Punjab News: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਮੁੱਖ ਆਗੂਆਂ ਦੀ ਹੋਈ ਮੀਟਿੰਗ
Published : Mar 4, 2024, 7:10 pm IST
Updated : Mar 4, 2024, 7:10 pm IST
SHARE ARTICLE
Shiromani Akali Dal (Samyukt) Meeting
Shiromani Akali Dal (Samyukt) Meeting

ਪਾਰਟੀ ਦੀ ਅਗਲੀ ਰਣਨੀਤੀ ਉਲੀਕਣ ਸੰਬੰਧੀ ਫੈਸਲਾ ਲੈਣ ਦਾ ਅਧਿਕਾਰ ਸੁਖਦੇਵ ਸਿੰਘ ਢੀਂਡਸਾ ਨੂੰ ਸੌਪਿਆ

Punjab News: ਪੰਜਾਬ ਦੇ ਮੌਜੂਦਾ ਸਿਆਸੀ ਹਲਾਤ ਨੂੰ ਵੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਅਗਲੀ ਰਣਨੀਤੀ ਉਲੀਕਣ ਲਈ ਗਠਤ ਕੀਤੀ ਗਈ ਪਾਰਟੀ ਦੇ ਪੰਜ ਮੈਂਬਰੀ ਕਮੇਟੀ ਵਲੋਂ ਸੌਂਪੀ ਗਈ ਰੀਪੋਰਟ ਤੋਂ ਬਾਅਦ ਸੋਮਵਾਰ ਨੂੰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਪਾਰਟੀ ਦੇ ਪ੍ਰਮੁੱਖ ਆਗੂਆਂ ਦੀ ਇਕ ਅਹਿਮ ਮੀਟਿੰਗ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਹੋਈ।

ਇਸ ਵਿਚ ਸਮੂਹ ਆਗੂਆਂ ਨੇ ਸਰਬਸੰਮਤੀ ਨਾਲ ਪਾਰਟੀ ਦੇ ਭਵਿੱਖ ਸੰਬੰਧੀ ਫੈਸਲੇ ਲੈਣ ਦਾ ਅਧਿਕਾਰ ਪਾਰਟੀ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੂੰ ਦੇ ਦਿਤਾ। ਆਉਣ ਵਾਲੇ ਸਮੇਂ ਵਿਚ ਸੁਖਦੇਵ ਸਿੰਘ ਢੀਂਡਸਾ ਵਲੋਂ ਇਸ ਸਬੰਧੀ ਜਲਦ ਐਲਾਨ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਅੱਜ ਦੀ ਮੀਟਿੰਗ ਵਿੱਚ ਸਮੂਹ ਆਗੂਆਂ ਨੇ ਕੇਂਦਰ ਨੂੰ ਕਿਸਾਨਾਂ ਦੀਆਂ ਵਾਜਬ ਮੰਗਾਂ ਤੁਰੰਤ ਮੰਨਣ ਦੀ ਅਪੀਲ ਕੀਤੀ । ਮੀਟਿੰਗ ਵਿਚ ਜਸਟਿਸ ਨਿਰਮਲ ਸਿੰਘ ,ਸਰਵਣ ਸਿੰਘ ਫਿਲੌਰ, ਸੰਤ ਬਲਵੀਰ ਸਿੰਘ ਘੁੰਨਸ ,ਅਰਜਨ ਸਿੰਘ ਸ਼ੇਰਗਿੱਲ, ਸੁਖਵਿੰਦਰ ਸਿੰਘ ਔਲਖ , ਪ੍ਰਕਾਸ਼ ਚੰਦ ਗਰਗ,ਸੁਖਵੰਤ ਸਿੰਘ ਸਰਾਓ,ਗੁਰਬਚਨ ਸਿੰਘ ਬਚੀ,ਹਰਵੇਲ ਸਿੰਘ ਮਾਧੋਪੁਰ, ਤੇਜਿੰਦਰਪਾਲ ਸਿੰਘ ਸੰਧੂ, ਅਵਤਾਰ ਸਿੰਘ ਜੌਹਲ, ਹਰਪ੍ਰੀਤ ਸਿੰਘ ਬੰਨੀ ਜੌਲੀ, ,ਰਾਮਪਾਲ ਸਿੰਘ ਬਹਿਣੀਵਾਲ, ਰਣਧੀਰ ਸਿੰਘ ਰੱਖੜਾ,ਮਲਕੀਤ ਸਿੰਘ ਚੰਗਾਲ, ਭੁਪਿੰਦਰ ਸਿੰਘ ਬਜਰੂੜ, ਦਲਜੀਤ ਸਿੰਘ ਅਮਰਕੋਟ,ਜਸਵੰਤ ਸਿੰਘ ਰਾਣੀਪੁਰ,ਡਾ. ਮੇਜਰ ਸਿੰਘ, ਲਖਵੀਰ ਸਿੰਘ ਥਾਬਲਾ, ਸਤਿਗੁਰ ਸਿੰਘ ਨਮੋਲ, ਪ੍ਰਿਤਪਾਲ ਸਿੰਘ ਹਾਂਡਾ, ਮਨਜੀਤ ਸਿੰਘ ਬੱਪੀਆਣਾ, ਰਜਿੰਦਰ ਸਿੰਘ ਸੰਦਲ, ਸਰਬਜੀਤ ਸਿੰਘ ਡੂੰਮਵਾਲੀ,ਜਗਤਾਰ ਸਿੰਘ ਰਾਜੇਆਣਾ, ਗੁਲਵੰਤ ਸਿੰਘ ਉਪਲ, ਕਰਮਵੀਰ ਸਿੰਘ ਪੰਨੂੰ, ਗੁਰਜੀਵਨ ਸਿੰਘ ਸਰੌਂਦ, ਸੁਖਦੇਵ ਸਿੰਘ ਚੱਕ, ਅਜੀਤ ਸਿੰਘ ਚੰਦੂਰਾਈਆਂ, ਤੁਫੈਲ ਮੁਹੰਮਦ, ਹਰਦੇਵ ਸਿੰਘ ਰੋਗਲਾ,ਅਜੀਤ ਸਿੰਘ ਕੁਤਬਾ,ਬਲਦੇਵ ਸਿੰਘ ਚੁੰਘਾ, ਇੰਦਰਪਾਲ ਸਿੰਘ ਸ਼ੇਰਗਿੱਲ, ਸੁਖਜਿੰਦਰ ਸਿੰਘ ਸਿੰਧੜਾ, ਰਵਿੰਦਰ ਸਿੰਘ ਰੰਮੀ ਢਿੱਲੋਂ, ਦਵਿੰਦਰ ਸਿੰਘ ਸੋਢੀ,ਜਸਵਿੰਦਰ ਸਿੰਘ ਓਐਸਡੀ ਅਤੇ ਗੁਰਵਿੰਦਰ ਸਿੰਘ ਗਿੰਦੀ ਆਦਿ ਮੌਜੂਦ ਸਨ।

(For more Punjabi news apart from meeting of prominent leaders of Shiromani Akali Dal (Samyukt) , stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement