Punjab News: ਪੰਜਾਬ ਪੁਲਿਸ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ ’ਤੇ ਚਲਾਇਆ ਸੂਬਾ ਪੱਧਰੀ ਤਲਾਸ਼ੀ ਅਭਿਆਨ
Published : Mar 4, 2024, 8:46 pm IST
Updated : Mar 4, 2024, 8:46 pm IST
SHARE ARTICLE
Punjab Police conduct search operation at Railway stations Across state
Punjab Police conduct search operation at Railway stations Across state

ਪੁਲਿਸ ਟੀਮਾਂ ਨੇ 2460 ਵਿਅਕਤੀਆਂ ਦੀ ਕੀਤੀ ਜਾਮਾਂ ਤਲਾਸ਼ੀ , 180 ਰੇਲਵੇ ਸਟੇਸ਼ਨਾਂ ’ਤੇ ਪਾਰਕ ਗੱਡੀਆਂ ਵੀ ਕੀਤੀਆਂ ਚੈਕ : ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਸੋਮਵਾਰ ਨੂੰ ਸੂਬੇ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ ਅਤੇ ਉਨ੍ਹਾਂ ਦੇ ਆਲੇ-ਦੁਆਲੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਕੀਤੀ ਗਈ ।

ਇਹ ਤਲਾਸ਼ੀ ਅਭਿਆਨ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤਕ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿਚ ਇਕੋ ਸਮੇਂ ਚਲਾਇਆ  ਗਿਆ , ਜਿਸ  ਤਹਿਤ ਪੁਲਿਸ ਟੀਮਾਂ ਨੇ ਸਨਿਫਰ ਡਾਗਜ਼ (ਸੁੰਘਣ ਵਾਲੇ ਕੁੱਤਿਆਂ )ਦੀ ਸਹਾਇਤਾ ਨਾਲ ਰੇਲਵੇ ਸਟੇਸ਼ਨਾਂ ’ਤੇ ਆਉਣ- ਜਾਣ ਵਾਲੇ ਲੋਕਾਂ ਦੀ ਤਲਾਸ਼ੀ ਲਈ।

ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਨਿੱਜੀ ਤੌਰ ’ਤੇ ਇਸ ਰਾਜ ਪੱਧਰੀ ਕਾਰਵਾਈ ਦੀ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਇਸ ਆਪ੍ਰੇਸ਼ਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਪ੍ਰਤੀ ਰੇਲਵੇ ਸਟੇਸ਼ਨ/ਬੱਸ ਸਟੈਂਡ ’ਤੇ  ਐਸ.ਪੀ. ਰੈਂਕ ਦੇ ਅਧਿਕਾਰੀ ਦੀ ਨਿਗਰਾਨੀ ਹੇਠ ਘੱਟੋ-ਘੱਟ ਦੋ ਪੁਲਿਸ ਟੀਮਾਂ ਤਾਇਨਾਤ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਕਿਹਾ, “ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਹਰ ਵਿਅਕਤੀ ਨਾਲ ਦੋਸਤਾਨਾ ਢੰਗ ਅਤੇ ਨਿਮਰਤਾ ਨਾਲ ਪੇਸ਼ ਆਉਣ।”

ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ’ਤੇ ਸ਼ੱਕੀ ਵਿਅਕਤੀਆਂ ਦੀ ਸ਼ਨਾਖ਼ਤ ਕਰਨ ਲਈ ਸੂਬੇ ਭਰ ਵਿਚ 3500 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ ਲਗਭਗ 450  ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ ਤਾਂ ਜੋ ਲੋਕਾਂ ਲਈ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬੇ ਦੇ 180 ਰੇਲਵੇ ਸਟੇਸ਼ਨਾਂ ’ਤੇ ਕੀਤੇ ਗਏ ਅਪਰੇਸ਼ਨ ਦੌਰਾਨ 2460 ਤੋਂ ਵੱਧ ਲੋਕਾਂ ਦੀ ਜਾਮਾ ਤਲਾਸ਼ੀ ਲਈ ਗਈ। ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਵੱਲੋਂ ਰੇਲਵੇ ਸਟੇਸ਼ਨਾਂ ਦੀ ਪਾਰਕਿੰਗ ਵਿਚ ਖੜ੍ਹੇ ਦੋਪਹੀਆ ਅਤੇ ਚਾਰ ਪਹੀਆ ਵਾਹਨਾਂ ਦੀ ਵੀ ਚੈਕਿੰਗ ਕੀਤੀ ਗਈ ।

(For more Punjabi news apart from Punjab Police conduct search operation at Railway stations Across state, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement