
ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਮੁੱਖ ਸੰਸਦੀ ਸਕੱਤਰ ਸੁਖਪਾਲ ਸਿੰਘ ਨੰਨੂ ਸਮੇਤ 7 ਖ਼ਿਲਾਫ਼ ਪਰਚਾ ਦਰਜ
ਫਿਰੋਜ਼ਪੁਰ : ਸਾਬਕਾ ਮੰਤਰੀ ਰਾਣਾ ਗੁਰਮੀਤ ਸੋਢੀ ਅਤੇ ਮੁੱਖ ਸੰਸਦੀ ਸਕੱਤਰ ਸਖਪਾਲ ਸਿੰਘ ਨੰਨੂ ਸਮੇਤ 7 ਲੋਕਾਂ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ। ਇਹ ਪਰਚਾ ਥਾਣਾ ਸਦਰ ਫਿਰੋਜ਼ਪੁਰ ਵਿਚ ਦਰਜ ਕੀਤਾ ਗਿਆ ਹੈ।
Rana Sodhi
ਦੱਸ ਦੇਈਏ ਕਿ ਇਹ ਪਰਚਾ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੁਰਜੀਤ ਸਿੰਘ ਨਾਮ ਦੇ ਨੌਜਵਾਨ ਨਾਲ ਕੁੱਟਮਾਰ ਅਤੇ ਧਮਕੀਆਂ ਦੇਣ ਵਿਰੁਧ ਦਰਜ ਕੀਤਾ ਗਿਆ ਹੈ। 29 ਸਾਲਾ ਸੁਰਜੀਤ ਸਿੰਘ ਨੇ ਇਹ ਸ਼ਿਕਾਇਤ ਦਿਤੀ ਸੀ ਕਿ 20 ਫ਼ਰਵਰੀ ਨੂੰ ਚੋਣਾਂ ਵਾਲੇ ਦਿਨ ਉਸ ਨਾਲ ਕੁੱਟਮਾਰ ਕੀਤੀ ਗਈ ਸੀ ਅਤੇ ਉਹ ਜ਼ਖ਼ਮੀ ਵੀ ਹੋ ਗਿਆ ਸੀ।
photo
20 ਫ਼ਰਵਰੀ ਨੂੰ ਹੀ ਇਸ ਘਟਨਾ ਮਗਰੋਂ ਲੋਕਾਂ ਨੇ ਰਾਣਾ ਸੋਢੀ ਦਾ ਰਸਤਾ 5 ਘੰਟੇ ਰੋਕੀ ਰਖਿਆ ਸੀ। ਇਹ ਵੀ ਦੱਸਣਯੋਗ ਹੈ ਕਿ ਰਾਣਾ ਸੋਢੀ ਕਾਂਗਰਸ ਛੱਡ ਭਾਜਪਾ ਵਿਚ ਸ਼ਾਮਲ ਹੋ ਗਏ ਸਨ ਅਤੇ ਇਸ ਵਾਰ ਵਿਧਾਨ ਸਭਾ ਚੋਣਾਂ ਉਨ੍ਹਾਂ ਨੇ ਭਾਜਪਾ ਦੀ ਟਿਕਟ ਤੋਂ ਹੀ ਲੜੀਆਂ ਹਨ।
Sports Minister Rana Gurmit Singh Sodhi
ਸੁਰਜੀਤ ਸਿੰਘ ਦੀ ਸ਼ਿਕਾਇਤ ਤੋਂ ਬਾਅਦ ਹੁਣ ਪੁਲਿਸ ਹਰਕਤ ਵਿਚ ਆਈ ਹੈ ਅਤੇ ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਮੁੱਖ ਸੰਸਦੀ ਸਕੱਤਰ ਸੁਖਪਾਲ ਸਿੰਘ ਨੰਨੂ ਸਮੇਤ ਕੁੱਲ 7 ਲੋਕਾਂ 'ਤੇ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।