
ਹੁਸ਼ਿਆਰਪੁਰ : ਕਸਬਾ ਗੜ੍ਹਸ਼ੰਕਰ ਵਿੱਚ ਕਾਰ ਦੀ ਟਿੱਪਰ ਨਾਲ ਹੋਈ ਟੱਕਰ 'ਚ ਨੌਜਵਾਨ ਦੀ ਮੌਤ ਹੋ ਗਈ...
ਹੁਸ਼ਿਆਰਪੁਰ : ਕਸਬਾ ਗੜ੍ਹਸ਼ੰਕਰ ਵਿੱਚ ਕਾਰ ਦੀ ਟਿੱਪਰ ਨਾਲ ਹੋਈ ਟੱਕਰ 'ਚ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਵਿਆਹ ਸਮਾਗਮ 'ਚ ਸ਼ਾਮਲ ਹੋਣ ਮਗਰੋਂ ਆਪਣੇ ਘਰ ਪਰਤ ਰਿਹਾ ਸੀ। ਟਿੱਪਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।
ਪ੍ਰਾਪਤ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਗੜ੍ਹਸ਼ੰਕਰ ਦੇ ਪਿੰਡ ਥਾਣਾ ਦੇ ਰਹਿਣ ਵਾਲੇ 35 ਸਾਲਾ ਹਰਪ੍ਰੀਤ ਸਿੰਘ ਪੁੱਤਰ ਅਮਰੀਕ ਸਿੰਘ ਵਜੋਂ ਹੋਈ ਹੈ। ਮਿੱਟੀ ਨਾਲ ਭਰਿਆ ਟਿੱਪਰ ਚਾਲਕ ਬੰਗਾ ਵੱਲ ਜਾ ਰਿਹਾ ਸੀ। ਜਦੋਂ ਪਿੰਡ ਫ਼ਤਹਿਪੁਰ ਕੋਲ ਪਹੁੰਚਿਆ ਤਾਂ ਬੰਗਾ ਤੋਂ ਗੜ੍ਹਸ਼ੰਕਰ ਨੂੰ ਆ ਰਹੀ ਸਵਿਫਟ ਕਾਰ ਨਾਲ ਉਸ ਦੀ ਜ਼ੋਰਦਾਰ ਟੱਕਰ ਹੋ ਗਈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਗੱਡੀ ਦੇ ਪਰਖ਼ੱਚੇ ਉੱਡ ਗਏ। ਗੱਡੀ ਅੰਦਰ ਫਸੇ ਨੌਜਵਾਨ ਨੂੰ ਕਾਫ਼ੀ ਮੁਸ਼ੱਕਤ ਮਗਰੋਂ ਬਾਹਰ ਕੱਢਿਆ ਗਿਆ।
ਗੜ੍ਹਸ਼ੰਕਰ ਦੇ ਥਾਣਾ ਮੁਖੀ ਗਗਨਦੀਪ ਸਿੰਘ ਘੁੰਮਣ ਨੇ ਦੱਸਿਆ ਕਿ ਮ੍ਰਿਤਕ ਹਰਪ੍ਰੀਤ ਸਿੰਘ ਵਿਆਹ ਸਮਾਗਮ ਤੋਂ ਘਰ ਵਾਪਸ ਰਿਹਾ ਸੀ। ਟਿੱਪਰ ਸਵਾਰ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ।