
ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹਾਰ ਦਾ ਮੂੰਹ ਵੇਖਣ ਤੋਂ ਬਾਅਦ ਹੁਣ ਅਕਾਲੀ ਦਲ ਨੇ ਆਪਣਾ ਮਨ ਬਦਲ ਲਿਆ ਹੈ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹਾਰ ਦਾ ਮੂੰਹ ਵੇਖਣ ਤੋਂ ਬਾਅਦ ਹੁਣ ਅਕਾਲੀ ਦਲ ਨੇ ਆਪਣਾ ਮਨ ਬਦਲ ਲਿਆ ਹੈ। ਹੁਣ ਅਕਾਲੀ ਦਲ ਉੱਤਰ ਪ੍ਰਦੇਸ਼ ਵਿੱਚ ਆਪਣੀ ਕਿਸਮਤ ਅਜ਼ਮਾਉਣ ਲਈ ਉਤਰੇਗਾ। ਦਰਅਸਲ, ਹੁਣ ਅਕਾਲੀ ਦਲ ਉੱਤਰ ਪ੍ਰਦੇਸ਼ ਵਿਚ ਚੋਣ ਲੜੇਗਾ।
photo
ਇਹ ਜਾਣਕਾਰੀ ਖੁਦ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ਦਿੱਤੀ ਹੈ। ਉਨ੍ਹਾਂ ਐਲਾਨ ਕੀਤਾ ਹੈ ਕਿ ਹੁਣ ਅਕਾਲੀ ਦਲ ਉੱਤਰ ਪ੍ਰਦੇਸ਼ ਵਿੱਚ ਵੀ ਚੋਣ ਲੜੇਗਾ।ਇਸ ਦੇ ਲਈ ਸੁਖਬੀਰ ਬਾਦਲ ਨੇ ਅੱਜ ਉੱਤਰ ਪ੍ਰਦੇਸ਼ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
photo
ਹਾਲਾਂਕਿ, ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ ਕਿ ਉੱਤਰ ਪ੍ਰਦੇਸ਼ ਵਿਚ ਅਕਾਲੀ ਦਲ ਕਿੰਨੀਆਂ ਸੀਟਾਂ 'ਤੇ ਚੋਣ ਲੜੇਗਾ ਪਰ ਜਲਦੀ ਹੀ ਇਸ ਬਾਰੇ ਫੈਸਲਾ ਲਿਆ ਜਾਵੇਗਾ ਪਰ ਇਹ ਤੈਅ ਹੈ ਕਿ ਅਕਾਲੀ ਦਲ ਹੁਣ ਯੂਪੀ ਵਿੱਚ ਵੀ ਚੋਣ ਲੜਨ ਜਾ ਰਿਹਾ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।