ਪਟਿਆਲਾ 'ਚ ਟਰੱਕ ਨੇ ਐਕਟਿਵਾ ਨੂੰ ਮਾਰੀ ਟੱਕਰ, ਹੇਠਾਂ ਆਈਆਂ 2 ਲੜਕੀਆਂ

By : GAGANDEEP

Published : Mar 4, 2023, 9:17 pm IST
Updated : Mar 4, 2023, 9:17 pm IST
SHARE ARTICLE
photo
photo

ਇਕ ਨੂੰ ਚੰਡੀਗੜ੍ਹ ਕੀਤਾ ਗਿਆ ਰੈਫਰ

 

ਪਟਿਆਲਾ: ਪਟਿਆਲਾ ਦੇ ਸਰਹਿੰਦ ਗੇਟ ਚੌਕ 'ਤੇ ਟਰੱਕ ਨੇ ਐਕਟਿਵਾ ਸਵਾਰ 2 ਲੜਕੀਆਂ ਨੂੰ ਕੁਚਲ ਦਿੱਤਾ। ਹਾਦਸੇ ਵਿੱਚ ਦੋਵੇਂ ਲੜਕੀਆਂ ਗੰਭੀਰ ਜ਼ਖ਼ਮੀ ਹੋ ਗਈਆਂ। ਆਸਪਾਸ ਦੇ ਲੋਕਾਂ ਨੇ ਦੋਵਾਂ ਨੂੰ ਸ਼ਹਿਰ ਦੇ ਰਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ। ਇਕ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ। ਘਟਨਾ ਤੋਂ ਬਾਅਦ ਡਰਾਈਵਰ ਟਰੱਕ ਨੂੰ ਮੌਕੇ 'ਤੇ ਛੱਡ ਕੇ ਫਰਾਰ ਹੋ ਗਿਆ।

ਇਹ ਵੀ ਪੜ੍ਹੋ: ਥਾਰ 'ਤੇ ਬੈਠ ਕੇ ਕੁੜੀ ਨੂੰ ਰੀਲ ਬਣਾਉਣੀ ਪਈ ਮਹਿੰਗੀ, ਟ੍ਰੈਫਿਕ ਪੁਲਸ ਨੇ ਕੱਟਿਆ 18 ਹਜ਼ਾਰ 500 ਦਾ ਚਲਾਨ 

ਮੌਕੇ ’ਤੇ ਪੁੱਜੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸਰਹਿੰਦ ਫਾਟਕ ’ਤੇ ਸੜਕ ਹਾਦਸੇ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਟੀਮ ਮੌਕੇ 'ਤੇ ਪਹੁੰਚ ਗਈ। ਇਹ ਹਾਦਸਾ ਕਰਾਸਿੰਗ ਲਾਈਟ ਨੇੜੇ ਵਾਪਰਿਆ। ਦੋ ਲੜਕੀਆਂ ਨੂੰ ਜ਼ਖਮੀ ਹਾਲਤ 'ਚ ਹਸਪਤਾਲ ਲਿਜਾਇਆ ਗਿਆ। ਫਿਲਹਾਲ ਉਨ੍ਹਾਂ ਨੇ ਟਰੱਕ ਨੂੰ ਕਬਜ਼ੇ 'ਚ ਲੈ ਲਿਆ ਹੈ। ਜ਼ਖਮੀਆਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ। ਪੁਲਿਸ ਫਰਾਰ ਟਰੱਕ ਡਰਾਈਵਰ ਦੀ ਭਾਲ ਕਰ ਰਹੀ ਹੈ।

ਇਹ ਵੀ ਪੜ੍ਹੋ: ਹਰਭਜਨ ਸਿੰਘ ਈ ਟੀ ਓ ਵੱਲੋਂ ਸ਼ਹਿਰ ਵਿਚ ਬਿਜਲੀ ਦੇ ਕਈ ਕੰਮਾਂ ਦੀ ਸ਼ੁਰੂਆਤ 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement