
ਕਿਹਾ: ਪੰਜਾਬ ਦੀ ਮੇਰੇ ਕੋਲ ਪਲ ਪਲ ਦੀ ਜਾਣਕਾਰੀ ਹੈ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀਆਂ ਨੂੰ ਨਿਸ਼ਾਨੇ ’ਤੇ ਲੈਂਦਿਆਂ ਇਕ ਟਵੀਟ ਕੀਤਾ ਹੈ। ਉਹਨਾਂ ਕਿਹਾ ਕਿ ਵਿਰੋਧੀਆਂ ਦਾ ਪੰਜਾਬ ਨੂੰ ਫ਼ਿਰਕੂ ਅੱਗ ਦਾ ਤੰਦੂਰ ਬਣਾ ਕੇ ਆਪਣੀਆਂ ਰੋਟੀਆਂ ਸੇਕਣ ਦਾ ਸੁਪਨਾ ਕਦੇ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: ਮਹਾਰਾਸ਼ਟਰ ਵਿਚ ਖੰਘ ਦੀ ਦਵਾਈ ਬਣਾਉਣ ਵਾਲੀਆਂ ਛੇ ਕੰਪਨੀਆਂ ਦੇ ਲਾਇਸੈਂਸ ਮੁਅੱਤਲ
ਮੁੱਖ ਮੰਤਰੀ ਨੇ ਲਿਖਿਆ, “ਪੰਜਾਬ ਦੀ ਮੇਰੇ ਕੋਲ ਪਲ ਪਲ ਦੀ ਜਾਣਕਾਰੀ ਹੈ...ਵਿਰੋਧੀਆਂ ਦਾ ਪੰਜਾਬ ਨੂੰ ਫ਼ਿਰਕੂ ਅੱਗ ਦਾ ਤੰਦੂਰ ਬਣਾ ਕੇ ਆਪਣੀਆਂ ਰੋਟੀਆਂ ਸੇਕਣ ਦਾ ਸੁਪਨਾ ਕਦੇ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ… ਪੰਜਾਬ ਦੇ 3 ਕਰੋੜ ਸ਼ਾਂਤੀ ਪਸੰਦ ਲੋਕਾਂ ਨੂੰ ਮੈਂ ਯਕੀਨ ਦਿਵਾਉਂਦਾ ਹਾਂ ਕਿ ਕਿਸੇ ਦੀ ਹਿੰਮਤ ਨਹੀਂ ਕਿ ਪੰਜਾਬ ਦੇ ਆਪਸੀ ਭਾਈਚਾਰੇ ਵੱਲ ਬੁਰੀ ਨਜ਼ਰ ਨਾਲ ਦੇਖੇ..”।