ਖ਼ਬਰਾਂ |

ਤਾਜ਼ਾ |

ਵਿਜੀਲੈਂਸ ਬਿਊਰੋ ਨੇ ASI ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Published : Mar 4, 2023, 4:47 pm IST
Updated : Mar 4, 2023, 4:47 pm IST
SHARE ARTICLE
photo
photo

5000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਪੈਸੇ ਦੇਣ ਦੀ ਮੰਗ ਕਰ ਰਿਹਾ ਸੀ

 

ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਥਾਣਾ ਤਲਵੰਡੀ ਸਾਬੋ, ਬਠਿੰਡਾ ਜਿਲੇ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਜਗਤਾਰ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਜਨਕ ਰਾਜ ਵਾਸੀ ਮੇਨ ਬਜ਼ਾਰ ਤਲਵੰਡੀ ਸਾਬੋ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ |

ਵੇਰਵਿਆਂ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸ ਦੇ ਭਰਾ ਵੱਲੋਂ ਉਕਤ ਥਾਣੇ ਵਿੱਚ ਵਿਰੋਧੀ ਧਿਰ ਵਿਰੁੱਧ ਦਰਜ ਕਰਵਾਏ ਇੱਕ ਪੁਲਿਸ ਕੇਸ ਵਿੱਚ ਉਸਦੀ ਮੱਦਦ ਕਰਨ ਲਈ 20,000 ਰੁਪਏ ਬਤੌਰ ਰਿਸ਼ਵਤ ਮੰਗੀ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਉਕਤ ਏ.ਐਸ.ਆਈ. ਪਹਿਲਾਂ ਹੀ ਉਨਾਂ ਤੋਂ 5000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਪੈਸੇ ਦੇਣ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਮੁੱਢਲੀ ਪੜਤਾਲ ਉਪਰੰਤ ਬਠਿੰਡਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ ਹੈ।
ਇਸ ਸਬੰਧੀ ਉਕਤ ਮੁਲਜ਼ਮ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਸੀ।

SHARE ARTICLE

ਏਜੰਸੀ

Advertisement

ਰਿਸ਼ਤੇ ਹੋਏ ਤਾਰ-ਤਾਰ, ਛੋਟੇ ਭਰਾ ਨੇ ਵੱਡੇ ਭਰਾ ਨੂੰ ਬੇਰਹਿਮੀ ਨਾਲ ਉਤਾਰਿਆ ਮੌ.ਤ ਦੇ ਘਾਟ

17 Apr 2026 3:07 PM

Dibrugarh Jail 'ਚ ਹੀ ਰਹੇਗਾ MP Amritpal, Highcourt ਨੇ ਪੰਜਾਬ ਸ਼ਿਫਟ ਕਰਨ 'ਤੇ ਲਾਈ ਰੋਕ

17 Apr 2026 3:05 PM

ਸਤਿੰਦਰ ਸਰਤਾਜ ਦੇ ਸਾਥੀ ਦਲਬੀਰ ਵਿਰਦੀ ਨਾਲ ਖ਼ਾਸ ਗੱਲਬਾਤ !

17 Apr 2026 3:05 PM

ਮਾਂ ਬੋਲੀ ਪੰਜਾਬੀ ਅਤੇ ਪੰਜਾਬ ਦੇ ਸੱਭਿਆਚਾਰ ਨੂੰ ਲੈ ਕੇ ਆਪ ਨੇਤਾ ਦੀਪਕ ਬਾਲੀ ਨਾਲ਼ ਖ਼ਾਸ ਗੱਲਬਾਤ

16 Apr 2026 2:55 PM

Sri Anandpur Sahib ਤੋਂ ਵਿਸਾਖੀ ਦਾ Vaisakhi ਮਨਾ ਕੇ ਵਾਪਸ ਪਰਤ ਰਹੀ ਸੰਗਤ ਦੇ ਨਾਲ ਵੱਡਾ ਹਾਦਸਾ

16 Apr 2026 2:50 PM
Advertisement