ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਟਵੀਟ
ਚੰਡੀਗੜ੍ਹ: ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ। ਕਈ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਤੋਂ ਬਾਅਦ ਹੁਣ ਸੁਰੱਖਿਆ ਦੇ ਮੱਦੇਨਜ਼ਰ ਇਹਨਾਂ ਨੂੰ ਹਾਈਟੈਕ ਬਣਾਇਆ ਜਾਵੇਗਾ। ਪੰਜਾਬ ਸਰਕਾਰ ਨੇ ਸੂਬੇ ਦੇ 15584 ਸਰਕਾਰੀ ਸਕੂਲਾਂ ਨੂੰ ਸੀ.ਸੀ.ਟੀ.ਵੀ ਕੈਮਰਿਆਂ ਨਾਲ ਲੈਸ ਕਰਨ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ: ਹਰਿਆਣਾ ਵਿਚ ਪੁਰਸ਼ ਕਰਮਚਾਰੀਆਂ ਨੂੰ ਵੀ ਮਿਲੇਗੀ ਚਾਈਲਡ ਕੇਅਰ ਲੀਵ: ਪੂਰੀ ਨੌਕਰੀ ਦੌਰਾਨ ਲੈ ਸਕਣਗੇ 730 ਛੁੱਟੀਆਂ
ਇਸ ਲਈ 26 ਕਰੋੜ 40 ਲੱਖ ਰੁਪਏ ਵੀ ਜਾਰੀ ਕੀਤੇ ਗਏ ਹਨ। ਇਸ ਦੀ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਾਂਝੀ ਕੀਤੀ ਹੈ। ਇਹ ਕੈਮਰੇ ਪੰਜਾਬ ਦੇ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਸਮੇਤ ਸਿੱਖਿਆ ਪ੍ਰਣਾਲੀ ਦੀ ਨਿਗਰਾਨੀ ਲਈ ਲਗਾਏ ਜਾਣਗੇ।
ਇਹ ਵੀ ਪੜ੍ਹੋ: 19 ਮਾਰਚ ਨੂੰ ਮਨਾਈ ਜਾਵੇਗੀ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ, ਮਰਹੂਮ ਗਾਇਕ ਦੇ ਪਿਤਾ ਨੇ ਦਿੱਤੀ ਜਾਣਕਾਰੀ
ਹਾਲਾਂਕਿ ਸੂਬਾ ਸਰਕਾਰ ਵੱਲੋਂ ਕੈਮਰੇ ਲਗਾਉਣ ਦੀ ਤੈਅ ਸਮਾਂ ਸੀਮਾ ਬਾਰੇ ਫਿਲਹਾਲ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਸਰਕਾਰ ਦੇ ਦਾਅਵੇ ਅਨੁਸਾਰ ਕੈਮਰੇ ਲਾਉਣ ਦਾ ਕੰਮ ਅਜੇ ਸ਼ੁਰੂ ਹੋਣਾ ਬਾਕੀ ਹੈ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ 80 ਫੀਸਦੀ ਸਕੂਲਾਂ ਵਿਚ ਕੈਮਰੇ ਲਗਾਏ ਜਾਣੇ ਹਨ।