Amritsar News: ਅੰਮ੍ਰਿਤਸਰ ਪੁਲਿਸ ਨੇ ਕਰੋੜਾਂ ਦੀ ਹੈਰੋਇਨ ਸਮੇਤ ਨਸ਼ਾ ਤਸਕਰ ਨੂੰ ਕੀਤਾ ਕਾਬੂ
Published : Mar 4, 2024, 6:34 pm IST
Updated : Mar 4, 2024, 6:34 pm IST
SHARE ARTICLE
Amritsar police arrested a drug smuggler with heroin worth crores News in punjabi
Amritsar police arrested a drug smuggler with heroin worth crores News in punjabi

Amritsar News: ਜਸਬੀਰ ਸਿੰਘ ਵਾਸੀ ਅੰਮ੍ਰਿਤਸਰ ਵਜੋਂ ਹੋਈ ਮੁਲਜ਼ਮ ਦੀ ਪਹਿਚਾਣ

Amritsar police arrested a drug smuggler with heroin worth crores News in punjabi: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਮੁਲਜ਼ਮ ਵਿਦੇਸ਼ ਤੋਂ ਹੈਰੋਇਨ ਪਾਊਡਰ ਮੰਗਵਾਉਂਦੇ ਸੀ। ਮੁਲਜ਼ਮ ਦਾ ਸਰਗਨਾ ਯੂਰਪ ਤੋਂ ਚਲਾਇਆ ਜਾ ਰਿਹਾ ਸੀ। ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਨੇ ਸਰਹੱਦ ਪਾਰ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ 'ਤੇ ਵੱਡੀ ਕਾਰਵਾਈ ਕਰਦਿਆਂ 01 ਵਿਅਕਤੀ ਨੂੰ ਕਾਬੂ ਕਰਕੇ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਇਕ ਵੱਡੇ ਰੈਕੇਟ ਦਾ ਪਰਦਾਫਾਸ਼ ਕਰਕੇ ਉਸ ਦੇ ਕਬਜ਼ੇ 'ਚੋਂ 02 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ।

ਇਹ ਵੀ ਪੜ੍ਹੋ: Haiti prison News: ਜੇਲ 'ਚੋਂ ਫਰਾਰ ਹੋਏ 4 ਹਜ਼ਾਰ ਕੈਦੀ, ਸਰਕਾਰ ਨੇ 72 ਘੰਟਿਆਂ ਦੀ ਲਗਾਈ ਐਮਰਜੈਂਸੀ

ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਫੜੇ ਗਏ ਨਸ਼ਾ ਤਸਕਰ ਦੀ ਪਛਾਣ ਜਸਬੀਰ ਸਿੰਘ ਵਾਸੀ ਪਿੰਡ ਖਿਆਲਾ ਕਲਾਂ, ਲੋਪੋਕੇ, ਅੰਮ੍ਰਿਤਸਰ ਦਿਹਾਤੀ ਵਜੋਂ ਕੀਤੀ ਹੈ। ਮੁਲਜ਼ਮ ਖੇਤ ਮਜ਼ਦੂਰ ਵਜੋਂ ਕੰਮ ਕਰਦਾ ਸੀ।

ਇਹ ਵੀ ਪੜ੍ਹੋ: Supreme Court: ਆਮ ਆਦਮੀ ਪਾਰਟੀ ਨੂੰ 15 ਜੂਨ ਤੱਕ ਰਾਊਜ਼ ਐਵੇਨਿਊ ਦਫ਼ਤਰ ਖਾਲੀ ਕਰਨਾ ਪਵੇਗਾ: ਸੁਪਰੀਮ ਕੋਰਟ

ਸੀਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਸੂਚਨਾ ਦੇ ਆਧਾਰ 'ਤੇ ਡੀਸੀਪੀ ਸਿਟੀ ਡਾ. ਪ੍ਰਗਿਆ ਜੈਨ ਅਤੇ ਡੀਸੀਪੀ ਇਨਵੈਸਟੀਗੇਸ਼ਨ ਹਰਪ੍ਰੀਤ ਮੰਡੇਰ, ਏਡੀਸੀਪੀ ਇਨਵੈਸਟੀਗੇਸ਼ਨ ਨਵਜੋਤ ਸਿੰਘ ਦੀ ਅਗਵਾਈ ਵਿੱਚ ਸੀਆਈਏ ਸਟਾਫ਼-3 ਦੇ ਇੰਚਾਰਜ ਇੰਸਪੈਕਟਰ ਬਿੰਦਰਜੀਤ ਸਿੰਘ ਦੀ ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਉਸ ਸਮੇਂ ਕਾਬੂ ਕੀਤਾ ਜਦੋਂ ਉਹ ਆਪਣੇ ਮੋਟਰਸਾਈਕਲ ਸਪਲੈਂਡਰ ਨੰਬਰ ਪੀਬੀ02ਡੀਐਨ-1728 'ਤੇ ਰਾਮ ਤੀਰਥ ਰੋਡ ਇਲਾਕੇ 'ਚ ਕਿਸੇ ਨੂੰ ਹੈਰੋਇਨ ਦੇਣ ਗਿਆ ਸੀ। ਪੁਲਿਸ ਨੇ ਮੁਲਜ਼ਮ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ। 

 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਕਰੀਬ ਡੇਢ ਮਹੀਨਾ ਪਹਿਲਾਂ ਕਾਬੂ ਕੀਤਾ ਜਸਬੀਰ ਸਿੰਘ ਆਪਣੇ ਪਿੰਡ ਖਿਆਲਾ ਕਲਾਂ ਦੇ ਰਹਿਣ ਵਾਲੇ ਇੱਕ ਨਸ਼ਾ ਤਸਕਰ ਦੇ ਸੰਪਰਕ ਵਿੱਚ ਆਇਆ ਸੀ ਅਤੇ ਉਸ ਦੇ ਕਹਿਣ 'ਤੇ ਉਹ ਹੈਰੋਇਨ ਦੀ ਖੇਪ ਲੈ ਕੇ ਸਪਲਾਈ ਕਰਦਾ ਸੀ। ਅੰਮ੍ਰਿਤਸਰ ਦੇ ਵੱਖ-ਵੱਖ ਇਲਾਕਿਆਂ 'ਚ ਸਪਲਾਈ ਕਰਦਾ ਸੀ।

(For more news apart from 4Amritsar police arrested a drug smuggler with heroin worth crores News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM

Punjab Flood : ਮਿੰਟਾਂ-ਸਕਿੰਟਾਂ 'ਚ ਤੋੜ ਦਿੱਤਾ ਧੁੱਸੀ ਬੰਨ੍ਹ, ਹੜ੍ਹ ਦੀ ਤਬਾਹੀ ਦੇਖ ਕੇ ਬਜ਼ੁਰਗ ਫੁੱਟ-ਫੁੱਟ ਰੋਇਆ

01 Sep 2025 3:20 PM

Punjab Flood Emotional Video : ਮੀਂਹ ਨਾਲ ਚੋਂਦੀ ਛੱਤ ਥੱਲੇ ਬੈਠੀ ਬਜ਼ੁਰਗ ਮਾਤਾ, ਹਾਲਾਤ ਦੱਸਦਿਆਂ ਰੋ ਪਈ

29 Aug 2025 3:12 PM

Flood News : Madhopur ਹੈੱਡ ਵਰਕਸ ਦੇ ਕਿਉਂ ਟੁੱਟੇ Flood Gate? ਹੁਣ ਕਿੰਝ ਕਾਬੂ ਹੋਵੇਗਾ Ravi River ਦਾ ਪਾਣੀ ?

29 Aug 2025 3:11 PM

kartik baggan murder Case : ਦੇਖੋ ਕਿਵੇਂ ਕੀਤਾ ਗਿਆ Ludhiana Influencer Kartik Baggan ਦਾ murder

28 Aug 2025 2:56 PM
Advertisement