
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲ 2021-22 ਦਾ ਸਾਲਾਨਾ ਬਜਟ ਇਜਲਾਸ...
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲ 2021-22 ਦਾ ਸਾਲਾਨਾ ਬਜਟ ਇਜਲਾਸ 30 ਮਾਰਚ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਰੱਖਿਆ ਗਿਆ ਹੈ। ਇਹ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਇੱਥੇ ਹੋਈ ਅੰਤਰਿੰਗ ਕਮੇਟੀ ਦੀ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ।
SGPC
ਉਨ੍ਹਾਂ ਦੱਸਿਆ ਕਿ ਬਜਟ ਇਜਲਾਸ ਤੋਂ ਪਹਿਲਾ ਬਜਟ ਦੀਆਂ ਕਾਪੀਆਂ ਮੈਂਬਰਾਂ ਨੂੰ ਭੇਜ ਦਿੱਤੀਆਂ ਜਾਣਗੀਆਂ ਅਤੇ ਉਨ੍ਹਾਂ ਵੱਲੋਂ ਆਪਣੇ ਇਤਰਾਜ਼ ਬਜਟ ਇਜਲਾਸ ਤੋਂ ਪਹਿਲਾਂ ਭੇਜੇ ਜਾਣਗੇ।
SGPC
ਇਸ ਮੌਕੇ ਕਿਸਾਨੀ ਸੰਘਰਸ਼ ਬਾਰੇ ਗੱਲ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਗਰਮੀ ਨੂੰ ਦੇਖਦਿਆਂ ਕਿਸਾਨੀ ਅੰਦੋਲਨ ਵਾਲੇ ਸਥਾਨ ’ਤੇ ਸਾਧਾਰਨ ਟੈਂਟਾਂ ਦੀ ਬਜਾਏ ਹੁਣ ਟੀਨਾ ਵਾਲੇ ਸ਼ੈੱਡ ਅਤੇ ਗਰਮੀ ਤੋਂ ਰਾਹਤ ਲਈ ਪੱਖਿਆਂ ਦਾ ਪ੍ਰਬੰਧ ਕੀਤਾ ਜਾਵੇਗਾ।