Gurdaspur News: ਗੁਰਦਾਸਪੁਰ 'ਚ ਘਰ ਵਿਚੋਂ ਮਿਲੀਆਂ ਦੋ ਬੱਚਿਆਂ ਦੀਆਂ ਲਾਸ਼ਾਂ, ਮਚਿਆ ਹੜਕੰਪ
Published : Mar 4, 2024, 3:51 pm IST
Updated : Mar 4, 2024, 4:36 pm IST
SHARE ARTICLE
The deadbodies of two children found in Gurdaspur News in punjabi
The deadbodies of two children found in Gurdaspur News in punjabi

Gurdaspur News: ਬੱਚਿਆਂ ਦੇ ਮਾਂ ਤੇ ਪਿਓ ਘਰੋਂ ਹਨ ਗ਼ਾਇਬ

The Deadbodies of two children found in Gurdaspur News in punjabi: ਗੁਰਦਾਸਪੁਰ ਦੇ ਕਸਬਾ ਕਲਾਨੌਰ ਤੋਂ ਦੁਖ਼ਦਾਈ ਖਬਰ ਸਾਹਮਣੇ ਆਈ ਹੈ। ਇਥੇ ਇਕ ਘਰ ਵਿਚੋਂ ਦੋ ਬੱਚਿਆਂ ਦੀਆਂ ਭੇਦਭਰੇ ਹਾਲਾਤ ਵਿਚ ਲਾਸ਼ਾਂ ਮਿਲੀਆਂ ਹਨ। ਮਿਲੀ ਜਾਣਕਾਰੀ ਮੁਤਾਬਕ ਅੱਜ ਕਲਾਨੌਰ ਦੇ ਸ਼ਿਵ ਮੰਦਿਰ ਨੇੜੇ ਇਕ ਘਰ ਵਿਚ ਦੋ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਹਨ।

ਇਹ ਵੀ ਪੜ੍ਹੋ:  Today Earthquake: ਹਿਮਾਚਲ ਵਿਚ ਆਇਆ ਭੂਚਾਲ, ਡਰੇ ਲੋਕ ਘਰਾਂ 'ਚੋਂ ਆਏ ਬਾਹਰ

ਬੱਚਿਆਂ ਦੀ ਉਮਰ ਕਰੀਬ ਤਿੰਨ ਸਾਲ ਦਾ ਲੜਕਾ ਹਰਪ੍ਰੀਤ ਅਤੇ ਇਕ ਕਰੀਬ ਛੇ ਸਾਲ ਦੀ ਬੱਚੀ ਜਸਪ੍ਰੀਤ ਕੌਰ ਦੱਸੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਛਾਣਬੀਣ ਸ਼ੁਰੂ ਕਰ ਦਿਤੀ ਹੈ। ਇਨ੍ਹਾਂ ਬੱਚਿਆਂ ਦੇ ਮਾਂ ਅਤੇ ਪਿਓ ਦੋਵੇਂ ਹੀ ਘਰੋਂ ਗ਼ਾਇਬ ਹਨ।

ਇਹ ਵੀ ਪੜ੍ਹੋ:  CM Yogi Received Bomb Threat: UP ਦੇ CM ਯੋਗੀ ਆਦਿਤਿਆਨਾਥ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਮੌਕੇ ’ਤੇ ਪੁੱਜੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਲੱਗਦਾ ਹੈ ਕਿ ਦੋਵਾਂ ਬੱਚਿਆਂ ਨੂੰ ਕੋਈ ਜ਼ਹਿਰੀਲੀ ਚੀਜ਼ ਦਿੱਤੀ ਗਈ ਹੈ। ਜਿਸ ਕਾਰਨ ਬੱਚਿਆਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਬੱਚਿਆਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਲਿਆਂਦਾ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ ਅਤੇ ਪੁਲਿਸ ਪਾਰਟੀ ਨੂੰ ਬੱਚਿਆਂ ਦੇ ਮਾਪਿਆਂ ਦੀ ਭਾਲ ਲਈ ਸੂਚਿਤ ਕਰ ਦਿਤਾ ਗਿਆ ਹੈ ਤਾਂ ਜੋ ਬੱਚਿਆਂ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ। ਲਾਸ਼ਾਂ ਨੂੰ ਮੁਰਦਾਘਰ ਵਿਚ ਰਖਵਾਇਆ ਗਿਆ ਹੈ।

(For more news apart from Himachal Earthquake Today news in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement