
ਚੁਗਿੱਟੀ ਫਲਾਈ ਓਵਰ ‘ਤੇ ਇਕ ਬਹੁਤ ਹੀ ਦਰਦਨਾਕ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਥੇ ਇਕ ਬੱਸ ਅਤੇ ਟਿੱਪਰ...
ਜਲੰਧਰ : ਚੁਗਿੱਟੀ ਫਲਾਈ ਓਵਰ ‘ਤੇ ਇਕ ਬਹੁਤ ਹੀ ਦਰਦਨਾਕ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਥੇ ਇਕ ਬੱਸ ਅਤੇ ਟਿੱਪਰ ਦੀ ਜਬਰਦਸਤ ਟੱਕਰ ਹੋ ਗਈ ਜਿਸ ਵਿਚ ਦੋ ਦਰਜਨ ਦੇ ਕਰੀਬ ਲੋਕ ਬੁਰੀ ਤਰ੍ਹਾਂ ਜਖਮੀ ਹੋ ਗਏ ਅਤੇ ਇਕ ਵਿਅਕਤੀ ਦੀ ਮੌਤ ਦੀ ਖਬਰ ਹੈ। ਜਖ਼ਮੀ ਲੋਕਾਂ ਨੂੰ ਇਲਾਜ ਲਈ ਨਜਦੀਕੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।
Bus and Truck Accident
ਦੱਸਿਆ ਜਾ ਰਿਹਾ ਹੈ ਕਿ ਅਮ੍ਰਿਤਸਰ ਤੋਂ ਜਲੰਧਰ ਵੱਲ ਨਿਜੀ ਕੰਪਨੀ ਦੀ ਬਸ ਆ ਰਹੀ ਸੀ ਉਦੋਂ ਅਚਾਨਕ ਬਜਰੀ ਨਾਲ ਭਰੇ ਟਿੱਪਰ ਨੇ ਬ੍ਰੇਕ ਲਗਾ ਦਿੱਤੀ ਜਿਸਦੀ ਵਜ੍ਹਾ ਨਾਲ ਬਸ ਉਸਦੀ ਚਪੇਟ ਵਿਚ ਆ ਗਈ। ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।