮੰਗ ਕੀਤੀ ਹੈ। ਉੱਥੇ ਹੀ ਪੁਲਿਸ ਵੱਲੋਂ ਇਸ ਕਤਲ ਦੀ ਗੁੱਥੀ ਨੂੰ ਸੁਲਝਾਉਣ ਲਈ ਜਾਂਚ ਨੂੰ ਆਰੰਭ ਕਰ ਦਿੱਤਾ ਹੈ।

ਇਸ ਮਾਮਲੇ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਸਤਨਾਮ ਸਿੰਘ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਅਧਿਕਾਰੀ ਨੇ ਦਾਅਵਾ ਕੀਤਾ ਕਿ ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। 

(For more news apart from Murder youth in Tarn Taran The young man died after being shot News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement