Mohali Firing News: CP67 ਮਾਲ ਦੇ ਬਾਹਰ ਵਿਅਕਤੀ ਦੀ ਗੋਲੀਆਂ ਮਾਰ ਕੇ ਹਤਿਆ
Published : Mar 4, 2024, 1:16 pm IST
Updated : Mar 4, 2024, 5:43 pm IST
SHARE ARTICLE
Mohali Firing News: Person shot dead outside CP67 mall
Mohali Firing News: Person shot dead outside CP67 mall

ਅਣਪਛਾਤਿਆਂ ਨੇ ਕੀਤੇ 15 ਰਾਊਂਡ ਫਾਇਰ

Mohali Firing News: ਜ਼ਿਲ੍ਹਾ ਮੁਹਾਲੀ ਦੇ ਸੈਕਟਰ 67 ਦੇ ਵਿਚ ਇਕ ਵਿਅਕਤੀ ਦੀ ਗੋਲੀਆਂ ਮਾਰ ਕੇ ਹਤਿਆ ਕਰ ਦਿਤੀ ਗਈ। ਮਿਲੀ ਜਾਣਕਾਰੀ ਅਨੁਸਾਰ ਸੀਪੀ67 ਮਾਲ ਦੇ ਬਾਹਰ ਨਕਾਬਪੋਸ਼ਾਂ ਵਲੋਂ ਵਿਅਕਤੀ ਉਤੇ ਕਰੀਬ 15 ਰਾਊਂਡ ਫਾਇਰ ਕੀਤੇ ਗਏ, ਜਿਸ ਮਗਰੋਂ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਜੇਸ਼ ਡੋਗਰਾ ਵਜੋਂ ਹੋਈ ਹੈ, ਜੋ ਕਿ ਜੰਮੂ ਦਾ ਰਹਿਣ ਵਾਲਾ ਦਸਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਸਬੰਧੀ ਐਸਐਸਪੀ ਮੁਹਾਲੀ ਸੰਦੀਪ ਗਰਗ ਨੇ ਦਸਿਆ ਕਿ 4 ਤੋਂ 5 ਮੁਲਜ਼ਮ ਦੋ ਗੱਡੀਆਂ ਵਿਚ ਆਏ ਸਨ। ਉਕਤ ਗੱਡੀਆਂ ਦੇ ਨੰਬਰ ਜੰਮੂ ਅਤੇ ਚੰਡੀਗੜ੍ਹ ਦੇ ਸਨ। ਪੁਲਿਸ ਕੋਲ ਮਾਮਲੇ ਸਬੰਧੀ ਕਈ ਅਹਿਮ ਤੱਥ ਹਨ, ਜਿਸ ਦੇ ਆਧਾਰ ਉਤੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਦਸਿਆ ਜਾ ਰਿਹਾ ਹੈ ਕਿ ਡੋਗਰਾ ਕੁੱਝ ਸਮਾਂ ਪਹਿਲਾਂ ਹੀ ਜੇਲ ਤੋਂ ਬਾਹਰ ਆਇਆ ਸੀ।

ਏਡੀਜੀਪੀ ਜਸਕਰਨ ਸਿੰਘ ਨੇ ਕਿਹਾ- ਗੈਂਗਵਾਰ ਦੇ ਨਜ਼ਰੀਏ ਤੋਂ ਵੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਰਾਜੇਸ਼ ਡੋਗਰਾ ਉਰਫ਼ ਮੋਹਨ ਅਪਣੇ ਦੋ ਸਾਥੀਆਂ ਨਾਲ ਪੈਦਲ ਜਾ ਰਿਹਾ ਸੀ। ਇਸ ਦੌਰਾਨ ਜੰਮੂ ਕਸ਼ਮੀਰ ਨੰਬਰ ਵਾਲੀ ਸਕਾਰਪੀਓ ਗੱਡੀ ਅਤੇ ਚੰਡੀਗੜ੍ਹ ਨੰਬਰ ਵਾਲੀ ਗੱਡੀ ਆਈ। ਬਦਮਾਸ਼ਾਂ ਨੇ ਡੋਗਰਾ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿਤੀਆਂ। ਡੋਗਰਾ ਦੇ ਸਾਥੀ ਮੌਕੇ ਤੋਂ ਫਰਾਰ ਹੋ ਗਏ।

ਦਸਿਆ ਜਾ ਰਿਹਾ ਹੈ ਕਿ ਰਾਜੇਸ਼ ਖ਼ਿਲਾਫ਼ 8 ਕੇਸ ਦਰਜ ਹਨ। ਪੁਲਿਸ ਨੇ ਰਾਜੇਸ਼ ਦੇ ਇਕ ਸਾਥੀ ਨੂੰ ਗ੍ਰਿਫਤਾਰ ਕਰ ਲਿਆ ਹੈ। ਗੋਲੀਬਾਰੀ ਕਰਨ ਵਾਲੇ ਵੀ ਜੰਮੂ-ਕਸ਼ਮੀਰ ਦੇ ਰਹਿਣ ਵਾਲੇ ਹਨ। ਜੰਮੂ ਕਸ਼ਮੀਰ ਪੁਲਿਸ ਨੂੰ ਵੀ ਸੂਚਿਤ ਕਰ ਦਿਤਾ ਗਿਆ ਹੈ। ਪੁਲਿਸ ਨੇ ਜੰਮੂ-ਕਸ਼ਮੀਰ ਦੀ ਇਕ ਗੱਡੀ ਵੀ ਜ਼ਬਤ ਕੀਤੀ ਹੈ। ਡੋਗਰਾ ਜੰਮੂ ਤੋਂ ਮੁਹਾਲੀ ਪ੍ਰਾਪਰਟੀ ਦੇ ਕੰਮ ਲਈ ਆਇਆ ਸੀ। 

(For more Punjabi news apart from Mohali Firing News: Person shot dead outside CP67 mall, stay tuned to Rozana Spokesman)

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM

ਸਰਪੰਚ ਜਰਮਨ ਸਿੰਘ ਨੂੰ ਫਿਰੌਤੀ ਲਈ ਮਿਲ ਰਹੀਆਂ ਸਨ ਧਮਕੀਆਂ : ਦੋਸਤ

05 Jan 2026 3:05 PM

"ਓ ਤੈਨੂੰ ਸ਼ਰਮ ਨਾ ਆਈ"Tarn Taran court complex ਦੇ ਬਾਹਰ ਹੰਗਾਮਾ |Absconding Pathanmajra Murdabad slogans

04 Jan 2026 3:26 PM

'CA ਸਤਿੰਦਰ ਕੋਹਲੀ ਤੋਂ ਚੰਗੀ ਤਰ੍ਹਾਂ ਪੁੱਛਗਿੱਛ ਹੋਵੇ, ਫਿਰ ਹੀ ਸੱਚ ਸਿੱਖ ਕੌਮ ਦੇ ਸਾਹਮਣੇ ਆਏਗਾ'

03 Jan 2026 1:55 PM
Advertisement