ਹਰਭਜਨ ਸਿੰਘ ਈ ਟੀ ਓ ਵੱਲੋਂ ਸ਼ਹਿਰ ਵਿਚ ਬਿਜਲੀ ਦੇ ਕਈ ਕੰਮਾਂ ਦੀ ਸ਼ੁਰੂਆਤ

By : GAGANDEEP

Published : Mar 4, 2023, 8:06 pm IST
Updated : Mar 4, 2023, 8:06 pm IST
SHARE ARTICLE
photo
photo

ਪੰਜਾਬ ਵਾਸੀਆਂ ਨੂੰ ਨਿਰਵਿਘਨ ਸਪਲਾਈ ਦੇਵੇਗਾ ਵਿਭਾਗ-ਈ ਟੀ ਓ

 

ਅੰਮ੍ਰਿਤਸਰ: ਆ ਰਹੇ ਜੀ-20 ਸੰਮੇਲਨ ਅਤੇ ਗਰਮੀ ਦੇ ਸੀਜਨ ਨੂੰ ਧਿਆਨ ਵਿਚ ਰੱਖਦੇ ਹੋਏ ਬਿਜਲੀ ਵਿਭਾਗ ਨੇ ਨਵੇਂ ਪ੍ਰਾਜੈਕਟਾਂ ਦੀ ਅੱਜ ਸ਼ੁਰੂਆਤ ਕੀਤੀ ਹੈ, ਜਿਸ ਨਾਲ ਗਰਮੀ ਵਿਚ ਵੀ ਨਿਰਵਿਘਨ ਬਿਜਲੀ ਸਪਲਾਈ ਪੰਜਾਬ ਵਾਸੀਆਂ ਨੂੰ ਮਿਲਗੀ ਰਹੇਗੀ। ਉਕਤ ਸਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਅੱਜ ਨਾਗ ਕਲਾਂ ਵਿਖੇ ਇੰਡਸਟਰੀਅਲ ਫੀਡਰ ਅਤੇ ਤਿੰਨ ਨਵੇਂ ਵੀ ਸੀ ਬੀ ਦੀ ਸ਼ੁਰੂਆਤ ਮੌਕੇ ਕੀਤਾ। ਉਨਾਂ ਕਿਹਾ ਕਿ ਮੈਨੂੰ ਬੀਤੇ ਦਿਨਾਂ ਵਿਚ ਨਾਗ ਕਲਾਂ ਤੇ ਬੱਲ ਕਲਾਂ ਦੇ ਸਨਅਤਕਾਰਾਂ ਨੇ ਬਿਜਲੀ ਸਪਲਾਈ ਵਿਚ ਸੁਧਾਰ ਦੀ ਮੰਗ ਕੀਤੀ ਸੀ, ਜਿਸ ਉਤੇ ਤਰੁੰਤ ਕਾਰਵਾਈ ਕਰਦੇ ਹੋਏ 1.4 ਕਰੋੜ ਰੁਪਏ ਦੀ ਰਾਸ਼ੀ ਨਾਲ ਇਹ ਕੰਮ ਪੂਰੇ ਕਰ ਦਿੱਤੇ ਗਏ ਹਨ।

ਇਹ ਵੀ ਪੜ੍ਹੋ: ਰੂਸ 'ਚ ਕੋਰੋਨਾ ਦਾ ਟੀਕਾ ਬਣਾਉਣ ਵਾਲੇ ਵਿਗਿਆਨੀ ਦੀ ਗਲਾ ਘੁੱਟ ਕੇ ਹੱਤਿਆ 

ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਡੀ ਸਰਕਾਰ ਹਰੇਕ ਕੰਮ ਨੂੰ ਤਰਜੀਹੀ ਅਧਾਰ ਉਤੇ ਕਰ ਰਹੀ ਹੈ, ਤਾਂ ਜੋ ਪੰਜਾਬ ਨੂੰ ਆਪਣੇ ਪੈਰਾਂ ਸਿਰ ਕੀਤਾ ਜਾ ਸਕੇ। ਉਨਾਂ ਦੱਸਿਆ ਕਿ ਅੱਜ ਇਸ ਦੇ ਨਾਲ-ਨਾਲ ਐਮ. ਈ. ਲੈਬ ਵੇਰਕਾ ਵਿਚ ਕਰੀਬ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਜਰਮਨ ਤੋਂ ਮੰਗਵਾਈ ਮੀਟਰ ਟੈਸਟਿੰਗ ਮਸ਼ੀਨ ਦਾ ਉਦਘਾਟਨ ਕੀਤਾ ਹੈ, ਜਿਸ ਨਾਲ ਹੁਣ ਸਾਰੇ ਸਿੰਗਲ ਫੇਜ਼, ਪੋਲੀ ਫੇਜ਼, ਐਲ ਟੀ  ਸੀ ਸੀ, ਐਚ ਟੀ ਅਤੇ ਸੋਲਰ ਮੀਟਰਾਂ ਦੀ ਟੈਸਟਿੰਗ ਵੇਰਕਾ ਵਿਖੇ ਹੀ ਹੋ ਸਕੇਗੀ। ਉਨਾਂ ਕਿਹਾ ਕਿ ਪਹਿਲਾਂ ਇਹ ਮੀਟਰ ਟੈਸਟ ਹੋਣ ਲਈ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਜਾਂਦੇ ਸਨ, ਜਿਸ ਨਾਲ ਵੱਧ ਸਮਾਂ ਲੱਗਦਾ ਸੀ, ਜੋ ਕਿ ਵਿਭਾਗ ਦੇ ਨਾਲ-ਨਾਲ ਖਪਤਕਾਰਾਂ ਦਾ ਵੀ ਨੁਕਸਾਨ ਕਰਦਾ ਸੀ, ਪਰ ਹੁਣ ਇਹ ਮੁੱਢਲਾ ਕੰਮ ਇੱਥੇ ਪੂਰਾ ਕੀਤਾ ਜਾ ਸਕੇਗਾ।

ਇਹ ਵੀ ਪੜ੍ਹੋ: ਬੇਕਾਬੂ ਹੋਏ ਖੱਚਰ ਨੇ ਔਰਤ ਨੂੰ ਮੂੰਹ ਨਾਲ ਚੁੱਕ ਕੇ ਦੂਰ ਤੱਕ ਘਸੀਟਿਆ, ਨਾ ਬਣਦੀ ਵੀਡੀਓ ਤਾਂ ਨਹੀਂ ਆਉਣਾ ਸੀ ਯਕੀਨ

ਹਰਭਜਨ ਸਿੰਘ ਨੇ ਇਸ ਤੋਂ ਇਲਾਵਾ ਜੀ 20 ਸੰਮੇਲਨ ਨੂੰ ਧਿਆਨ ਵਿਚ ਰੱਖਦੇ ਹੋਏ ਪਾਵਰਕੌਮ ਦੇ ਰੈਸਟ ਹਾਊਸ, ਦਫਤਰਾਂ ਤੇ 66 ਕੇ ਵੀ ਸਬ ਸਟੇਸ਼ਨਾਂ ਵਿਚ ਕੀਤੇ ਜਾਣ ਵਾਲੇ ਸਿਵਲ ਕੰਮਾਂ ਦੀ ਸ਼ੁਰੂਆਤ ਵੀ ਕੀਤੀ। ਉਨਾਂ ਦੱਸਿਆ ਕਿ ਕਰੀਬ 2 ਕਰੋੜ ਰੁਪਏ ਦੀ ਰਾਸ਼ੀ ਨਾਲ ਦਫਤਰਾਂ ਤੇ ਰੈਸਟ ਹਾਊਸਾਂ ਵਿਚ ਹੋਣ ਵਾਲੇ ਮੁੱਢਲੇ ਕੰਮ ਕਰਵਾਏ ਜਾਣਗੇ। ਜਿਸ ਨਾਲ ਵਿਭਾਗ ਦੀਆਂ ਇਮਾਰਤਾਂ ਦੀ ਸਾਂਭ-ਸੰਭਾਲ ਹੋਵੇਗੀ ਤੇ ਕਰਮਚਾਰੀਆਂ ਤੇ ਖਪਤਕਾਰਾਂ ਨੂੰ ਸੁਖਾਵਾਂ ਮਾਹੌਲ ਦਫਤਰਾਂ ਵਿਚ ਮਿਲੇਗਾ। ਇਸ ਮੌਕੇ ਵਿਧਾਇਕ ਜੀਵਨਜੋਤ ਕੌਰ,  ਸੁਹਿੰਦਰ ਕੌਰ, ਚੀਫ ਇੰਜੀਨੀਅਰ ਬਾਲ ਕਿਸ਼ਨ, ਇੰਜ ਰਾਜੀਵ ਪਰਾਸ਼ਰ, ਇੰਜ ਜਤਿੰਦਰਪਾਲ ਸਿੰਘ, ਪਰਮਿੰਦਰ ਸੇਠੀ, ਰਾਜਨ ਮਹਿਰਾ, ਕੁਕੂ ਸ਼ਰਮਾ, ਮਨਪ੍ਰੀਤ ਸਿੰਘ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM
Advertisement