
ਥਾਣਾ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ ਹਰਸ਼ਾ ਛੀਨਾ ਪੱਤੀ ਸ਼ਾਬਾਜਪੁਰ ਵਿਚ ਸੋਮਵਾਰ ਸਵੇਰੇ 6.30 ਵਜੇ ਸੈਰ ਕਰਕੇ ਪਰਤ ਰਹੇ ਇਕ ਵਿਅਕਤੀ ਨੂੰ ਨਿੱਜੀ...
ਅੰਮ੍ਰਿਤਸਰ : ਥਾਣਾ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ ਹਰਸ਼ਾ ਛੀਨਾ ਪੱਤੀ ਸ਼ਾਬਾਜਪੁਰ ਵਿਚ ਸੋਮਵਾਰ ਸਵੇਰੇ 6.30 ਵਜੇ ਸੈਰ ਕਰਕੇ ਪਰਤ ਰਹੇ ਇਕ ਵਿਅਕਤੀ ਨੂੰ ਨਿੱਜੀ ਕੰਪਨੀ ਦੀ ਤੇਜ਼ ਰਫ਼ਤਾਰ ਬੱਸ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਕਤ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਦੌਰਾਨ ਇਕ ਵਿਅਕਤੀ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਬੱਸ ਇੰਨੀ ਜ਼ਿਆਦਾ ਤੇਜ਼ ਸੀ
Accident
ਕਿ ਵਿਅਕਤੀ ਨੂੰ ਦਰੜਨ ਤੋਂ ਬਾਅਦ ਵੀ ਨਹੀਂ ਰੁਕੀ ਅਤੇ ਸੜ੍ਹਕ ਤੋਂ ਉਤਰਨ ਮਗਰੋਂ ਖੇਤਾਂ ਵਿਚ ਜਾ ਵੜੀ। ਘਟਨਾ ਤੋਂ ਬਾਅਦ ਬੱਸ ਦਾ ਡਰਾਇਵਰ ਅਤੇ ਕੰਡਕਟਰ ਮੌਕੇ ਤੋਂ ਫਰਾਰ ਹੋ ਗਏ। ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚ ਕੇ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸੰਬੰਧੀ ਮ੍ਰਿਤਕ ਦੇ ਪੁੱਤਰ ਜੋਬਨ ਨੇ ਦੱਸਿਆ
Accident
ਕਿ ਉਸ ਦੇ ਪਿਤਾ ਸੈਰ ਕਰਕੇ ਘਰ ਵਾਪਸ ਪਰਤ ਰਹੇ ਸਨ ਕਿ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਬੱਸ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਇਸ ਸਬੰਧੀ ਪੁਲਿਸ ਅਧਿਕਾਰੀ ਆਗਿਆਪਾਲ ਸਿੰਘ ਨੇ ਦੱਸਿਆ ਕਿ ਬੱਸ ਚਾਲਕ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।