ਅੰਮ੍ਰਿਤਸਰ ਤੋਂ ਕੈਨੇਡਾ ਲਈ ਸ਼ੁਰੂ ਹੋਵੇਗੀ ਸਿੱਧੀ ਉਡਾਣ, ਕਰੀਬ 21 ਘੰਟਿਆਂ ਵਿੱਚ ਪੂਰਾ ਹੋਵੇਗਾ ਸਫ਼ਰ 

By : KOMALJEET

Published : Mar 4, 2023, 12:52 pm IST
Updated : Mar 4, 2023, 12:52 pm IST
SHARE ARTICLE
Representational Image
Representational Image

6 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਨਿਓਸ ਏਅਰਲਾਈਨਜ਼ ਦੀ ਉਡਾਣ

ਹਰ ਵੀਰਵਾਰ ਅੰਮ੍ਰਿਤਸਰ ਤੋਂ ਸਵੇਰੇ 3.15 ਵਜੇ ਹੋਵੇਗੀ ਰਵਾਨਾ 


ਅੰਮ੍ਰਿਤਸਰ : ਅੰਮ੍ਰਿਤਸਰ ਤੋਂ ਟੋਰਾਂਟੋ ਤੱਕ ਦਾ ਸਫਰ 21 ਘੰਟਿਆਂ ਵਿੱਚ ਪੂਰਾ ਹੋਵੇਗਾ। ਇਟਾਲੀਅਨ ਨਿਓਸ ਏਅਰਲਾਈਨਜ਼ ਨੇ 6 ਅਪ੍ਰੈਲ ਤੋਂ ਅੰਮ੍ਰਿਤਸਰ ਤੋਂ ਕੈਨੇਡਾ ਲਈ ਉਡਾਣਾਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਐਲਾਨ ਨਾਲ ਵਿਦੇਸ਼ਾਂ 'ਚ ਵੱਸਦੇ 10 ਲੱਖ ਪੰਜਾਬੀਆਂ ਨੂੰ ਫਾਇਦਾ ਹੋਣ ਜਾ ਰਿਹਾ ਹੈ।

ਪੜ੍ਹੋ ਪੂਰੀ ਖ਼ਬਰ :   '47 ਦੀ ਵੰਡ ਵੇਲੇ ਵਿੱਛੜੇ ਦੋ ਸਿੱਖ ਪਰਿਵਾਰਾਂ ਦਾ ਹੋਇਆ ਮਿਲਾਪ, ਭੈਣ-ਭਰਾਵਾਂ ਨੇ ਭਾਵੁਕ ਹੁੰਦਿਆਂ ਕੀਤਾ ਵਾਹਿਗੁਰੂ ਦਾ ਸ਼ੁਕਰਾਨਾ   

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਉਡਾਣ ਸਭ ਤੋਂ ਪਹਿਲਾਂ ਮਿਲਾਨ ਹਵਾਈ ਅੱਡੇ 'ਤੇ ਰੁਕੇਗੀ। 4 ਘੰਟੇ ਰੁਕਣ ਤੋਂ ਬਾਅਦ ਫਲਾਈਟ ਟੋਰਾਂਟੋ ਦੇ ਪੀਅਰਸਨ ਏਅਰਪੋਰਟ ਲਈ ਰਵਾਨਾ ਹੋਵੇਗੀ। ਇਹ ਏਅਰਲਾਈਨ ਹਰ ਵੀਰਵਾਰ ਸਵੇਰੇ 3.15 ਵਜੇ ਅੰਮ੍ਰਿਤਸਰ ਤੋਂ ਰਵਾਨਾ ਹੋਵੇਗੀ। ਇਹ ਦੂਰੀ 21 ਘੰਟੇ 15 ਮਿੰਟਾਂ ਵਿੱਚ ਪੂਰੀ ਕੀਤੀ ਜਾਵੇਗੀ। ਇਹ ਫਲਾਈਟ ਵੀ ਵੀਰਵਾਰ ਨੂੰ ਹੀ ਟੋਰਾਂਟੋ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਏਅਰਪੋਰਟ ਲਈ ਰਵਾਨਾ ਹੋਵੇਗੀ।

ਪੜ੍ਹੋ ਪੂਰੀ ਖ਼ਬਰ :  ਟਾਂਡਾ ਵਿਖੇ ਲੁੱਟ ਦੀ ਖ਼ੌਫ਼ਨਾਕ ਵਾਰਦਾਤ ਦੌਰਾਨ ਦੋ ਬੱਚਿਆਂ ਦੀ ਮੌਤ

ਕੈਨੇਡਾ ਨਾਲ ਜੁੜਨ ਤੋਂ ਬਾਅਦ ਇਸ ਦਾ ਸਿੱਧਾ ਫਾਇਦਾ ਕੈਨੇਡਾ ‘ਚ ਵੱਸਦੇ ਪਰਵਾਸੀ ਪੰਜਾਬੀਆਂ ਨੂੰ ਹੋਣ ਜਾ ਰਿਹਾ ਹੈ। ਇਸ ਤੋਂ ਪਹਿਲਾਂ ਪੰਜਾਬੀਆਂ ਨੂੰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜਾਣਾ ਪੈਂਦਾ ਸੀ। ਦੂਜੇ ਪਾਸੇ, ਘੱਟੋ-ਘੱਟ ਸਮਾਂ 25 ਘੰਟੇ ਤੱਕ ਲੱਗਦਾ ਸੀ। ਫਿਲਹਾਲ ਏਅਰਲਾਈਨ ਵੱਲੋਂ ਟੋਰਾਂਟੋ ਤੋਂ ਅੰਮ੍ਰਿਤਸਰ ਆਉਣ ਦੀ ਟਿਕਟ ਦੀ ਦਰ 46500 ਰੁਪਏ ਰੱਖੀ ਗਈ ਹੈ। ਜਦਕਿ ਅੰਮ੍ਰਿਤਸਰ ਤੋਂ ਟੋਰਾਂਟੋ ਟਿਕਟ ਦਾ ਰੇਟ ਫਿਲਹਾਲ ਆਨਕਾਲ ਹੈ।

SHARE ARTICLE

ਏਜੰਸੀ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement