
ਮੋਗਾ ਸਿਵਲ ਹਸਪਤਾਲ 'ਚ ਇਲਾਜ ਲਈ ਆਇਆ ਨੌਜਵਾਨ ਡਾਕਟਰਾਂ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ।
ਪੰਜਾਬ : ਮੋਗਾ ਸਿਵਲ ਹਸਪਤਾਲ 'ਚ ਇਲਾਜ ਲਈ ਆਇਆ ਨੌਜਵਾਨ ਡਾਕਟਰਾਂ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਦਰਅਸਲ ਗੁਰਪ੍ਰੀਤ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਪਿੰਡ ਬੱਧਣੀ ਕਲਾਂ ਬੀਤੇ ਦਿਨੀਂ ਦੁਬਈ ਤੋਂ ਪਰਤਿਆ ਸੀ। ਜਿਸ ਨੂੰ ਨਿਮੋਨੀਆ ਹੋ ਗਿਆ ਅਤੇ ਉਹ ਇਲਾਜ ਕਰਵਾਉਣ ਲਈ ਮੋਗਾ ਦੇ ਸਿਵਲ ਹਸਪਤਾਲ ਪੁੱਜਾ। ਇਸ ਦੌਰਾਨ ਡਾਕਟਰਾਂ ਵਲੋਂ ਉਸ ਦੇ ਲੋੜੀਂਦੇ ਟੈਸਟ ਕੀਤੇ ਗਏ।
photo
ਟੈਸਟ ਤੋਂ ਬਾਅਦ ਡਾਕਟਰਾਂ ਵਲੋਂ ਉਸ 'ਚ ਕੋਰੋਨਾ ਵਾਇਰਸ ਹੋਣ ਦਾ ਖਦਸ਼ਾ ਪ੍ਰਗਟਾਇਆ ਅਤੇ ਉਸ ਨੂੰ ਆਈਸੋਲੇਸ਼ਨ ਵਾਰਡ ਵਿਚ ਨਿਗਰਾਨੀ ਹੇਠ ਰੱਖਣ ਦੀ ਸਲਾਹ ਦਿੱਤੀ ਪਰ ਇਸ ਤੋਂ ਪਹਿਲਾਂ ਹੀ ਉਕਤ ਨੌਜਵਾਨ ਸਾਰਿਆਂ ਨੂੰ ਚਕਮਾ ਦੇ ਕੇ ਉਥੋਂ ਫਰਾਰ ਹੋ ਗਿਆ। ਦੂਜੇ ਪਾਸੇ ਪੁਲਸ ਵਲੋਂ ਨੌਜਵਾਨ ਨੂੰ ਫੜਨ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
file photo
ਗੁਰਦਾਸਪੁਰ ਤੋਂ ਵੀ ਫਰਾਰ ਹੋਇਆ ਸੀ ਸ਼ੱਕੀ ਮਰੀਜ਼
ਇਸ ਤੋਂ ਪਹਿਲਾਂ 20 ਫਰਵਰੀ ਨੂੰ ਗੁਰਦਾਸਪੁਰ ਦੇ ਹਸਪਤਾਲ 'ਚੋਂ ਵੀ ਇਕ ਸ਼ੱਕੀ ਮਰੀਜ਼ ਇਸੇ ਤਰ੍ਹਾਂ ਫਰਾਰ ਹੋ ਗਿਆ ਸੀ। ਦਰਅਸਲ ਕਲਾਨੌਰ ਨਿਵਾਸੀ ਇਕ 26 ਸਾਲਾ ਨੌਜਵਾਨ ਨੂੰ ਸਥਾਨਕ ਸਿਵਲ ਹਸਪਤਾਲ ਵਿਚ ਕੋਰੋਨਾ ਵਾਇਰਸ ਦਾ ਸ਼ੱਕੀ ਪਾਇਆ ਗਿਆ ਸੀ। ਡਾਕਟਰਾਂ ਨੇ ਤੁਰੰਤ ਉਸ ਨੂੰ ਆਈਸੋਲੇਸ਼ਨ ਵਾਰਡ ਵਿਚ ਰੱਖ ਦਿੱਤਾ। ਇਸ ਦੌਰਾਨ ਮਰੀਜ਼ ਨੂੰ ਜਦੋਂ ਕੋਰੋਨਾ ਵਾਇਰਸ ਦੇ ਸ਼ੱਕੀ ਹੋਣ ਦਾ ਪਤਾ ਲੱਗਾ ਤਾਂ ਉਹ ਹਸਪਤਾਲ ਤੋਂ ਭਜ ਗਿਆ।
photo
ਡਾਕਟਰਾਂ ਮੁਤਾਬਕ ਉਨ੍ਹਾਂ ਨੇ ਏਅਰਪੋਰਟ ਤੋਂ ਸੂਚੀ ਦੇ ਅਧਾਰ 'ਤੇ ਮਰੀਜ਼ ਨੂੰ ਦਾਖ਼ਲ ਕਰਵਾਇਆ ਸੀ। ਉਸ ਦੇ ਬਲੱਡ ਸੈਂਪਲ ਜਾਂਚ ਲਈ ਭੇਜੇ ਗਏ ਹਨ ਪਰ ਇਸ ਸਮੇਂ ਦੌਰਾਨ ਉਹ ਕਿਸੇ ਨੂੰ ਦੱਸੇ ਬਿਨਾਂ ਹਸਪਤਾਲ ਤੋਂ ਭੱਜ ਗਿਆ। ਭਾਰਤ 'ਚ ਕੋਰੋਨਾ ਵਾਇਰਸ ਦੀ ਦਸਤਕ, ਬਚਾਅ ਲਈ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ
photo
ਕੋਰੋਨਾ ਵਾਇਰਸ ਦਾ ਕਹਿਰ
ਕੋਰੋਨਾ ਵਾਇਰਸ ਜਿਸ ਨੇ ਸਾਰੀ ਦੁਨੀਆ ਵਿਚ ਦਹਿਸ਼ਤ ਦਾ ਮਾਹੌਲ ਬਣਾਇਆ ਹੈ, ਨਾਲ ਹੁਣ ਤਕ ਇਕੱਲੇ ਚੀਨ ਵਿਚ ਹੀ 2981 ਮੌਤਾਂ ਹੋ ਚੁੱਕੀਆਂ ਹਨ। ਜਦਕਿ ਇਸ ਨਾਲ ਪ੍ਰਭਾਵਤ ਮਰੀਜ਼ਾਂ ਦੀ ਗਿਣਤੀ 80, 270 ਦਾ ਅੰਕੜਾ ਪਾਰ ਕਰ ਚੁੱਕੀ ਹੈ। ਭਾਰਤ ਵਿਚ ਹੁਣ ਤਕ 28 ਕੇਸ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿਚ 12 ਭਾਰਤੀ ਅਤੇ 16 ਵਿਦੇਸ਼ੀ ਸ਼ਾਮਲ ਹਨ। ਜਾਣਕਾਰੀ ਮੁਤਾਬਕ 12 ਭਾਰਤੀਆਂ 'ਚੋਂ 3 ਮਰੀਜ਼ਾਂ ਨੂੰ ਇਲਾਜ ਮਗਰੋਂ ਛੁੱਟੀ ਦੇ ਦਿੱਤੀ ਗਈ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।