
ਸ਼ਿਵਰਾਤਰੀ ਦੇ ਤਿਉਹਾਰ ਮੌਕੇ ਅੱਜ ਸੋਮਵਾਰ ਪੂਰੇ ਦੇਸ਼ ਵਿਚ ਮੰਦਰਾਂ ’ਚ ਸ਼ਰਧਾਲੂਆਂ ਦੀ ਭੀੜ ਜੁਟੀ...
ਅੰਮ੍ਰਿਤਸਰ : ਸ਼ਿਵਰਾਤਰੀ ਦੇ ਤਿਉਹਾਰ ਮੌਕੇ ਅੱਜ ਸੋਮਵਾਰ ਪੂਰੇ ਦੇਸ਼ ਵਿਚ ਮੰਦਰਾਂ ’ਚ ਸ਼ਰਧਾਲੂਆਂ ਦੀ ਭੀੜ ਜੁਟੀ ਹੋਈ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਪਣੇ ਸਾਥੀ ਵਿਧਾਇਕਾਂ ਨਾਲ ਅੰਮ੍ਰਿਤਸਰ ਦੇ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ।
Captain Amarinder Singh Arrived at Amritsar's Durgiana Mandir
ਮਿਲੀ ਜਾਣਕਾਰੀ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਨੇ ਇਸ ਮੌਕੇ ਦੁਰਗਿਆਣਾ ਮੰਦਰ ’ਚ ਸਰੋਵਰ ਦੀ ਕਾਰਸੇਵਾ ਦੀ ਸ਼ੁਰੂਆਤ ਕੀਤੀ ਅਤੇ ਦੁਰਗਿਆਣਾ ਮੰਦਰ ਤੇ ਸਬੰਧਤ ਇਲਾਕੇ ਦੇ ਵਿਕਾਸ ਕਾਰਜਾਂ ਲਈ ਇਕ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ।