ਵਿਜੀਲੈਂਸ ਬਿਊਰੋ ਨੇ ਸਟੇਟ ਬੈਂਕ 'ਚ ਹੋਏ ਕਰੋੜਾਂ ਦੇ ਘਪਲੇ 'ਚ ਸ਼ਾਮਲ ਦੋ ਮੁਲਜ਼ਮਾਂ ਕੀਤਾ ਗ੍ਰਿਫ਼ਤਾਰ
Published : Feb 4, 2025, 7:30 pm IST
Updated : Feb 4, 2025, 7:30 pm IST
SHARE ARTICLE
Vigilance Bureau arrests two accused involved in multi-crore scam in State Bank
Vigilance Bureau arrests two accused involved in multi-crore scam in State Bank

ਬਾਕੀ ਮੁਲਜ਼ਮਾਂ ਦੀ ਗ੍ਰਿਫ਼ਾਤਰੀ ਲਈ ਛਾਪੇਮਾਰੀ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸਟੇਟ ਬੈਂਕ ਆਫ ਪਟਿਆਲਾ (ਹੁਣ ਸਟੇਟ ਬੈਂਕ ਆਫ ਇੰਡੀਆ) ਬਰਾਂਚ ਸੁਲਤਾਨਪੁਰ ਲੋਧੀ ਜਿਲਾ ਕਪੂਰਥਲਾ ਵਿੱਚ ਹੋਏ ਬਹੁ-ਕਰੋੜੀ ਘਪਲੇ ਵਿੱਚ ਨਾਮਜਦ ਮੁਲਜ਼ਮ ਸਤਨਾਮ ਸਿੰਘ ਅਤੇ ਮੁਲਜ਼ਮ ਸਰਬਜੀਤ ਸਿੰਘ ਨੰਬਰਦਾਰ, ਦੋਵੇਂ ਵਾਸੀ ਪਿੰਡ ਸਰੂਪਵਾਲ ਤਹਿਸੀਲ ਸੁਲਤਾਨਪੁਰ ਲੋਧੀ ਨੂੰ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸੱਤ ਸਾਲ ਪਹਿਲਾਂ ਦਰਜ ਇੱਕ ਵਿਜੀਲੈਂਸ ਇੰਨਕੁਆਰੀ ਦੀ ਪੜਤਾਲ ਦੇ ਅਧਾਰ ਤੇ ਮੁਕੱਦਮਾ ਨੰਬਰ: 05 ਮਿਤੀ 09-03-2017 ਨੂੰ ਆਈ.ਪੀ.ਸੀ ਦੀ ਧਾਰਾ 409, 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਸਮੇਤ 13 (2) ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਵਿਖੇ ਦਰਜ ਕੀਤਾ ਗਿਆ ਸੀ। ਉਕਤ ਮੁਲਜ਼ਮਾਂ ਨੇ ਬੈਂਕ ਦੇ ਬਰਾਂਚ ਮੈਨੇਜਰ ਤੇ ਹੋਰ ਮੁਲਾਜ਼ਮਾਂ ਸਮੇਤ ਆਮ ਵਿਅਕਤੀਆਂ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਭ੍ਰਿਸ਼ਟ ਤਰੀਕਿਆਂ ਨਾਲ ਉਕਤ ਸਟੇਟ ਬੈਂਕ ਦੇ ਮੁਲਾਜਮਾਂ ਰਾਹੀਂ ਖਜ਼ਾਨੇ ਵਿਚੋਂ ਕਰਜ਼ਾ/ਲਿਮਟਾਂ ਰਾਹੀਂ ਪੈਸੇ ਕਢਵਾ ਕੇ ਗ਼ਬਨ ਕੀਤਾ ਸੀ। ਇਸ ਸਬੰਧੀ ਜਾਂਚ ਦੌਰਾਨ ਪਤਾ ਲੱਗਿਆ ਹੈ ਕਿ ਮਿਤੀ 30-04-2016 ਤੱਕ ਦੀਆਂ 14 ਕਰਜ਼ਾ ਫਾਇਲਾਂ ਰਾਹੀਂ ਕਰੀਬ 3 ਕਰੋੜ 71 ਲੱਖ ਰੁਪਏ ਦਾ ਗਬਨ ਕੀਤਾ ਗਿਆ ਹੈ।

