ਕੈਪਟਨ ਅਮਰਿੰਦਰ ਸਿੰਘ ਵਲੋਂ 150.85 ਕਰੋੜ ਰੁਪਏ ਦੇ 7 ਪ੍ਰਾਜੈਕਟਾਂ ਦੀ ਸ਼ੁਰੂਆਤ
Published : Mar 4, 2019, 7:35 pm IST
Updated : Mar 4, 2019, 7:35 pm IST
SHARE ARTICLE
Capt. Amarinder Singh in Hoshiarpur
Capt. Amarinder Singh in Hoshiarpur

ਹੁਸ਼ਿਆਰਪੁਰ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕੈਂਸਰ ਹਸਪਤਾਲ ਸਮੇਤ 7 ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਦਿਆਂ ਐਲਾਨ ਕੀਤਾ ਕਿ ਕੰਢੀ...

ਹੁਸ਼ਿਆਰਪੁਰ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕੈਂਸਰ ਹਸਪਤਾਲ ਸਮੇਤ 7 ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਦਿਆਂ ਐਲਾਨ ਕੀਤਾ ਕਿ ਕੰਢੀ ਖੇਤਰ ਦੇ ਵਿਕਾਸ ਨੂੰ ਨਵੀਆਂ ਸਿਖਰਾਂ 'ਤੇ ਲਿਜਾਇਆ ਜਾਵੇਗਾ। 
ਕੁੱਲ 150.85 ਕਰੋੜ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਵਿੱਚ ਕੈਂਸਰ ਹਸਪਤਾਲ, ਜਲੰਧਰ ਕੈਂਟ-ਹੁਸ਼ਿਆਰਪੁਰ ਲਾਈਨ 'ਤੇ ਰੇਲਵੇ ਓਵਰ ਬ੍ਰਿਜ, ਸਰਕਾਰੀ ਕਾਲਜ ਵਿੱਚ ਲੜਕੀਆਂ ਲਈ ਹੋਸਟਲ, ਨਵੀਂ ਲਾਇਬ੍ਰੇਰੀ, ਕਮਿਉਨਿਟੀ ਸੈਂਟਰ, ਫੂਡ ਸਟਰੀਟ ਅਤੇ ਖੇਡ ਸਟੇਡੀਅਮ ਵਿੱਚ ਮਲਟੀਪਰਪਜ਼ ਇੰਡੋਰ ਹਾਲ ਦੀ ਸਥਾਪਤੀ ਸ਼ਾਮਲ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸ਼ਾਮਚੁਰਾਸੀ ਨੂੰ ਸਬ-ਤਹਿਸੀਲ ਬਣਾਉਣ ਦਾ ਐਲਾਨ ਕਰਦਿਆਂ ਕਿਹਾ ਕਿ ਢੋਲਵਾਹਾ ਵਿਖੇ ਸਰਕਾਰੀ ਕਾਲਜ ਬਣਾਉਣ ਲਈ ਕਾਰਵਾਈ ਅਰੰਭ ਦਿੱਤੀ ਗਈ ਹੈ ਅਤੇ ਇਸ ਸਬੰਧੀ ਟੈਂਡਰ ਪ੍ਰਾਪਤ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਜ਼ਿਲ੍ਹੇ ਵਿੱਚ ਦੋ ਹੋਰ ਸਰਕਾਰੀ ਕਾਲਜ ਚੱਬੇਵਾਲ ਅਤੇ ਦਸੂਹਾ ਵਿੱਚ ਬਣਾਏ ਜਾਣਗੇ, ਜਿਸ ਸਬੰਧੀ ਪਿੱਛੇ ਜਿਹੇ ਪੇਸ਼ ਕੀਤੇ ਬਜ਼ਟ ਵਿੱਚ ਵੀ ਐਲਾਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਖੇਤਰ ਦੀਆਂ ਕਈ ਮੰਗਾਂ ਹਨ, ਜਿਨ੍ਹਾਂ ਨੂੰ ਆਪਣੀ ਬਣਦੀ ਡਿਊਟੀ ਤਹਿਤ ਲੋਕਾਂ ਦੀ ਭਲਾਈ ਲਈ ਸਰਕਾਰ ਨੇ ਪੁਰ ਕਰਨ ਦੀ ਕੋਸ਼ਿਸ਼ ਕੀਤੀ ਹੈ।

Capt. Amarinder Singh in Hoshiarpur-2Capt. Amarinder Singh in Hoshiarpur-2

  1. ਪਠਾਨਕੋਟ ਤੋਂ ਚੰਡੀਗੜ੍ਹ ਤੱਕ ਉਦਯੋਗ ਪੱਟੀ ਵਿਕਸਿਤ ਕਰਨ ਸਬੰਧੀ ਉਨ੍ਹਾਂ ਕਿਹਾ ਕਿ ਛੇਤੀ ਹੀ ਇਸ ਲਈ ਨੀਤੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਰਾਜ ਵਿੱਚ ਸੱਤਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ 'ਨਿਵੇਸ਼ ਪੰਜਾਬ' ਤਹਿਤ 65,000 ਕਰੋੜ ਰੁਪਏ ਦੇ ਸਮਝੌਤੇ ਸਹੀਬੱਧ ਕਰ ਲਏ ਗਏ, ਜਿਨ੍ਹਾਂ ਵਿੱਚੋਂ 36,000 ਕਰੋੜ ਰੁਪਏ ਦੇ ਪ੍ਰਾਜੈਕਟਾਂ 'ਤੇ ਜ਼ਮੀਨੀ ਪੱਧਰ 'ਤੇ ਕਾਰਵਾਈ ਸ਼ੁਰੂ ਹੋ ਚੁੱਕੀ ਹੈ। 
  2. ਸਰਕਾਰ ਸਮੂਹ ਸ਼ਹਿਰਾਂ ਵਿੱਚ ਨਹਿਰੀ ਪਾਣੀ ਦੀ ਸਪਲਾਈ ਮੁਹੱਈਆ ਕਰਵਾਏਗੀ। ਇਹ ਪ੍ਰਾਜੈਕਟ ਪਟਿਆਲਾ, ਜਲੰਧਰ, ਅੰਮ੍ਰਿਤਸਰ ਅਤੇ ਲੁਧਿਆਣਾ ਵਿਖੇ ਸ਼ੁਰੂ ਕੀਤਾ ਜਾ ਚੁੱਕਾ ਹੈ। 
  3. ਕੈਂਸਰ ਦੀ ਰੋਕਥਾਮ ਲਈ ਹਸਪਤਾਲਾਂ ਹੁਸ਼ਿਆਰਪੁਰ ਵਿਖੇ 45 ਕਰੋੜ ਰੁਪਏ ਦੀ ਲਾਗਤ ਨਾਲ ਕੈਂਸਰ ਹਸਪਤਾਲ ਸਥਾਪਤ ਕੀਤਾ ਜਾਵੇਗਾ। ਸੰਗਰੂਰ 'ਚ ਹੋਮੀ ਭਾਬਾ ਕੈਂਸਰ ਹਪਸਤਾਲ ਸ਼ੁਰੂ ਕਰਨ ਦੇ ਨਾਲ-ਨਾਲ ਫਾਜ਼ਿਲਕਾ ਵਿੱਚ ਵੀ ਕੈਂਸਰ ਹਪਸਤਾਲ ਸਥਾਪਤ ਕੀਤਾ ਜਾ ਰਿਹਾ ਹੈ। 
  4. ਜਲੰਧਰ ਛਾਉਣੀ-ਹੁਸ਼ਿਆਰਪੁਰ ਰੇਲ ਲਾਈਨ 'ਤੇ 1.42 ਕਿਲੋਮੀਟਰ ਲੰਬਾਈ ਵਾਲਾ ਰੇਲਵੇ ਓਵਰ ਬ੍ਰਿਜ ਬਣਾਇਆ ਜਾਵੇਗਾ, ਜਿਸ 'ਤੇ ਕੁੱਲ 81 ਕਰੋੜ ਰੁਪਏ ਦੀ ਲਾਗਤ ਆਵੇਗੀ, ਜਿਸ ਵਿੱਚੋਂ 35.6 ਕਰੋੜ ਰੁਪਏ ਪੰਜਾਬ ਸਰਕਾਰ ਅਤੇ ਬਾਕੀ ਰਹਿੰਦੇ 45.4 ਕਰੋੜ ਕੇਂਦਰ ਸਰਕਾਰ ਵਲੋਂ ਦਿੱਤੇ ਜਾਣਗੇ।
  5. ਹੁਸ਼ਿਆਰਪੁਰ 'ਚ ਲਾਜਵੰਤੀ ਸਪੋਰਟਸ ਕੰਪਲੈਕਸ ਅੰਦਰ 7 ਕਰੋੜ ਰੁਪਏ ਦੀ ਲਾਗਤ ਨਾਲ ਮਲਟੀਪਰਪਜ਼ ਇੰਡੋਰ ਹਾਲ ਬਣਾਇਆ ਜਾਵੇਗਾ, ਜੋ ਕਿ ਨੌਜਵਾਨ ਖਿਡਾਰੀਆਂ ਲਈ ਲਾਹੇਵੰਦ ਸਾਬਤ ਹੋਵੇਗਾ। 
  6. ਸਰਕਾਰੀ ਕਾਲਜ 'ਚ 2.42 ਕਰੋੜ ਰੁਪਏ ਦੀ ਲਾਗਤ ਨਾਲ ਅਤਿ ਆਧੁਨਿਕ ਲਾਇਬ੍ਰੇਰੀ ਅਤੇ 4.19 ਕਰੋੜ ਰੁਪਏ ਦੀ ਲਾਗਤ ਨਾਲ ਲੜਕੀਆਂ ਦਾ ਹੋਸਟਲ ਉਸਾਰਿਆ ਜਾਵੇਗਾ।

Capt. Amarinder Singh in Hoshiarpur-2Capt. Amarinder Singh in Hoshiarpur-2ਇਸ ਮੌਕੇ ਬੋਲਦਿਆਂ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਵਲੋਂ ਅੱਜ ਸ਼ੁਰੂ ਕੀਤੇ ਗਏ ਪ੍ਰਾਜੈਕਟਾਂ ਨੂੰ ਉਨ੍ਹਾਂ ਦੇ ਵਿਭਾਗ ਵਲੋਂ ਪੂਰੇ ਪਾਰਦਰਸ਼ੀ ਢੰਗ ਨਾਲ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ ਨੂੰ ਹਰ ਹੀਲੇ ਯਕੀਨੀ ਬਣਾਇਆ ਜਾਵੇਗਾ। 
ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਹੁਸ਼ਿਆਰਪੁਰ ਨੂੰ ਕੈਂਸਰ ਹਸਪਤਾਲ ਦੇਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਹ ਹਸਪਤਾਲ ਇਕਲੇ ਹੁਸ਼ਿਆਰਪੁਰ ਜਾਂ ਦੋਆਬਾ ਖੇਤਰ ਲਈ ਨਹੀਂ ਸਗੋਂ ਗਵਾਂਢੀ ਰਾਜਾਂ ਹਿਮਾਚਲ ਪ੍ਰਦੇਸ਼ ਆਦਿ ਦੇ ਲੋਕਾਂ ਲਈ ਵੀ ਕੈਂਸਰ ਦਾ ਇਲਾਜ਼ ਮੁਹੱਈਆ ਕਰਵਾਏਗਾ। 
ਇਸ ਮੌਕ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਵਿਧਾਇਕ ਸੰਗਤ ਸਿੰਘ ਗਿਲਜੀਆਂ, ਪਵਨ ਆਦੀਆ, ਡਾ. ਰਾਜ ਕੁਮਾਰ ਚੱਬੇਵਾਲ, ਅਰੁਣ ਡੋਗਰਾ, ਸਾਬਕਾ ਕੇਂਦਰੀ ਰਾਜ ਮੰਤਰੀ ਸੰਤੋਸ਼ ਚੌਧਰੀ, ਸਾਬਕਾ ਐਮ.ਪੀ. ਵਰਿੰਦਰ ਸਿੰਘ ਬਾਜਵਾ, ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਤੋਂ ਇਲਾਵਾ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ, ਡਿਪਟੀ ਕਮਿਸ਼ਨਰ ਈਸ਼ਾ ਕਾਲੀਆ, ਐਸ.ਐਸ.ਪੀ. ਜੇ. ਏਲਨਚੇਲੀਅਨ, ਆਦਿ ਹਾਜ਼ਰ ਸਨ।
 

Location: India, Punjab, Hoshiarpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Weather Update: ਪੈ ਗਏ ਗੜ੍ਹੇ, ਭਾਰੀ ਮੀਂਹ ਨੇ ਮੌਸਮ ਕੀਤਾ ਠੰਢਾ, ਤੁਸੀਂ ਵੀ ਦੱਸੋ ਆਪਣੇ ਇਲਾਕੇ ਦਾ ਹਾਲ |

19 Apr 2024 4:31 PM

Barnala News: ਪੰਜਾਬ 'ਚ ਬਹੁਤ ਵੱਡਾ ਸਕੂਲੀ ਵੈਨ ਨਾਲ ਹਾਦਸਾ,14 ਜਵਾਕ ਹੋਏ ਜਖ਼ਮੀ, ਮਾਪੇ ਵੀ ਪਹੁੰਚ ਗਏ | LIVE

19 Apr 2024 4:12 PM

Chandigarh News: ਰੱਬਾ ਆਹ ਕਹਿਰ ਕਿਸੇ 'ਤੇ ਨਾਂਹ ਕਰੀਂ, ਸੁੱਤੇ ਪਰਿਵਾਰ ਤੇ ਡਿੱਗਿਆ ਲੈਂਟਰ, ਮਾਂ ਤਾਂ ਤੋੜ ਗਈ ਦਮ,

19 Apr 2024 3:52 PM

Ludhiana News: ਦਿਲ ਰੋ ਪੈਂਦਾ ਦਿਲਰੋਜ਼ ਦੇ ਮਾਪੇ ਦੇਖ ਕੇ..ਦਫ਼ਨ ਵਾਲੀ ਥਾਂ ਤੇ ਪਹੁੰਚ ਕੇ ਰੋ ਪਏ ਸਾਰੇ,ਤੁਸੀ ਵੀ....

19 Apr 2024 3:32 PM

Big Breaking: 'ਨਾ ਮਜੀਠੀਆ ਫੋਨ ਚੁਕਦੇ ਨਾ ਬਾਦਲ.. ਮੈਂ ਕਿਹੜਾ ਤਨਖਾਹ ਲੈਂਦਾ ਹਾਂ' ਤਲਬੀਰ ਗਿੱਲ ਨੇ ਫਿਰ ਦਿਖਾਏ....

19 Apr 2024 2:26 PM
Advertisement