
ਫਿਰੋਜ਼ਪੁਰ ਤੋਂ ਪਾਰਲੀਮੈਂਟ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਅੱਜ ਸੋਮਵਾਰ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ...
ਚੰਡੀਗੜ੍ਹ : ਫਿਰੋਜ਼ਪੁਰ ਤੋਂ ਪਾਰਲੀਮੈਂਟ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਅੱਜ ਸੋਮਵਾਰ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਤੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿਤਾ ਹੈ, ਜਿਸ ਨੂੰ ਉਨ੍ਹਾਂ ਨੇ ਮਨਜ਼ੂਰ ਕਰਨ ਦੀ ਅਪੀਲ ਕੀਤੀ ਹੈ। ਸਪੋਕਸਮੈਨ ਟੀਵੀ ’ਤੇ ਫ਼ੋਨ ਕਾਲ ਇੰਟਰਵਿਊ ਰਾਹੀਂ ਉਨ੍ਹਾਂ ਨੇ ਦੱਸਿਆ ਕਿ ਪਾਰਟੀ ਵਲੋਂ ਪਿਛਲੇ ਲੰਮੇ ਸਮੇਂ ਤੋਂ ਉਨ੍ਹਾਂ ਨੂੰ ਨਜ਼ਰਅੰਦਾਜ ਕੀਤਾ ਗਿਆ ਹੈ, ਜਿਸ ਕਰਕੇ ਪਿਛਲੇ ਛੇ ਮਹੀਨਿਆਂ ਤੋਂ ਉਨ੍ਹਾਂ ਵਲੋਂ ਮੰਗ ਕੀਤੀ ਜਾ ਰਹੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਬੈਠਕ ਵਿਚ ਬਲਾਉਣਾ ਹੀ ਨਹੀਂ ਤਾਂ ਉਨ੍ਹਾਂ ਨੂੰ ਪਾਰਟੀ ਵਿਚੋਂ ਬਾਹਰ ਕੱਢ ਦਿਤਾ ਜਾਵੇ।
Sher Singh Ghubaya resign from Akali dal
ਉਨ੍ਹਾਂ ਦੱਸਿਆ ਕਿ ਪਾਰਟੀ ਪ੍ਰਧਾਨ ਦੀਆਂ ਗਲਤ ਨੀਤੀਆਂ ਦੇ ਕਾਰਨ ਉਨ੍ਹਾਂ ਨੇ ਇਹ ਅਸਤੀਫ਼ਾ ਦਿਤਾ ਹੈ ਅਤੇ ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਉਨ੍ਹਾਂ ਵਲੋਂ ਜਲਦੀ ਹੀ ਅਗਲੀ ਰਣਨੀਤੀ ਦਾ ਐਲਾਨ ਕਰ ਦਿਤਾ ਜਾਵੇਗਾ।
Sher Singh Ghubaya resignation