
ਸਵਾਲ ਜਵਾਬ ਦੇ ਦੌਰ ਵਿਚ ਵੱਖ-ਵੱਖ ਵਿਧਾਇਕਾਂ ਨੇ ਪੁੱਛੇ ਸਵਾਲ...
ਚੰਡੀਗੜ੍ਹ: ਪੰਜਾਬ ਸਰਕਾਰ ਦਾ ਬਜਟ ਇਜਲਾਸ ਅੱਜ ਵੀ ਹੰਗਾਮੇ ਭਰਪੂਰ ਰਿਹਾ। ਅੱਜ ਵਿਧਾਨ ਸਭਾ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ 85ਵੀਂ ਸੋਧ ਦੇ ਮਾਮਲੇ ’ਤੇ ਕਾਫੀ ਰੌਲਾ ਰੱਪਾ ਪਾਇਆ ਗਿਆ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸਪੀਕਰ ਦੀ ਕੁਰਸੀ ਅੱਗੇ ਆ ਕੇ ਨਾਅਰੇਬਾਜ਼ੀ ਵੀ ਕੀਤੀ।
Governor at Punjab Vidhan Sabha
ਇਸ ਤੋਂ ਪਹਿਲਾਂ ਅਕਾਲੀ ਦਲ ਦੇ ਵਿਧਾਇਕ ਗੱਡਿਆਂ 'ਤੇ ਚੜ੍ਹ ਕੇ ਵਿਧਾਨ ਸਭਾ ਪਹੁੰਚੇ। ਵਿਧਾਨ ਸਭਾ ਵਿਚ ਰੌਲੇ-ਰੱਪੇ ਤੋਂ ਬਾਅਦ ਵਿਰੋਧੀ ਧਿਰ ਦੇ ਵਿਧਾਇਕ ਸਦਨ ਵਿਚੋਂ ਵਾਕਆਊਟ ਕਰ ਗਏ।
ਮਜੀਠੀਆ ਦੇ ਸਵਾਲ ਤੋਂ ਹੰਗਾਮਾ
Bikram Singh Majithia
ਇਸ ਤੋਂ ਪਹਿਲਾਂ ਸਵਾਲ ਜਵਾਬ ਦੌਰਾਨ ਸ਼੍ਰੋਮਣੀ ਅਕਾਲੀ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਸਿਹਤ ਮੰਤਰੀ ਨੂੰ ਸਵਾਲ ਕੀਤਾ ਕਿ ਤੁਹਾਡੇ ਸਮੇਤ ਹੋਰ ਵਜ਼ੀਰਾਂ ਨੇ ਫੋਰਟਿਸ ਵਰਗੇ ਨਿੱਜੀ ਹਸਪਤਾਲਾਂ 'ਚ ਕੋਰੋਨਾ ਦਾ ਇਲਾਜ ਕਰਾਇਆ, ਕੀ ਤੁਹਾਨੂੰ ਸਰਕਾਰੀ ਹਸਪਤਾਲਾਂ ਦੇ ਇਲਾਜ 'ਤੇ ਭਰੋਸਾ ਨਹੀਂ ? ਇਸ ਦੇ ਜਵਾਬ ਸਿਹਤ ਮੰਤਰੀ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਅਤੇ ਹੋਰਨਾਂ ਵਲੋਂ ਸਰਕਾਰੀ ਖਰਚੇ 'ਤੇ ਵਿਦੇਸ਼ਾਂ ਚ ਇਲਾਜ ਕਰਵਾਇਆ ਗਿਆ, ਜਿਸ ਮਗਰੋਂ ਸਦਨ 'ਚ ਇਸ ਮੁੱਦੇ 'ਤੇ ਰੌਲਾ-ਰੱਪਾ ਸ਼ੁਰੂ ਹੋ ਗਿਆ।
bikram singh majithia
ਚੰਦੂਮਾਜਰਾ ਨੇ ਕੀਤਾ ਸਵਾਲ
harinderpal singh chandumajra
ਸਵਾਲ-ਜਵਾਬ ਦੀ ਕਾਰਵਾਈ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਪਟਿਆਲਾ ਦੇ ਬਲਾਕ ਸਨੌਰ ’ਚ ਪੈਂਦੇ ਪਿੰਡ ਮਰਦਾਹੇੜੀ ਵਿਖੇ ਲਾਂਸ ਨਾਇਕ ਸਲੀਮ ਖਾਨ ਦੇ ਨਾਂਅ 'ਤੇ ਖੇਡ ਸਟੇਡੀਅਮ ਦੀ ਉਸਾਰੀ ਲਈ ਕੋਈ ਤਜਵੀਜ਼ ਸਰਕਾਰ ਦੇ ਵਿਚਾਰ ਅਧੀਨ ਸਬੰਧੀ ਸਵਾਲ ਪੁੱਛੇ ਜਾਣ ’ਤੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਸਰਕਾਰ ਦੇ ਵਿਚਾਰ ਅਧੀਨ ਫਿਲਹਾਲ ਅਜਿਹੀ ਕੋਈ ਤਜਵੀਜ਼ ਨਹੀਂ ਹੈ।
ਜ਼ੀਰਾ ਨੇ ਪੁੱਛਿਆ ਸਵਾਲ
Kulbir Zira
ਇਸ ਦੌਰਾਨ ਹਲਕਾ ਜ਼ੀਰਾ ਤੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਜ਼ੀਰਾ ਸ਼ਹਿਰ ’ਚ ਸਿੰਜਾਈ ਵਿਭਾਗ ਦੇ ਰੈਸਟ ਹਾਊਸ ਨੂੰ ਨਵੇਂ ਸਿਰਿਓਂ ਬਣਾਉਣ ਨੂੰ ਲੈ ਕੇ ਸਵਾਲ ਪੁੱਛਿਆ। ਇਸ ਦੇ ਜਵਾਬ 'ਚ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਜ਼ੀਰਾ ’ਚ ਸਿੰਚਾਈ ਵਿਭਾਗ ਦੇ ਰੈਸਟ ਹਾਊਸ ਨੂੰ ਨਵਾਂ ਬਣਾਉਣ ਦੀ ਕੋਈ ਤਜਵੀਜ਼ ਸਰਕਾਰ ਦੇ ਵਿਚਾਰ ਅਧੀਨ ਨਹੀਂ ਹੈ।
ਵਿਧਾਇਕ ਮਦਨ ਲਾਲ ਜਲਾਲਪੁਰ ਦਾ ਸਵਾਲ
Madan Lal Jalalpur
ਵਿਧਾਇਕ ਮਦਨ ਲਾਲ ਜਲਾਲਪੁਰ ਨੇ ਸਵਾਲ ਪੁੱਛਿਆ ਕਿ ਨਗਰ ਪੰਚਾਇਤ ਘਨੌਰ ਵਿਖੇ ਸਾਲ 2021-22 'ਚ ਸਟੇਡੀਅਮ ਦੀ ਉਸਾਰੀ ਲਈ ਕੋਈ ਤਜਵੀਜ਼ ਸਰਕਾਰ ਦੇ ਵਿਚਾਰ ਅਧੀਨ ਹੈ। ਇਸ ਸਵਾਲ ਦਾ ਜਵਾਬ ਦਿੰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਸਰਕਾਰ ਦੇ ਵਿਚਾਰ ਅਧੀਨ ਫਿਲਹਾਲ ਅਜਿਹੀ ਕੋਈ ਤਜਵੀਜ਼ ਨਹੀਂ ਹੈ।
ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦਾ ਸਵਾਲ
Harpal Cheema
ਸਵਾਲ-ਜਵਾਬ ਦੀ ਕਾਰਵਾਈ ਦੌਰਾਨ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਜ਼ਿਲ੍ਹਾ ਸੰਗਰੂਰ ਦੇ ਪਿੰਡ ਖਡਿਆਲ 'ਚ ਹੋਏ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਵਾਲ ਪੁੱਛਿਆ। ਇਸ ਸਵਾਲ ਦੇ ਜਵਾਬ 'ਚ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪਿੰਡ ਖਡਿਆਲ 'ਚ 20 ਏਕੜ, 4 ਕਨਾਲ ਅਤੇ 11 ਮਰਲੇ ਜ਼ਮੀਨ ਨਾਜਾਇਜ਼ ਕਬਜ਼ਿਆਂ ਅਧੀਨ ਹੈ । ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਡਿਪਟੀ ਕਮਿਸ਼ਨਰ ਸੰਗਰੂਰ ਵਲੋਂ ਕੀਤੀ ਜਾ ਰਹੀ ਹੈ।
ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦੱਸੀ ਪਾਣੀ ਦੀ ਅਹਿਮੀਅਤ
manpreet Badal
ਅੱਜ ਬਜਟ ਇਜਲਾਸ ਮੌਕੇ ਸਦਨ 'ਚ ਬਹਿਸ ਦੌਰਾਨ ਬੋਲਦਿਆਂ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪਾਣੀ ਦੀ ਅਹਿਮੀਅਤ ਬਾਰੇ ਗੱਲਬਾਤ ਕੀਤੀ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੇਰੀ ਰਾਜਸਥਾਨ ਵਿਚਲੀ ਜ਼ਮੀਨ ਤੋਂ ਪੰਜਾਬ ਵਿਚਲੀ ਜ਼ਮੀਨ ਨਾਲੋਂ ਖੇਤੀ ਜ਼ਰੀਏ ਵੱਧ ਆਮਦਨ ਹੋ ਰਹੀ ਹੈ, ਕਿਉਂਕਿ ਰਾਜਸਥਾਨ 'ਚ ਖੇਤੀ ਕਰਦੇ ਕਿਸਾਨ ਨੂੰ ਪਾਣੀ ਦੀ ਅਹਿਮੀਅਤ ਬਾਰੇ ਪਤਾ ਹੈ।