ਮਾਈਨਿੰਗ ਵਿਭਾਗ ਨੇ ਸਰਕਾਰੀ ਥਾਵਾਂ 'ਤੇ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਪੰਜ ਟਿੱਪਰ ਅਤੇ ਇੱਕ JCB ਕੀਤਾ ਜ਼ਬਤ 
Published : Mar 4, 2023, 9:24 pm IST
Updated : Mar 4, 2023, 9:24 pm IST
SHARE ARTICLE
 Mining Deptt Seizes Five Tippers & One Jcb Involved In Illegal Mining At Govt Sites
Mining Deptt Seizes Five Tippers & One Jcb Involved In Illegal Mining At Govt Sites

ਗੈਰ-ਕਾਨੂੰਨੀ ਮਾਈਨਿੰਗ ਮਾਫੀਆ ਦਾ ਮੁਕੰਮਲ ਸਫਾਇਆ ਕੀਤਾ ਜਾਵੇਗਾ- ਗੁਰਮੀਤ ਸਿੰਘ ਮੀਤ ਹੇਅਰ

ਲੁਧਿਆਣਾ - ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਮਾਈਨਿੰਗ ਵਿਭਾਗ ਦੀਆਂ ਵੱਖ-ਵੱਖ ਟੀਮਾਂ ਨੇ ਭੂਖੜੀ ਅਤੇ ਧਨਾਨਸੂ ਵਿਖੇ ਅਚਨਚੇਤ ਛਾਪੇਮਾਰੀ ਕਰਕੇ ਪਿੰਡ ਧਨਾਨਸੂ ਵਿਖੇ ਸਰਕਾਰੀ ਮਾਈਨਿੰਗ ਵਾਲੀ ਥਾਂ 'ਤੇ ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਵਾਲੇ ਪੰਜ ਟਿੱਪਰ ਅਤੇ ਇਕ ਜੇ.ਸੀ.ਬੀ. ਨੂੰ ਜ਼ਬਤ ਕੀਤਾ ਹੈ। 

 Mining Deptt Seizes Five Tippers & One Jcb Involved In Illegal Mining At Govt Sites

Mining Deptt Seizes Five Tippers & One Jcb Involved In Illegal Mining At Govt Sites

ਇਸ ਮਾਮਲੇ ਵਿਚ ਧਾਰਾ 353 (ਸਰਕਾਰੀ ਕਰਮਚਾਰੀ ਨੂੰ ਉਸਦੀ ਡਿਊਟੀ ਨਿਭਾਉਣ ਤੋਂ ਰੋਕਣ ਲਈ ਹਮਲਾ ਜਾਂ ਅਪਰਾਧਿਕ ਤਾਕਤ), 379 (ਜੋ ਕੋਈ ਵੀ, ਚੋਰੀ ਕਰਨ ਦੇ ਇਰਾਦੇ ਨਾਲ), 186 (ਜੋ ਕੋਈ ਵੀ ਵਿਅਕਤੀ ਸਵੈ-ਇੱਛਾ ਨਾਲ ਕਿਸੇ ਸਰਕਾਰੀ ਕਰਮਚਾਰੀ ਨੂੰ ਉਸ ਦੇ ਜਨਤਕ ਕਾਰਜਾਂ ਦੇ ਕੰਮ ਵਿੱਚ ਰੁਕਾਵਟ ਪਾਉਂਦਾ ਹੈ) ਦੇ ਤਹਿਤ ਕੁਲਦੀਪ ਸਿੰਘ, ਰਣਧੀਰ ਸਿੰਘ, ਹਰਭਜਨ ਸਿੰਘ ਅਤੇ ਹੋਰਾਂ ਵਿਰੁੱਧ ਪੁਲਿਸ ਕਮਿਸ਼ਨਰੇਟ ਲੁਧਿਆਣਾ ਅਧੀਨ ਪੈਂਦੇ ਮੇਹਰਬਾਨ ਪੁਲਿਸ ਸਟੇਸ਼ਨ ਵਿਖੇ ਮਾਈਨਜ਼ ਐਂਡ ਮਿਨਰਲਜ਼ ਐਕਟ 1957 ਦੀ 506 (ਅਪਰਾਧਿਕ ਧਮਕੀ) ਅਤੇ 21 ਦੀ ਧਾਰਾ ਤਹਿਤ ਕੇਸ ਦਰਜ ਕੀਤਾ ਗਿਆ ਹੈ। 

 Mining Deptt Seizes Five Tippers & One Jcb Involved In Illegal Mining At Govt SitesMining Deptt Seizes Five Tippers & One Jcb Involved In Illegal Mining At Govt Sites

ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਮਾਈਨਿੰਗ ਵਿਭਾਗ ਦੀਆਂ ਵੱਖ-ਵੱਖ ਟੀਮਾਂ ਸਮੇਤ ਮਾਈਨਿੰਗ ਇੰਸਪੈਕਟਰ ਅਮਨ ਠਾਕੁਰ, ਅੰਕਿਤ ਕੁਮਾਰ, ਪਰਵੇਸ਼ ਸ਼ੁਕਲਾ ਸਮੇਤ ਸਥਾਨਕ ਪੁਲਿਸ ਨੇ ਧਨਾਨਸੂ ਅਤੇ ਭੂਖੜੀ ਵਿਖੇ ਛਾਪੇਮਾਰੀ ਕਰਕੇ ਉੱਥੇ ਨਾਜਾਇਜ਼ ਮਾਈਨਿੰਗ ਕਰਦੇ ਪੰਜ ਟਿੱਪਰ ਅਤੇ ਤਿੰਨ ਜੇ.ਸੀ.ਬੀ. ਜ਼ਬਤ ਕੀਤੇ ਹਨ, ਜਦੋਂ ਟੀਮਾਂ ਕਬਜ਼ਾ ਕਰਨ ਵਾਲਿਆਂ ਦੀ ਚੈਕਿੰਗ ਕਰਨ ਗਈਆਂ ਤਾਂ ਉਨ੍ਹਾਂ ਨੇ ਕਥਿਤ ਤੌਰ 'ਤੇ ਟੀਮਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਦੋ ਜੇ.ਸੀ.ਬੀ. ਚਾਲਕ ਮੌਕੇ ਤੋਂ ਭੱਜਣ ਵਿਚ ਕਾਮਯਾਬ ਹੋ ਗਏ।

 Mining Deptt Seizes Five Tippers & One Jcb Involved In Illegal Mining At Govt Sites

Mining Deptt Seizes Five Tippers & One Jcb Involved In Illegal Mining At Govt Sites

ਜਿਸ ਤੋਂ ਬਾਅਦ ਕਾਰਜਕਾਰੀ ਇੰਜੀਨੀਅਰ (ਐਕਸ.ਈ.ਐਨ.) ਕਮ ਜ਼ਿਲ੍ਹਾ ਮਾਈਨਿੰਗ ਅਫ਼ਸਰ ਦੀ ਅਗਵਾਈ ਹੇਠ ਮਾਈਨਿੰਗ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਮੁਲਜ਼ਮਾਂ ਖ਼ਿਲਾਫ਼ ਪਰਚਾ ਦਰਜ ਕਰਕੇ ਜ਼ਬਤ ਕੀਤਾ ਟਿੱਪਰ ਅਤੇ ਇੱਕ ਜੇਸੀਬੀ ਪੁਲਿਸ ਹਵਾਲੇ ਕਰ ਦਿੱਤਾ।
ਅਧਿਕਾਰੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਖਣਨ ਅਤੇ ਭੂ-ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਗੈਰ-ਕਾਨੂੰਨੀ ਮਾਈਨਿੰਗ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਵਚਨਬੱਧ ਹੈ ਅਤੇ ਇਸ ਕੁਤਾਹੀ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਵਿੱਢੀ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ ਤਾਂ ਜੋ ਕੋਈ ਵੀ ਵਿਅਕਤੀ ਕਾਨੂੰਨ ਨੂੰ ਹੱਥ ਵਿਚ ਨਾ ਲੈ ਸਕੇ। ਪੰਜਾਬ ਵਿਚੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਨ ਲਈ ਦ੍ਰਿੜ ਵਚਨਬੱਧਤਾ ਦਾ ਪ੍ਰਗਟਾਵਾ ਕਰਦੇ ਹੋਏ ਮੀਤ ਹੇਅਰ ਨੇ ਕਿਹਾ ਕਿ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 13/07/2025

13 Jul 2025 9:00 PM

ਖੇਡਾਂ ਬਦਲਣਗੀਆਂ ਪੰਜਾਬ ਦਾ ਭਵਿੱਖ, ਕਿਵੇਂ ਖ਼ਤਮ ਹੋਵੇਗਾ ਨਸ਼ਾ ?

13 Jul 2025 8:56 PM

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM

Batala Conductor Woman Clash : Batala 'ਚ Conductor ਨਾਲ਼ ਤੂੰ ਤੂੰ ਮੈਂ ਮੈਂ ਮਗਰੋਂ ਔਰਤ ਹੋਈ ਬੇਹੋਸ਼

12 Jul 2025 5:52 PM

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM
Advertisement