ਮੋਦੀ ਸਰਕਾਰ ਦਾ ਸਿੱਧਾ ਹਮਲਾ ਹੈ ਡੈਮਾਂ ਤੋਂ ਪੁਲਿਸ ਅਤੇ ਚੰਡੀਗੜ੍ਹ 'ਚੋਂ ਪੰਜਾਬ ਦੇ ਮੁਲਾਜ਼ਮਾਂ ਨੂੰ ਬਾਹਰ ਕਰਨਾ : ਭਗਵੰਤ ਮਾਨ
Published : Mar 4, 2022, 8:00 am IST
Updated : Mar 4, 2022, 8:00 am IST
SHARE ARTICLE
image
image

ਮੋਦੀ ਸਰਕਾਰ ਦਾ ਸਿੱਧਾ ਹਮਲਾ ਹੈ ਡੈਮਾਂ ਤੋਂ ਪੁਲਿਸ ਅਤੇ ਚੰਡੀਗੜ੍ਹ 'ਚੋਂ ਪੰਜਾਬ ਦੇ ਮੁਲਾਜ਼ਮਾਂ ਨੂੰ ਬਾਹਰ ਕਰਨਾ : ਭਗਵੰਤ ਮਾਨ

ਚੰਡੀਗੜ, 3 ਮਾਰਚ (ਨਰਿੰਦਰ ਸਿੰਘ ਝਾਮਪੁਰ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੋਸ਼ ਲਾਇਆ, ''ਕੇਂਦਰ ਵਿਚਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਰਕਾਰ ਲਗਾਤਾਰ ਪੰਜਾਬ ਦੇ ਹੱਕ ਖੋਹ ਰਹੀ ਹੈ | ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ) ਵਿਚੋਂ ਪੰਜਾਬ ਦੀ ਹਿੱਸੇਦਾਰੀ ਖ਼ਤਮ ਕਰਨ ਤੋਂ ਬਾਅਦ ਹੁਣ ਮੋਦੀ ਸਰਕਾਰ ਨੇ ਡੈਮਾਂ ਦੀ ਸੁਰੱਖਿਆ ਤੋਂ ਪੰਜਾਬ ਪੁਲਿਸ ਨੂੰ  ਹਟਾਉਣ ਅਤੇ ਸੂਬੇ ਦੇ ਡਾਕਟਰਾਂ ਨੂੰ  ਚੰਡੀਗੜ ਦੀਆਂ ਸਰਕਾਰੀ ਸੇਵਾਵਾਂ ਵਿਚੋਂ ਬਾਹਰ ਕੱਢਣ ਦਾ ਫ਼ੈਸਲਾ ਕਰ ਕੇ ਪੰਜਾਬ ਵਿਰੋਧੀ ਹੋਣ ਦਾ ਸਬੂਤ ਦਿਤਾ ਹੈ |'' ਮਾਨ ਨੇ ਮੋਦੀ ਸਰਕਾਰ ਨੂੰ  ਅਪੀਲ ਕੀਤੀ ਕਿ ਪੰਜਾਬ ਦੇ ਹੱਕਾਂ 'ਤੇ ਡਾਕੇ ਮਾਰ ਕੇ ਤੜਫਦੀ ਪੰਜਾਬੀਅਤ ਨੂੰ  ਹੋਰ ਨਾ ਤੜਫਾਉਣ ਅਤੇ ਡੈਮਾਂ ਸਮੇਤ ਚੰਡੀਗੜ ਵਿਚ ਪੰਜਾਬ ਦੇ ਹੱਕਾਂ ਨੂੰ  ਬਹਾਲ ਰਖਿਆ ਜਾਵੇ |
ਪਾਰਟੀ ਮੁੱਖ ਦਫ਼ਤਰ ਤੋਂ ਵੀਰਵਾਰ ਨੂੰ  ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾ ਦੇ ਪਰਦੇ 'ਚ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਲਗਾਤਾਰ ਪੰਜਾਬ ਵਿਰੋਧੀ ਫ਼ੈਸਲੇ ਅਮਲ ਵਿਚ ਲਿਆਂਦੇ ਹਨ | ਕਾਂਗਰਸ ਤੋਂ ਬਾਅਦ ਭਾਜਪਾ ਸਰਕਾਰ ਪੰਜਾਬ ਦੀ ਸਰਜਮੀਂ 'ਤੇ ਬਣੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ) 'ਚੋਂ ਪੰਜਾਬ ਨੂੰ  ਹੀ ਬਾਹਰ ਕੱਢਣ ਦੇ ਫ਼ੈਸਲੇ ਲਾਗੂ ਕਰ ਰਹੀ ਹੈ | ਮਾਨ ਨੇ ਦਸਿਆ, ''ਮੋਦੀ ਸਰਕਾਰ ਨੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ 'ਚੋਂ ਪੰਜਾਬ ਦੀ ਹਿੱਸੇਦਾਰੀ ਖ਼ਤਮ ਕਰਨ ਤੋਂ ਬਾਅਦ ਡੈਮਾਂ ਦੀ ਸੁਰੱਖਿਆ 'ਚ ਲੱਗੀ ਪੰਜਾਬ ਪੁਲਿਸ ਫੋਰਸ ਨੂੰ  ਵੀ ਹਟਾ ਦਿਤਾ ਹੈ | ਬੋਰਡ ਦੇ ਤਿੰਨ ਡੈਮਾਂ ਦੀ ਸੁਰੱਖਿਆ ਲਈ ਕੇਂਦਰੀ ਸਨਅਤੀ ਸਰੱਖਿਆ ਫੋਰਸ ਨੂੰ  ਤਾਇਨਾਤ ਕਰਨ ਦਾ ਫ਼ੈਸਲਾ ਕੀਤਾ ਹੈ, ਜਦੋਂ ਕਿ ਡੈਮਾਂ ਦੀ ਸੁਰੱਖਿਆ 'ਤੇ ਖ਼ਰਚ ਆਉਂਦੇ 90 ਕਰੋੜ ਰੁਪਏ ਪੰਜਾਬ ਸਮੇਤ ਹਿੱਸੇਦਾਰਾਂ ਕੋਲੋਂ ਵਸੂਲ ਕੀਤੇ ਜਾਣਗੇ |'' ਉਨਾਂ ਦਸਿਆ ਕਿ ਮੋਦੀ ਸਰਕਾਰ ਦੇ ਫ਼ੈਸਲੇ ਕਾਰਨ ਇਕ ਪਾਸੇ ਪੰਜਾਬ ਦੇ ਨੌਜਵਾਨਾਂ ਕੋਲੋਂ ਰੋਜ਼ਗਾਰ ਖੋਹ ਲਿਆ ਗਿਆ ਹੈ, ਦੂਜੇ ਪਾਸੇ ਸੁਰੱਖਿਆ ਦਾ ਖ਼ਰਚਾ ਪੰਜਾਬ ਸਿਰ ਥੋਪ ਦਿਤਾ ਗਿਆ ਹੈ |
ਭਗਵੰਤ ਮਾਨ ਨੇ ਕਿਹਾ ਮੋਦੀ ਸਰਕਾਰ ਨੇ ਪੰਜਾਬ ਦੀ ਧਰਤੀ 'ਤੇ ਬਣੇ ਅਧੁਨਿਕ ਸ਼ਹਿਰ ਅਤੇ ਰਾਜਧਾਨੀ ਚੰਡੀਗੜ ਵਿਚੋਂ ਸੂਬੇ ਦੇ 112 ਡਾਕਟਰਾਂ ਨੂੰ  ਬਾਹਰ ਕਰ ਦਿਤਾ ਹੈ | ਉਨ੍ਹਾਂ ਦਸਿਆ ਕਿ ਪੰਜਾਬ ਪੁਨਰਗਠਨ ਐਕਟ ਤਹਿਤ ਚੰਡੀਗੜ ਵਿਚ ਹਰ ਤਰਾਂ ਦੀਆਂ ਸੇਵਾਵਾਂ ਅਤੇ ਪ੍ਰਬੰਧਨ ਵਿਚ ਪੰਜਾਬ ਦਾ 60 ਫ਼ੀ ਸਦੀ ਹਿੱਸਾ ਰਾਖਵਾਂ ਕੀਤਾ ਗਿਆ ਸੀ, ਜਿਸ ਦੇ ਤਹਿਤ ਚੰਡੀਗੜ ਦੀ ਪੁਲਿਸ, ਸਕੂਲਾਂ, ਹਸਪਤਾਲਾਂ ਅਤੇ ਹੋਰ ਸੇਵਾਵਾਂ ਵਿਚ ਪੰਜਾਬ ਤੋਂ ਪੁਲਿਸ ਮੁਲਾਜ਼ਮ, ਅਧਿਆਪਕ, ਡਾਕਟਰ ਅਤੇ ਹੋਰ ਮੁਲਾਜ਼ਮ ਡੈਪੂਟੇਸ਼ਨ 'ਤੇ ਲਏ ਜਾਂਦੇ ਸਨ | ਪਰ ਮੋਦੀ ਸਰਕਾਰ ਨੇ ਚੰਡੀਗੜ ਵਿਚੋਂ ਪੰਜਾਬ ਦਾ ਡੈਪੂਟੇਸ਼ਨ ਖ਼ਤਮ ਕਰਨ ਦਾ ਫ਼ੈਸਲਾ ਲਾਗੂ ਕਰ ਦਿਤਾ ਹੈ, ਜਿਸ ਕਾਰਨ ਇਥੋਂ ਦੇ ਸਿਹਤ ਵਿਭਾਗ ਵਿਚੋਂ ਪੰਜਾਬ ਦੇ 112 ਡਾਕਟਰਾਂ ਨੂੰ  ਹਟਾ ਦਿਤਾ ਗਿਆ ਅਤੇ ਹੋਰਨਾਂ ਰਾਜਾਂ ਸਮੇਤ ਕੇਂਦਰੀ ਸ਼ਾਸਤ ਪ੍ਰਦੇਸ਼ਾਂ 'ਚੋਂ ਡਾਕਟਰ ਭਰਤੀ ਕਰਨ ਦਾ ਨੋਟਿਸ ਜਾਰੀ ਕੀਤਾ ਹੈ |
ਮਾਨ ਨੇ ਕਿਹਾ ਕਿ 10 ਮਾਰਚ ਨੂੰ  ਬਣਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਹੱਕਾਂ ਲਈ ਸੜਕ ਤੋਂ ਲੈ ਕੇ ਸੰਸਦ ਤਕ ਅਤੇ ਸੁਪਰੀਮ ਕੋਰਟ ਤਕ ਲੜਾਈ ਲੜੇਗੀ |

 

SHARE ARTICLE

ਏਜੰਸੀ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement