ਜੰਗ 'ਚ ਹਾਰ ਵੇਖ ਕੇ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਕਰ ਸਕਦੈ ਪਾਕਿਸਤਾਨ : ਕੈਪਟਨ
Published : Mar 4, 2019, 7:08 pm IST
Updated : Mar 4, 2019, 7:08 pm IST
SHARE ARTICLE
Captain Amarinder Singh
Captain Amarinder Singh

ਅੰਮ੍ਰਿਤਸਰ : ਪਾਕਿਸਤਾਨ ਇਸ ਵੇਲੇ ਭਾਰਤ ਨਾਲ ਜੰਗ ਲੜਣ ਦੀ ਸਥਿਤੀ ਵਿੱਚ ਨਹੀਂ ਹੈ ਪਰ ਦੋਵੇਂ ਮੁਲਕ ਐਟਮੀ ਤਾਕਤਾਂ ਹਨ। ਜੇ ਜੰਗ ਦੇ ਹਾਲਾਤ ਬਣਦੇ ਹਨ ਤਾਂ ਪਾਕਿਸਤਾਨ...

ਅੰਮ੍ਰਿਤਸਰ : ਪਾਕਿਸਤਾਨ ਇਸ ਵੇਲੇ ਭਾਰਤ ਨਾਲ ਜੰਗ ਲੜਣ ਦੀ ਸਥਿਤੀ ਵਿੱਚ ਨਹੀਂ ਹੈ ਪਰ ਦੋਵੇਂ ਮੁਲਕ ਐਟਮੀ ਤਾਕਤਾਂ ਹਨ। ਜੇ ਜੰਗ ਦੇ ਹਾਲਾਤ ਬਣਦੇ ਹਨ ਤਾਂ ਪਾਕਿਸਤਾਨ ਪ੍ਰਮਾਣੂ ਹਮਲਾ ਕਰ ਸਕਦਾ ਹੈ। ਇਹ ਚਿਤਾਵਨੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ।
ਮੁੱਖ ਮੰਤਰੀ ਪੰਜਾਬ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਰਤੀ ਹਵਾਈ ਸੈਨਾ ਨੇ ਹਵਾਈ ਹਮਲੇ ਕਰ ਕੇ ਅਤਿਵਾਦ ਦੀ ਸਮੱਸਿਆ ਨਾਲ ਨਜਿੱਠਣ ਲਈ ਭਾਰਤ ਦ੍ਰਿੜ ਇਰਾਦੇ ਨੂੰ ਦਿਖਾ ਦਿੱਤਾ ਹੈ। ਉਨ੍ਹਾਂ ਨੇ ਮਾਰੇ ਗਏ ਅੱਤਵਾਦੀਆਂ ਦੀ ਗਿਣਤੀ ਬਾਰੇ ਪੁੱਛਣ 'ਤੇ ਕੋਈ ਵੀ ਪ੍ਰਤੀਕਰਮ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਸਾਫ਼ ਸ਼ਬਦਾਂ 'ਚ ਕਿਹਾ ਕਿ ਭਾਵੇਂ ਇਕ ਮਰੇ ਜਾਂ 100 ਭਾਰਤ ਆਪਣੀ ਜਵਾਬੀ ਕਾਰਵਾਈ 'ਚ ਵਿਸ਼ਵਾਸ਼ ਰੱਖਦਾ ਹੈ ਅਤੇ ਆਪਣੇ ਸੈਨਿਕਾਂ ਅਤੇ ਨਿਰਦੋਸ਼ ਨਾਗਰਿਕਾਂ ਦੀਆਂ ਹੱਤਿਆਵਾਂ ਦਾ ਬਦਲਾ ਜਰੂਰ ਲਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਦੀ ਆਰਥਿਕ ਸਥਿਤੀ ਇਸ ਵੇਲੇ ਬਹੁਤ ਹੀ ਮਾੜੀ ਹੈ ਅਤੇ ਉਹ ਕਟੋਰਾ ਲੈ ਕੇ ਵੱਖ-ਵੱਖ ਮੁਲਕਾਂ ਤੋਂ ਮਦਦ ਦੀ ਗੁਹਾਰ ਲਗਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਪਾਕਿਸਤਾਨ ਇਸ ਵੇਲੇ ਭਾਰਤ ਨਾਲ ਜੰਗ ਲੜਣ ਦੀ ਸਥਿਤੀ ਵਿੱਚ ਨਹੀਂ ਹੈ ਪਰ ਦੋਵੇਂ ਮੁਲਕ ਐਟਮੀ ਤਾਕਤਾਂ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਪਾਕਿਸਤਾਨ ਘਿਰੇ ਹੋਣ ਦੀ ਸਥਿਤੀ ਵਿੱਚ ਆਪਣੇ ਐਟਮੀ ਹਥਿਆਰਾਂ ਦੀ ਵਰਤੋਂ ਕਰ ਸਕਦਾ ਹੈ। 

Amarinder SinghAmarinder Singhਸਾਨੂੰ ਗਠਜੋੜ ਦੀ ਲੋੜ ਨਹੀਂ : ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਗਠਜੋੜ ਬਾਰੇ ਕੈਪਟਨ ਨੇ ਕਿਹਾ ਕਿ ਇਹ ਉਨ੍ਹਾਂ ਦਾ ਆਪਣਾ ਫ਼ੈਸਲਾ ਹੈ। ਜਿੱਥੋਂ ਤੱਕ ਕਾਂਗਰਸ ਦਾ ਸਵਾਲ ਹੈ, ਸਾਨੂੰ ਕਿਸੇ ਵੀ ਪਾਰਟੀ ਨਾਲ ਗਠਜੋੜ ਦੀ ਜਰੂਰਤ ਨਹੀਂ। ਉਨ੍ਹਾਂ ਨੇ ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਗਠਜੋੜ ਨੂੰ ਸਿਰੋ ਨਕਾਰਦਿਆਂ ਕਿਹਾ ਕਿ ਕਾਂਗਰਸ ਪੰਜਾਬ ਵਿੱਚ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਅਤੇ ਚੋਣਾਂ ਆਪਣੇ ਬਲਬੂਤੇ 'ਤੇ ਲੜ ਕੇ ਜਿੱਤੇਗੀ। ਉਨ੍ਹਾਂ ਸਪਸ਼ਟ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਕਿਸੇ ਵੀ ਪਾਰਟੀ ਨਾਲ ਗਠਜੋੜ ਦੇ ਹੱਕ ਵਿੱਚ ਨਹੀਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਲੋਕਤੰਤਰ ਵਿੱਚ ਸਰਕਾਰ ਦੀ ਕਾਰਗੁਜਾਰੀ ਤੇ ਭਲਾਈ ਦੇ ਕੰਮਾਂ ਨੂੰ ਵੇਖ ਕੇ ਹੀ ਲੋਕ ਆਪਣੀਆਂ ਵੋਟਾਂ ਪਾਉਂਦੇ ਹਨ। 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement