Punjab Vidhan Sabha: ਵਿਧਾਇਕ ਨੇ ਚੁੱਕਿਆ ਸਕੂਲਾਂ ਵਿਚ ਸਟਾਫ ਦੀ ਕਮੀ ਦਾ ਮੁੱਦਾ; CM ਨੇ 24 ਘੰਟਿਆਂ ’ਚ ਪੋਸਟਾਂ ਭਰਨ ਦਾ ਦਿਤਾ ਭਰੋਸਾ
Published : Mar 4, 2024, 3:27 pm IST
Updated : Mar 4, 2024, 3:27 pm IST
SHARE ARTICLE
CM Bhagwant Mann
CM Bhagwant Mann

ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕ ਤੋਂ ਤੁਰੰਤ ਸੂਚੀ ਮੰਗ ਲਈ ਅਤੇ ਭਰੋਸਾ ਦਿਤਾ ਕਿ ਅਧਿਆਪਕ 24 ਘੰਟਿਆਂ ਵਿਚ ਉਨ੍ਹਾਂ ਦੇ ਹਲਕੇ ਦੇ ਸਕੂਲਾਂ ਵਿਚ ਪਹੁੰਚ ਜਾਣਗੇ।

Punjab Vidhan Sabha: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ ਦੂਜਾ ਦਿਨ ਹੈ। ਇਸ ਦੌਰਾਨ ਹਲਕਾ ਬੰਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਨੇ ਅਪਣੇ ਇਲਾਕੇ ਦੇ ਸਕੂਲਾਂ ਵਿਚ ਬੁਨਿਆਦੀ ਸਹੂਲਤਾਂ ਅਤੇ ਅਧਿਆਪਕਾਂ ਦੀ ਕਮੀ ਦਾ ਮੁੱਦਾ ਚੁੱਕਿਆ, ਜਿਸ ਮਗਰੋਂ ਮੁੱਖ ਮੰਤਰੀ 24 ਘੰਟਿਆਂ ਵਿਚ ਅਧਿਆਪਕਾਂ ਦੀਆਂ ਪੋਸਟਾਂ ਭਰਨ ਦੇ ਹੁਕਮ ਦਿਤੇ।

ਅਕਾਲੀ ਦਲ ਦੇ ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਨੇ ਦਸਿਆ ਕਿ ਸਕੂਲ ਆਫ਼ ਐਮੀਨੈਂਸ ਵਿਚ ਅੱਠ ਹਜ਼ਾਰ ਬੱਚੇ ਪੜ੍ਹਦੇ ਹਨ। ਪੰਜਾਬ ਵਿਚ 19 ਹਜ਼ਾਰ ਤੋਂ ਵੱਧ ਸਕੂਲ ਹਨ, ਇਹ ਸੱਭ ਪੁਰਾਣੀਆਂ ਸਰਕਾਰਾਂ ਨੇ ਬਣਾਏ ਹਨ। ਇਥੇ 30 ਲੱਖ ਬੱਚੇ ਪੜ੍ਹ ਰਹੇ ਹਨ ਅਤੇ ਬੁਨਿਆਦੀ ਸਹੂਲਤਾਂ ਦੀ ਘਾਟ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਉਨ੍ਹਾਂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ 30 ਲੱਖ ਬੱਚਿਆਂ ਵੱਲ ਵੀ ਧਿਆਨ ਦਿਤਾ ਜਾਵੇ। ਉਨ੍ਹਾਂ ਅਪਣੇ ਹਲਕੇ ਦੇ ਚਾਰ ਸਕੂਲ ਗਿਣਾਏ ਜਿਥੇ ਅਧਿਆਪਕ ਨਹੀਂ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕ ਤੋਂ ਤੁਰੰਤ ਸੂਚੀ ਮੰਗ ਲਈ ਅਤੇ ਭਰੋਸਾ ਦਿਤਾ ਕਿ ਅਧਿਆਪਕ 24 ਘੰਟਿਆਂ ਵਿਚ ਉਨ੍ਹਾਂ ਦੇ ਹਲਕੇ ਦੇ ਸਕੂਲਾਂ ਵਿਚ ਪਹੁੰਚ ਜਾਣਗੇ।

ਇਸ ਦੇ ਨਾਲ ਹੀ ਵਿਧਾਇਕ ਨੇ ਕਿਹਾ ਕਿ ਸਕੂਲਾਂ ਵਿਚ ਕਿਤਾਬਾਂ ਤੋਂ ਲੈ ਕੇ ਅਧਿਆਪਕਾਂ ਤਕ ਹਰ ਚੀਜ਼ ਦੀ ਘਾਟ ਹੈ। ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਬੱਚਿਆਂ ਨੂੰ ਵਰਦੀ ਲਈ 400 ਰੁਪਏ ਦਿਤੇ ਜਾਂਦੇ ਹਨ। ਜਦਕਿ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਵਰਦੀ ਲਈ 4 ਹਜ਼ਾਰ ਰੁਪਏ ਦਿਤੇ ਜਾਂਦੇ ਹਨ, ਜੋ ਕਿ ਬਿਲਕੁਲ ਗਲਤ ਹੈ। ਇਸ ਤਰ੍ਹਾਂ ਦਾ ਵਿਤਕਰਾ ਸਹੀ ਨਹੀਂ ਹੈ।

(For more Punjabi news apart from CM orders to fill teachers posts within 24 hours in Punjab Vidhan Sabha, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM
Advertisement