ਮੈਂ ਸਿੱਖਾਂ ਦੇ ਕਾਤਲ ਪਰਿਵਾਰ ਨਾਲ ਹੱਥ ਨਹੀਂ ਮਿਲਾਉਂਦਾ : ਰਵਨੀਤ ਸਿੰਘ ਬਿੱਟੂ

By : JAGDISH

Published : Feb 4, 2026, 1:33 pm IST
Updated : Feb 4, 2026, 1:33 pm IST
SHARE ARTICLE
I do not shake hands with the family of the murderers of Sikhs: Ravneet Singh Bittu
I do not shake hands with the family of the murderers of Sikhs: Ravneet Singh Bittu

ਸਿੱਖਾਂ ਦੇ ਅਪਮਾਨ ਲਈ ਗਾਂਧੀ ਪਰਿਵਾਰ ਹੈ ਜ਼ਿੰਮੇਵਾਰ

ਨਵੀਂ ਦਿੱਲੀ : ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਮੈਨੂੰ ਗੱਦਾਰ ਕਿਹਾ ਅਤੇ ਫਿਰ ਮੇਰੇ ਨਾਲ ਹੱਥ ਮਿਲਾਉਣ ਦੀ ਕੋਸ਼ਿਸ਼ ਕੀਤੀ। ਰਵਨੀਤ ਬਿੱਟੂ ਨੇ ਕਿਹਾ ਕਿ ਮੈਂ ਸਿੱਖਾਂ ਦੇ ਕਾਤਲ ਪਰਿਵਾਰ ਨਾਲ ਹੱਥ ਨਹੀਂ ਮਿਲਾਉਂਦਾ ਅਤੇ ਸਿੱਖਾਂ ਦੇ ਅਪਮਾਨ ਦਾ ਜ਼ਿੰਮੇਵਾਰ ਗਾਂਧੀ ਪਰਿਵਾਰ ਹੈ। ਮੈਂ ਉਨ੍ਹਾਂ ਨੂੰ ਕਿਹਾ ਕਿ ਉਹ ਦੇਸ਼ ਦਾ ਦੁਸ਼ਮਣ ਹੈ।

ਇਸ ਤੋਂ ਇਲਾਵਾ ਬਿੱਟੂ ਨੇ ਕਿਹਾ ਕਿ ਇਹ ਉਹ ਹੀ ਲੋਕ ਹਨ, ਜਿਨ੍ਹਾਂ ਨੇ ਪੰਜਾਬ ਵਿਚ ਖੂਨ-ਖਰਾਬਾ ਕਰਵਾਇਆ। ਸਾਡੇ ਸਿੱਖਾਂ ਦੇ ਪਵਿੱਤਰ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਗੋਲੀਆਂ ਚਲਾਈਆਂ ਗਈਆਂ ਅਤੇ ਮਾਸੂਮ ਜਾਨਾਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਤੱਕ ਮੈਂ ਇਨ੍ਹਾਂ ਨਾਲ ਸੀ ਤਾਂ ਮੈਂ ਸ਼ਹੀਦ ਦਾ ਪੋਤਾ ਸੀ ਤੇ ਹੁਣ ਮੈਂ ਭਾਜਪਾ ’ਚ ਆ ਗਿਆ ਤਾਂ ਮੈਂ ਗੱਦਾਰ ਹੋ ਗਿਆ। ਉਨ੍ਹਾਂ ਕਿਹਾ ਕਿ ਇਹ ਆਪ ਦੇਸ਼ ਦੇ ਖ਼ਿਲਾਫ਼ ਬੋਲਦੇ ਹਨ ਤੇ ਮੈਨੂੰ ਗੱਦਾਰ ਕਹਿੰਦੇ ਹਨ। ਮੇਰੇ ਪਰਿਵਾਰ ਨੇ ਦੇਸ਼ ਲਈ ਕੁਰਬਾਨੀ ਦਿੱਤੀ ਹੈ ਅਤੇ ਕਾਂਗਰਸ ਪਾਰਟੀ ਨੂੰ ਰਾਜੀਵ ਗਾਂਧੀ ਦੇ ਨਾਲ ਬੇਅੰਤ ਸਿੰਘ ਨੂੰ ਸ਼ਹੀਦ ਕਹਿਣ ’ਤੇ ਤਕਲੀਫ਼ ਹੁੰਦੀ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement