ਪਟਿਆਲਾ ਪਹੁੰਚੇ ਪ੍ਰਕਾਸ਼ ਸਿੰਘ ਬਾਦਲ ਨੇ ਦਿੱਤਾ ਵੱਡਾ ਬਿਆਨ, ਕਈ ਸੀਨੀਅਰ ਆਗੂਆਂ ਨਾਲ ਕੀਤੀ ਮੀਟਿੰਗ 
Published : Mar 4, 2023, 2:39 pm IST
Updated : Mar 4, 2023, 2:39 pm IST
SHARE ARTICLE
Parkash Singh Badal who reached Patiala made a big statement, held a meeting with many senior leaders
Parkash Singh Badal who reached Patiala made a big statement, held a meeting with many senior leaders

ਲਾਅ ਐਂਡ ਆਰਡਰ ਨਾਂ ਦੀ ਕੋਈ ਵੀ ਚੀਜ਼ ਪੰਜਾਬ ਅੰਦਰ ਦੇਖਣ ਲਈ ਨਹੀਂ ਮਿਲ ਰਹੀ

ਪਟਿਆਲਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬੀਤੇ ਦਿਨ ਪਟਿਆਲਾ ਪਹੁੰਚੇ ਜਿੱਥੇ ਉਹਨਾਂ ਨੇ ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਨੇਤਾ ਸੁਰਜੀਤ ਸਿੰਘ ਰੱਖੜਾ, ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨਾਲ ਕਾਸ ਮੀਟਿੰਗ ਕੀਤੀ ਤੇ ਪੰਜਾਬ ਦੇ ਸਿਆਸੀ ਹਾਲਾਤ, ਵਿਕਾਸ ਤੇ ਕਾਨੂੰਨ ਵਿਵਸਥਾ ਬਾਰੇ ਵਿਚਾਰ ਚਰਚਾ ਕੀਤੀ। 

ਇਸ ਮੀਟਿੰਗ ਦੌਰਾਨ ਉਹਨਾਂ ਨੇ ਸਰਕਾਰ 'ਤੇ ਵੀ ਤੰਜ਼ ਕੱਸਿਆ ਤੇ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਬਦ ਤੋਂ ਬਦਤਰ ਹੋਏ ਪਏ ਹਨ, ਜਦੋਂ ਕਿ ਸਰਕਾਰ ਸਿਰਫ਼ ਹੱਥ ’ਤੇ ਹੱਥ ਧਰ ਕੇ ਬੈਠੀ ਹੋਈ ਹੈ। ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਦੀ ਨਾਲਾਇਕੀ ਕਾਰਨ ਲੋਕਾਂ ਦਾ ਜਿਉਣਾ ਦੁੱਭਰ ਹੋਇਆ ਪਿਆ ਹੈ। ਹਰ ਪਾਸੇ ਲੋਕ ਪ੍ਰੇਸ਼ਾਨ ਹੋ ਰਹੇ ਹਨ ਤੇ ਲੋਕਾਂ ਨੂੰ ਅਪਣਈ ਸੁਰੱਖਿਆ ਦੀ ਚਿੰਤਾ ਹੈ।

ਇਹ ਵੀ ਪੜ੍ਹੋ - ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ ਨੂੰ ਸਦਮਾ, ਮਾਤਾ ਦਾ ਦੇਹਾਂਤ, ਮੁੱਖ ਮੰਤਰੀ ਨੇ ਪ੍ਰਗਟਾਇਆ ਦੁੱਖ

ਲਾਅ ਐਂਡ ਆਰਡਰ ਨਾਂ ਦੀ ਕੋਈ ਵੀ ਚੀਜ਼ ਪੰਜਾਬ ਅੰਦਰ ਦੇਖਣ ਲਈ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਜਦੋਂ ਤੋਂ ‘ਆਪ’ ਸੱਤਾ ਵਿਚ ਆਈ ਹੈ ਤਾਂ ਉਦੋਂ ਤੋਂ ਹੀ ਲੋਕਾਂ ਦੀਆਂ ਤਕਲੀਫਾਂ ਵਧੀਆਂ ਹੋਈਆਂ ਹਨ। ਅੱਜ ਹਰ ਕੋਈ ਆਮ ਆਦਮੀ ਪਾਰਟੀ ਨੂੰ ਸੱਤਾ ’ਚ ਲਿਆ ਕੇ ਪਛਤਾ ਰਿਹਾ ਹੈ ਕਿਉਂਕਿ ਲੋਕ ਹੁਣ ਇਸ ਸਰਕਾਰ ਦੀਆਂ ਘਟੀਆ ਨੀਤੀਆਂ ਤੋਂ ਪੂਰੀ ਤਰ੍ਹਾਂ ਜਾਣੂ ਹੋ ਚੁੱਕੇ ਹਨ।  

ਇਸ ਮੌਕੇ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਅੱਜ ਇਸ ਤਰ੍ਹਾਂ ਜਾਪ ਰਹੇ ਹਨ, ਜਿਵੇਂ ਕੋਈ ਪੰਜਾਬ ਦਾ ਵਾਲੀ ਵਾਰਸ ਹੀ ਨਾ ਹੋਵੇ। ਹਰ ਪਾਸੇ ਕਤਲ ਕਰ ਕੇ ਲੋਕ ਤ੍ਰਾਹ-ਤ੍ਰਾਹ ਕਰ ਰਹੇ ਹਨ। ਪਹਿਲਾਂ ਕਾਂਗਰਸ ਨੇ ਜਮ ਕੇ ਲੋਕਾਂ ਦੀ ਲੁੱਟ ਕੀਤੀ। ਹੁਣ ਆਮ ਆਦਮੀ ਪਾਰਟੀ ਵੀ ਉਸੇ ਰਾਹ ’ਤੇ ਚੱਲ ਕੇ ਲੋਕਾਂ ਨੂੰ ਮੂਰਖ ਬਣਾਉਣ ’ਚ ਮਸ਼ਰੂਫ ਨਜ਼ਰ ਆ ਰਹੀ ਹੈ, ਜਿਸ ਦਾ ਅਕਾਲੀ ਦਲ ਵੱਲੋਂ ਡਟ ਕੇ ਵਿਰੋਧ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਕਾਸ ਦੇ ਨਾਂ ’ਤੇ ਦਾਅਵੇ ਵੱਡੇ-ਵੱਡੇ ਕੀਤੇ ਗਏ ਸਨ ਪਰ ਅਮਲੀਜਾਮਾ ਕਿਸੇ ਇਕ ਵੀ ਦਾਅਵੇ ਨੂੰ ਪੈਂਦਾ ਨਜ਼ਰ ਨਹੀਂ ਆ ਰਿਹਾ। ਲੋਕ ਫਿਰ ਤੋਂ ਅਕਾਲੀ ਦਲ ਨੂੰ ਯਾਦ ਕਰ ਰਹੇ ਹਨ ਕਿਉਂਕਿ ਲੋਕਾਂ ਦਾ ਅਸਲ ਵਿਕਾਸ ਸਿਰਫ਼ ਅਕਾਲੀ ਦਲ ਦੇ ਸਮੇਂ ਅੰਦਰ ਹੀ ਹੋਇਆ ਸੀ। ਇਸ ਲਈ ਫਿਰ ਤੋਂ ਲੋਕ ਅਕਾਲੀ ਦਲ ਨੂੰ ਸੱਤਾ ’ਚ ਲਿਆਉਣ ਦੀ ਤਿਆਰੀਆਂ ਕਰ ਰਹੇ ਹਨ। 

SHARE ARTICLE

ਏਜੰਸੀ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement