ਨਵਜੋਤ ਸਿੱਧੂ ਦੀ ਭੈਣ ਸੁਮਨ ਤੂਰ ਦੇ ਦੋਸ਼ਾਂ ਦੀ ਜਾਂਚ ਦੇ ਨਿਰਦੇਸ਼, ਤੂਰ ਨੇ ਕੌਮੀ ਮਹਿਲਾ ਕਮਿਸ਼ਨ ਨੂੰ ਦਿੱਤੀ ਸੀ ਸ਼ਿਕਾਇਤ 
Published : Mar 4, 2022, 7:07 pm IST
Updated : Mar 4, 2022, 7:07 pm IST
SHARE ARTICLE
Suman Toor, Navjot Sidhu
Suman Toor, Navjot Sidhu

ਕਮਿਸ਼ਨ ਵੱਲੋਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਆਫ਼ ਪੁਲਿਸ ਨੂੰ ਪੰਦਰਾਂ ਦਿਨਾਂ 'ਚ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ।

 

ਲੁਧਿਆਣਾ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਭੈਣ ਸੁਮਨ ਤੂਰ ਵੱਲੋਂ ਲਾਏ ਗਏ ਦੋਸ਼ਾਂ ਨਾਲ ਨਵਜੋਤ ਸਿੱਧੂ ਮੁਸੀਬਤ 'ਚ ਘਿਰ ਸਕਦੇ ਹਨ। ਸੁਮਨ ਤੂਰ ਨੇ ਜਾਇਦਾਦ ਵਿਵਾਦ 'ਚ ਅਪਣੇ ਭਰਾ ਨਵਜੋਤ ਸਿੱਧੂ ਖਿਲਾਫ਼ ਕੌਮੀ ਮਹਿਲਾ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਸੀ। ਇਸ ਤੋਂ ਬਾਅਦ ਕਮਿਸ਼ਨ ਵੱਲੋਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਆਫ਼ ਪੁਲਿਸ ਨੂੰ ਪੰਦਰਾਂ ਦਿਨਾਂ 'ਚ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ।

ਸਿੱਧੂ ਦੀ ਭੈਣ ਤੂਰ ਵਿਦੇਸ਼ 'ਚ ਰਹਿੰਦੀ ਹੈ ਅਤੇ ਉਸ ਨੇ ਸ਼ਿਕਾਇਤ 'ਚ ਲੁਧਿਆਣਾ ਦੇ ਪੱਖੋਵਾਲ ਰੋਡ ਦਾ ਪਤਾ ਦਿੱਤਾ ਹੈ। ਇਸ ਕਾਰਨ ਇੱਥੋਂ ਡੀਸੀਪੀ ਨੂੰ ਜਾਂਚ ਲਈ ਲਿਖਿਆ ਗਿਆ ਹੈ। ਇਸ ਤੋਂ ਪਹਿਲਾਂ ਵੀ ਸੁਮਨ ਤੂਰ ਚੰਡੀਗੜ੍ਹ 'ਚ ਪ੍ਰੈੱਸ ਕਾਨਫ਼ਰੰਸ ਕਰ ਕੇ ਦੋਸ਼ ਲਗਾ ਚੁੱਕੀ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਨੂੰ ਘਰੋਂ ਕੱਢ ਦਿੱਤਾ ਸੀ। ਇਸ ਤੋਂ ਬਾਅਦ ਹੁਣ ਜਦੋਂ ਚੋਣਾਂ ਵੋਟਾਂ ਦੀ ਗਿਣਤੀ ਕੁਝ ਹੀ ਦਿਨਾਂ 'ਚ ਹੋਣ ਵਾਲੀ ਹੈ ਤਾਂ ਇਹ ਸ਼ਿਕਾਇਤ ਅਤੇ ਜਾਂਚ ਨਾਲ ਨਵਜੋਤ ਸਿੱਧੂ ਲਈ ਮੁਸ਼ਕਲਾਂ ਵਧ ਸਕਦੀਆਂ ਹਨ।  

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement