
ਮਰਹੂਮ ਗਾਇਕ ਦੀ ਬਰਸੀ ਮੌਕੇ ਭਾਰੀ ਇਕੱਠ ਹੋਣ ਦੀ ਸੰਭਾਵਨਾ
ਚੰਡੀਗੜ੍ਹ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ 19 ਮਾਰਚ ਨੂੰ ਮਾਨਸਾ ਦੀ ਅਨਾਜ ਮੰਡੀ ਵਿਖੇ ਮਨਾਈ ਜਾਵੇਗੀ। ਇਹ ਜਾਣਕਾਰੀ ਉਹਨਾਂ ਦੇ ਪਿਤਾ ਬਲਕੌਰ ਸਿੰਘ ਵਲੋਂ ਸਾਂਝੀ ਕੀਤੀ ਗਈ ਹੈ। ਦਰਅਸਲ ਮਰਹੂਮ ਗਾਇਕ ਦੀ ਬਰਸੀ ਮੌਕੇ ਭਾਰੀ ਇਕੱਠ ਹੋਣ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ ਗਰਮੀਆਂ ਸ਼ੁਰੂ ਹੋਣ ਤੋਂ ਪਹਿਲਾਂ ਹੀ ਬਰਸੀ ਮਨਾਉਣ ਦਾ ਫੈਸਲਾ ਲਿਆ ਗਿਆ ਹੈ। ਪਰਿਵਾਰਕ ਮੈਂਬਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 11 ਮਾਰਚ ਨੂੰ ਪ੍ਰਕਾਸ਼ ਹੋਵੇਗਾ ਅਤੇ 19 ਮਾਰਚ ਨੂੰ ਭੋਗ ਪਾਏ ਜਾਣਗੇ।
ਇਹ ਵੀ ਪੜ੍ਹੋ: ਸੋਸ਼ਲ ਮੀਡੀਆ ਟ੍ਰੋਲਿੰਗ ’ਤੇ ਬੋਲੇ ਸੀਜੇਆਈ ਚੰਦਰਚੂੜ, “ਲੋਕਾਂ ’ਚ ਸਬਰ ਅਤੇ ਸਹਿਣਸ਼ੀਲਤਾ ਦੀ ਕਮੀ ਹੋ ਰਹੀ ਹੈ”
ਦੱਸ ਦਈਏ ਕਿ 29 ਮਈ 2022 ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੈਂਗਸਟਰਾਂ ਵਲੋਂ ਮਾਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦੀ ਮੌਤ ਨੂੰ 9 ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ ਪਰ ਹੁਣ ਤੱਕ ਉਸ ਦੇ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਿਆ ਹੈ। ਮਰਹੂਮ ਗਾਇਕ ਦੇ ਮਾਤਾ-ਪਿਤਾ ਵਲੋਂ ਲਗਾਤਾਰ ਸੋਸ਼ਲ ਮੀਡੀਆ ਜ਼ਰੀਏ ਵੀ ਆਪਣੇ ਪੁੱਤ ਲਈ ਇਨਸਾਫ ਮੰਗਿਆ ਜਾ ਰਿਹਾ ਹੈ।