ਇਸ ਘਪਲੇ ਦੌਰਾਨ ਮੁਲਜ਼ਮਾਂ ਨੇ ਅਧੂਰੀਆਂ ਰਿਪੋਰਟਾਂ ਅਤੇ ਗਰੰਟਰ ਡੀਡਾਂ ਹਾਸਲ ਕਰਕੇ ਪ੍ਰਾਈਵੇਟ ਵਿਅਕਤੀਆਂ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ/ ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਫਰਜੀ ਜਮੀਨ ਉਪਰ ਫਰਜੀ ਵਿਅਕਤੀਆਂ ਦੇ ਬੈਂਕ ਲੋਨ ਮੰਨਜੂਰ ਕੀਤੇ ਸਨ। ਕਰਜਦਾਰਾਂ ਦੀ ਜਮੀਨ ਉਹਨਾਂ ਦੀ ਮਾਲਕੀ ਨਾ ਹੋਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਦੀ ਮਾਲਕੀ ਵਾਲੀ ਜਮੀਨ ਨੂੰ ਪ੍ਰਾਈਵੇਟ ਵਿਅਕਤੀਆਂ ਦੀ ਮਾਲਕੀ ਦਿਖਾ ਕੇ ਫਰਦਾਂ, ਫਰਦ ਗਿਰਦਾਵਰੀ ਤੇ ਬਾਰ-ਰਹਿਤ ਸਰਟੀਫਿਕੇਟ ਜਾਰੀ ਕਰਵਾ ਕੇ ਆੜ-ਰਹਿਣ ਵਸੀਕੇ ਅਤੇ ਬੈਨਾਮੇ ਵਸੀਕੇ ਰਜਿਸਟਰ ਕਰਵਾਏ ਗਏ ਸਨ।

 
ਇਸ ਮੁਕੱਦਮੇ ਵਿੱਚ ਸ਼ਾਮਲ ਸਤਨਾਮ ਸਿੰਘ ਸਰੂਪਵਾਲਾ ਨੇ ਖੇਤੀਬਾੜੀ ਲਿਮਟ ਲੈਣ ਸਬੰਧੀ ਫਰਦ ਜਮਾਬੰਦੀ, ਫਰਦ ਹਕੀਅਤ, ਫਰਦ ਗਿਰਦਾਵਰੀ, ਆੜ ਰਹਿਣ ਸਰਟੀਫਿਕੇਟ, ਸਟੇਟ ਬੈਂਕ ਆਫ ਪਟਿਆਲਾ ਸੁਲਤਾਨਪੁਰ ਲੋਧੀ ਦੇ ਮੈਨੇਜਰ ਮੁਲਜ਼ਮ ਸੁਲਿੰਦਰ ਸਿੰਘ ਨੂੰ ਦਿੱਤੇ ਜਿਸਦੇ ਅਧਾਰ ਤੇ ਬੈਂਕ ਮੈਨੇਜਰ ਨੇ ਬੈਂਕ ਦੇ ਦੂਸਰੇ ਮੁਲਜ਼ਮ ਕਰਮਚਾਰੀ ਸੁਰਿੰਦਰ ਪਾਲ ਫੀਲਡ ਅਫਸਰ ਅਤੇ ਪੈਨਲ ਵਕੀਲ ਤਾਰਾ ਚੰਦ ਮੁਲਜ਼ਮ ਨਾਲ ਆਪਸੀ ਮਿਲੀਭੁਗਤ ਕਰਕੇ ਆਪਣੇ ਨਿੱਜੀ ਮੁਫਾਦ ਲਈ ਕਰਜ਼ਾ ਲੈਣ ਵਾਲੇ ਸਤਨਾਮ ਸਿੰਘ ਨੂੰ ਕਰਜ਼ਾ ਦੇਣ ਦੀ ਮਨਸ਼ਾ ਨਾਲ ਉਕਤ ਦੋਸ਼ੀਆਂ ਵੱਲੋਂ ਫਰਜੀ ਅਤੇ ਗਲਤ ਰਿਪੋਰਟਾਂ ਤਿਆਰ ਕੀਤੀਆਂ ਗਈਆਂ ਜਿਸ ਤੋ ਬਾਅਦ ਉਕਤ ਬੈਂਕ ਮੈਨੇਜਰ ਨੇ ਸਤਨਾਮ ਸਿੰਘ ਨਾਲ ਮਿਲੀਭੁਗਤ ਕਰਕੇ ਉਸਦਾ 16 ਲੱਖ ਰੁਪਏ ਦਾ ਕਰਜ਼ਾ ਮਨਜ਼ੂਰ ਕਰ ਦਿੱਤਾ ਜਦਕਿ ਮਾਲ ਮਹਿਕਮੇ ਦੇ ਰਿਕਾਰਡ ਮੁਤਾਬਿਕ ਪਿੰਡ ਲੋਹੀਆਂ ਦੀ ਉਸ ਜਮਾਬੰਦੀ ਰਿਕਾਰਡ ਨਾਲ ਮੇਲ ਨਹੀ ਖਾਂਦੀ ਕਿਉਕਿ ਉਕਤ ਖੇਵਟ-ਖਤੋਨੀ ਅਤੇ ਖਸਰਾ ਨੰਬਰ ਮਾਲ ਰਿਕਾਰਡ ਵਿੱਚ ਹੀ ਨਹੀ ਹਨ ਅਤੇ ਮਾਲ ਰਿਕਾਰਡ ਵਿੱਚ ਰੋਜ਼ਨਾਮਚਾ ਵਾਕਿਆਤੀ ਵਿੱਚ ਕਰਜ਼ਦਾਰ ਸਤਨਾਮ ਸਿੰਘ ਵੱਲੋ ਕਰਜ਼ਾ ਹਾਸਲ ਕਰਨ ਸਬੰਧੀ ਕੋਈ ਇੰਦਰਾਜ ਨਹੀਂ ਕੀਤਾ ਗਿਆ। ਇਸੇ ਤਰ੍ਹਾਂ ਮੋਰਟਗੇਜ਼ ਡੀਡ ਨੂੰ ਤਸਦੀਕ ਕਰਵਾਉਣ ਤੇ ਪਾਇਆ ਗਿਆ ਕਿ ਉਕਤ ਬੈਂਕ ਮੈਨੇਜਰ ਵੱਲੋਂ ਸਤਨਾਮ ਸਿੰਘ ਅਤੇ ਮੋਰਟਗੇਜ਼ ਡੀਡ ਉਪਰ ਗਵਾਹੀ ਪਾਉਣ ਵਾਲੇ ਵਿਅਕਤੀਆਂ ਨਾਲ ਮਿਲੀਭੁਗਤ ਕਰਕੇ ਮੋਰਟਗੇਜ਼ ਡੀਡ ਪਰ ਦਫਤਰ ਜੁਆਇੰਟ ਸਬ ਰਜਿਸਟਰਾਰ ਲੋਹੀਆਂ ਦਾ ਫਰਜ਼ੀ ਨੰਬਰ ਲਗਾਇਆ ਗਿਆ ਜਿਸ ਉੱਪਰ ਗਵਾਹੀ ਉਕਤ ਮੁਲਜ਼ਮ ਸਰਬਜੀਤ ਸਿੰਘ ਨੰਬਰਦਾਰ ਵਾਸੀ ਸਰੂਪਵਾਲਾ ਵੱਲੋਂ ਪਾਈ ਗਈ ਸੀ।

ਵਰਨਣਯੋਗ ਹੈ ਕਿ ਇਸ ਵਿਜੀਲੈਂਸ ਇੰਨਕੁਆਰੀ ਦੀ ਪੜਤਾਲ ਦੇ ਅਧਾਰ ਤੇ ਉਪਰੋਕਤ ਮੁਕੱਦਮਾ 33 ਵਿਕਅਤੀਆਂ ਵਿਰੁੱਧ ਦਰਜ ਕੀਤਾ ਗਿਆ ਸੀ ਜਿਨ੍ਹਾਂ ਵਿੱਚੋਂ 28 ਮੁਲਜ਼ਮ ਪਹਿਲਾਂ ਹੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ ਅਤੇ 3 ਦੋਸ਼ੀਆਂ ਨੂੰ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਜਾ ਚੁੱਕਾ ਹੈ। ਬਾਕੀ ਰਹਿੰਦੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ ਵਿਜੀਲੈਂਸ ਬਿਉਰੋ ਵੱਲੋਂ ਚਾਰਾਜੋਈ ਸਰਗਰਮੀ ਨਾਲ ਜਾਰੀ ਹੈ। ਗ੍ਰਿਫਤਾਰ ਕੀਤੇ ਗਏ ਉਕਤ ਸਤਨਾਮ ਸਿੰਘ ਅਤੇ ਸਰਬਜੀਤ ਸਿੰਘ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ। ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement