ਮ੍ਰਿਤਕ ਸਿਰ ਕਰੀਬ 4 ਲੱਖ ਰੁਪਏ ਦਾ ਕਰਜ਼ਾ ਸੀ
ਮਾਨਸਾ : ਕਰਜ਼ੇ ਕਾਰਨ ਖੁਦਕੁਸ਼ੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਜਿਸ ਦੇ ਤਹਿਤ ਮਾਨਸਾ ਦੇ ਪਿੰਡ ਮੂਸਾ ਦੇ 21 ਸਾਲਾ ਨੌਜਵਾਨ ਗੁਰਮੀਤ ਸਿੰਘ ਨੇ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਉਸ ਕੋਲ 2 ਏਕੜ ਜ਼ਮੀਨ ਸੀ ਤੇ 5 ਕਿੱਲੇ ਠੇਕੇ ’ਤੇ ਲੈ ਕੇ ਖੇਤੀ ਕਰਦਾ ਸੀ। ਮ੍ਰਿਤਕ ਗੁਰਮੀਤ ਸਿੰਘ ਦੀ ਮਾਤਾ ਨੇ ਕਰੀਬ 10 ਮਹੀਨੇ ਪਹਿਲਾ ਖ਼ੁਦਕੁਸ਼ੀ ਕਰ ਲਈ ਸੀ ਉਸ ਤੋਂ ਬਾਅਦ ਉਹ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿਣ ਲੱਗ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ : ਘਰੇਲੂ ਝਗੜੇ ਕਾਰਨ ਗੁੱਸੇ ’ਚ ਆਏ ਪਤੀ ਨੇ ਪਤਨੀ ਦਾ ਕੀਤਾ ਕਤਲ, ਸਿਰ ’ਚ ਮਾਰੀ ਗੋਲੀ
ਜਾਣਕਾਰੀ ਦਿੰਦਿਆ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੁਰਮੀਤ ਸਿੰਘ ਦੀ ਉਮਰ 21 ਸਾਲ ਦੀ ਹੈ ਅਤੇ ਇਕ ਸਾਲ ਪਹਿਲਾਂ ਹੀ ਗੁਰਮੀਤ ਦੀ ਮਾਤਾ ਦੀ ਮੌਤ ਹੋ ਗਈ ਸੀ ਜਿਸ ਕਰਕੇ ਉਹ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿੰਦਾ ਸੀ ਮ੍ਰਿਤਕ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਉਸ ਨੂੰ ਆਪਣੀਆਂ ਭੈਣਾਂ ਦੇ ਵਿਆਹ ਦੀ ਟੈਨਸ਼ਨ ਰਹਿੰਦੀ ਸੀ। ਫਸਲ ਠੀਕ ਨਾ ਹੋਣ ਕਾਰਨ ਗੁਰਮੀਤ ਸਿੰਘ ’ਤੇ 4 ਲੱਖ ਰੁਪਏ ਦਾ ਕਰਜ਼ਾ ਚੜ੍ਹ ਗਿਆ ਸੀ। ਜਿਸ ਕਰ ਕੇ ਉਸ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਇਹ ਖ਼ਬਰ ਵੀ ਪੜ੍ਹੋ : ਫਿਰੋਜ਼ਪੁਰ : ਕੇਂਦਰੀ ਜੇਲ੍ਹ ਚੋਂ ਹੁਣ ਤੱਕ ਦੀ ਸਭ ਤੋਂ ਵੱਡੀ ਬਰਾਮਦਗੀ
ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ 174 ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।