ਕਮਿਸ਼ਨਰ ਲੁਧਿਆਣਾ ਨੂੰ ਸਮਨ ਕਰਨ ਦੀ ਕੋਸ਼ਿਸ਼ 'ਤੇ ਹਾਈ ਕੋਰਟ ਦੀ ਸਖ਼ਤ ਫਟਕਾਰ
Published : Feb 4, 2026, 6:34 pm IST
Updated : Feb 4, 2026, 6:34 pm IST
SHARE ARTICLE
High Court strongly reprimands Ludhiana Commissioner for trying to summon him
High Court strongly reprimands Ludhiana Commissioner for trying to summon him

ਜਲੰਧਰ ਅਦਾਲਤ ਦਾ ਹੁਕਮ ਕੀਤਾ ਸਟੇਅ, ਟਰਾਇਲ ਦੇਰੀ ਕਰਨ ਦੀ ਮਨਸ਼ਾ ਦਰਸਾਈ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਨੂੰ ਬਿਨਾਂ ਢੁੱਕਵੇਂ ਕਾਰਨ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਡਿਫੈਂਸ ਗਵਾਹ ਵਜੋਂ ਸਮਨ ਕਰਨ ਦੀ ਪ੍ਰਥਾ ’ਤੇ ਸਖ਼ਤ ਰੁਖ ਅਪਣਾਉਂਦਿਆਂ, ਜਲੰਧਰ ਅਦਾਲਤ ਵੱਲੋਂ ਐਨਡੀਪੀਐਸ ਕੇਸ ਵਿੱਚ ਲੁਧਿਆਣਾ ਦੇ ਕਮਿਸ਼ਨਰ ਆਫ਼ ਪੁਲਿਸ ਸ਼੍ਰੀ ਸਵਪਨ ਸ਼ਰਮਾ ਨੂੰ ਸਮਨ ਕਰਨ ਦੇ ਹੁਕਮ ’ਤੇ ਸਟੇਅ ਲਗਾ ਦਿੱਤਾ।

ਇਹ ਮਾਮਲਾ ਮਾਨਯੋਗ ਜਸਟਿਸ ਜਸਜੀਤ ਸਿੰਘ ਬੇਦੀ ਵੱਲੋਂ ਸੁਣਿਆ ਗਿਆ। ਹਾਈ ਕੋਰਟ ਨੇ ਕਿਹਾ ਕਿ ਟਰਾਇਲ ਵਿੱਚ ਦੇਰੀ ਪੈਦਾ ਕਰਨ ਲਈ ਸੀਨੀਅਰ ਅਧਿਕਾਰੀਆਂ ਨੂੰ ਬੇਵਜ੍ਹਾ ਅਦਾਲਤਾਂ ਵਿੱਚ ਘਸੀਟਣਾ ਨਿਆਂਕ ਪ੍ਰਕਿਰਿਆ ਦੀ ਗਲਤ ਵਰਤੋਂ ਹੈ, ਜੋ ਕਿ ਖ਼ਾਸ ਕਰਕੇ ਸਮੇਂ-ਬੱਧ ਐਨਡੀਪੀਐਸ ਟਰਾਇਲਾਂ ਵਿੱਚ ਕਤਈ ਮਨਜੂਰ ਨਹੀਂ।

ਸੁਣਵਾਈ ਦੌਰਾਨ ਬੈਂਚ ਨੇ ਖੁੱਲ੍ਹੀ ਅਦਾਲਤ ਵਿੱਚ ਸਖ਼ਤ ਟਿੱਪਣੀ ਕਰਦਿਆਂ ਕਿਹਾ: “ਲੁਧਿਆਣਾ ਦੇ ਕਮਿਸ਼ਨਰ ਆਫ਼ ਪੁਲਿਸ ਨੂੰ ਅਦਾਲਤ ਵਿੱਚ ਬੁਲਾਉਣ ਦੀ ਆਖ਼ਰ ਲੋੜ ਕੀ ਹੈ? ਕੀ ਸਿਰਫ਼ CCTV ਰਿਕਾਰਡ ਹਾਸਲ ਕਰਨ ਲਈ?”

ਬੈਂਚ ਨੇ ਇਸ ਗੱਲ ’ਤੇ ਵੀ ਗੰਭੀਰ ਹੈਰਾਨੀ ਜਤਾਈ ਕਿ ਜਲੰਧਰ ਦੀ ਟਰਾਇਲ ਕੋਰਟ ਵੱਲੋਂ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਹਾਜ਼ਰੀ ਲਈ ਜ਼ਮਾਨਤੀ ਵਾਰੰਟ ਤੱਕ ਜਾਰੀ ਕਰ ਦਿੱਤੇ ਗਏ। ਜਦੋਂ ਡਿਫੈਂਸ ਵੱਲੋਂ ਕੋਈ ਵਾਜ਼ਬ ਕਾਰਨ ਪੇਸ਼ ਨਾ ਕੀਤਾ ਜਾ ਸਕਿਆ, ਤਾਂ ਹਾਈ ਕੋਰਟ ਨੇ ਕਿਹਾ ਕਿ ਜੋ ਅਧਿਕਾਰੀ ਨਾ ਤਾਂ ਜਾਂਚ ਦਾ ਹਿੱਸਾ ਰਹੇ ਹਨ ਅਤੇ ਨਾ ਹੀ ਗਵਾਹਾਂ ਦੀ ਸੂਚੀ ਵਿੱਚ ਸ਼ਾਮਲ ਹਨ, ਉਨ੍ਹਾਂ ਨੂੰ ਸਿਰਫ਼ ਪ੍ਰਸਿੱਧੀ ਹਾਸਲ ਕਰਨ ਜਾਂ ਟਰਾਇਲ ਲਟਕਾਉਣ ਲਈ ਸਮਨ ਨਹੀਂ ਕੀਤਾ ਜਾ ਸਕਦਾ।

ਹਾਈ ਕੋਰਟ ਨੇ ਇਹ ਵੀ ਦਰਸਾਇਆ ਕਿ CP ਲੁਧਿਆਣਾ ਵੱਲੋਂ ਕਾਨੂੰਨ-ਵਿਵਸਥਾ ਅਤੇ ਹੋਰ ਗੰਭੀਰ ਜ਼ਿੰਮੇਵਾਰੀਆਂ ਦੇ ਮੱਦੇਨਜ਼ਰ ਵੀਡੀਓ ਕਾਨਫਰੰਸਿੰਗ ਰਾਹੀਂ ਹਾਜ਼ਰੀ ਦੀ ਬੇਨਤੀ ਕੀਤੀ ਗਈ ਸੀ, ਜਿਸ ’ਤੇ ਜਲੰਧਰ ਅਦਾਲਤ ਨੂੰ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਸੀ। ਇਸ ਦੀ ਬਜਾਏ ਹਾਜ਼ਰੀ ’ਤੇ ਜ਼ੋਰ ਦੇਣਾ ਨਿਆਂਕ ਸੁਝ-ਬੂਝ ਦੇ ਅਨੁਕੂਲ ਨਹੀਂ ਹੈ।

ਹਾਈ ਕੋਰਟ ਨੇ ਸਮਨਿੰਗ ਹੁਕਮ ਤੋਂ ਬਾਅਦ ਹੋਈ ਮੀਡੀਆ ਕਵਰੇਜ ’ਤੇ ਵੀ ਟਿੱਪਣੀ ਕਰਦਿਆਂ ਕਿਹਾ ਕਿ ਅਧੂਰੀ ਜਾਣਕਾਰੀ ਅਤੇ ਅਟਕਲਾਂ ’ਤੇ ਆਧਾਰਿਤ ਰਿਪੋਰਟਿੰਗ ਰਾਹੀਂ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਛਵੀ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ, ਜੋ ਮੀਡੀਆ ਦੀ ਪਾਰਦਰਸ਼ਤਾ ਅਤੇ ਸਮਾਜ ਭਰੋਸੇ ਲਈ ਘਾਤਕ ਹੈ।

ਕੇਸ ਦਾ ਪਿਛੋਕੜ:

ਮੌਜੂਦਾ ਐਨਡੀਪੀਐਸ ਕੇਸ ਇੱਕ ਸਫ਼ਲ ਅਤੇ ਸੁਚੱਜੀ ਐਂਟੀ-ਡਰੱਗ ਕਾਰਵਾਈ ਨਾਲ ਸਬੰਧਿਤ ਹੈ। ਮਾਰਚ 2024 ਵਿੱਚ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਦੋ ਮਹੀਨੇ ਲੰਬੀ ਕਾਰਵਾਈ ਤੋਂ ਬਾਅਦ ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਸੀ। ਇਸ ਦੌਰਾਨ 9 ਮੁਲਜ਼ਮ ਗ੍ਰਿਫ਼ਤਾਰ ਕੀਤੇ ਗਏ, 22 ਕਿਲੋਗ੍ਰਾਮ ਅਫ਼ੀਮ ਬਰਾਮਦ ਹੋਈ ਅਤੇ ਨਸ਼ੇ ਦੀ ਕਮਾਈ ਨਾਲ ਜੁੜੇ ਲਗਭਗ ₹9 ਕਰੋੜ ਦੇ ਲੈਣ-ਦੇਣ ਵਾਲੇ 30 ਬੈਂਕ ਖਾਤੇ ਜਮ੍ਹਾਂ ਕੀਤੇ ਗਏ।

ਇਸ ਕਾਰਵਾਈ ਦੌਰਾਨ ਝਾਰਖੰਡ ਤੋਂ ਅਫ਼ੀਮ ਉਗਾਉਣ ਵਾਲੇ ਅਭੀ ਰਾਮ ਦੀ ਗ੍ਰਿਫ਼ਤਾਰੀ ਹੋਈ, ਜਦਕਿ ਕੁਰਿਅਰ ਨੈੱਟਵਰਕ, ਹਵਾਲਾ ਓਪਰੇਟਰਾਂ ਅਤੇ ਵਿਚੌਲਿਆਂ ਦੀ ਭੂਮਿਕਾ ਵੀ ਸਾਹਮਣੇ ਆਈ। ਜਾਂਚ ਦੌਰਾਨ ਛੇ ਕਸਟਮਜ਼ ਅਧਿਕਾਰੀਆਂ ਨਾਲ ਜੁੜੇ ਗੰਭੀਰ ਤੱਥ ਵੀ ਬੇਨਕਾਬ ਹੋਏ, ਜਿਸ ਵਿੱਚ ਦਿੱਲੀ ਤੋਂ ਚਾਰ ਕਸਟਮਜ਼ ਕਰਮਚਾਰੀਆਂ ਦੀ ਗ੍ਰਿਫ਼ਤਾਰੀ ਸ਼ਾਮਲ ਹੈ।

ਹਾਈ ਕੋਰਟ ਨੇ ਕਿਹਾ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ, ਬਰਾਮਦਗੀਆਂ ਅਤੇ ਪੂਰੀ ਸਪਲਾਈ ਚੇਨ ਦੇ ਭੰਗ ਹੋਣ ਤੋਂ ਸਪਸ਼ਟ ਹੈ ਕਿ ਐਸੇ ਮਾਮਲੇ ਵਿੱਚ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਸਮਨ ਕਰਨ ਦਾ ਕੋਈ ਤਰਕਸੰਗਤ ਆਧਾਰ ਨਹੀਂ।

ਇਨ੍ਹਾਂ ਤੱਥਾਂ ਦੇ ਮੱਦੇਨਜ਼ਰ, ਹਾਈ ਕੋਰਟ ਨੇ ਜਲੰਧਰ ਅਦਾਲਤ ਦੇ ਸਮਨਿੰਗ ਹੁਕਮ ’ਤੇ ਸਟੇ ਲਗਾਉਂਦਿਆਂ CP ਲੁਧਿਆਣਾ ਨੂੰ ਤੁਰੰਤ ਰਾਹਤ ਦਿੱਤੀ ਅਤੇ ਇਹ ਸਪਸ਼ਟ ਸੁਨੇਹਾ ਦਿੱਤਾ ਕਿ ਨਿਆਂਕ ਪ੍ਰਕਿਰਿਆ ਨੂੰ ਨਾ ਤਾਂ ਸੀਨੀਅਰ ਅਧਿਕਾਰੀਆਂ ਨੂੰ ਪਰੇਸ਼ਾਨ ਕਰਨ ਲਈ ਵਰਤਿਆ ਜਾ ਸਕਦਾ ਹੈ ਅਤੇ ਨਾ ਹੀ ਪ੍ਰਭਾਵਸ਼ਾਲੀ ਐਂਟੀ-ਡਰੱਗ ਕਾਰਵਾਈਆਂ ਨੂੰ ਕਮਜ਼ੋਰ ਕਰਨ ਲਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement