Ludhiana News : ਲੁਧਿਆਣਾ ’ਚ ਨਸ਼ਾ ਤਸਕਰਾਂ ਖ਼ਿਲਾਫ਼ ਬੁਲਡੋਜ਼ਰ ਕਾਰਵਾਈ ਜਾਰੀ, ਸੂਬੇ ਭਰ ’ਚ ਹੁਣ ਤੱਕ ਕੁੱਲ 9 ਗੈਰ-ਕਾਨੂੰਨੀ ਢਾਂਚੇ ਢਾਹੇ

By : BALJINDERK

Published : Mar 4, 2025, 7:38 pm IST
Updated : Mar 4, 2025, 7:38 pm IST
SHARE ARTICLE
ਲੁਧਿਆਣਾ ’ਚ ਨਸ਼ਾ ਤਸਕਰਾਂ ਖ਼ਿਲਾਫ਼ ਬੁਲਡੋਜ਼ਰ ਕਾਰਵਾਈ ਜਾਰੀ
ਲੁਧਿਆਣਾ ’ਚ ਨਸ਼ਾ ਤਸਕਰਾਂ ਖ਼ਿਲਾਫ਼ ਬੁਲਡੋਜ਼ਰ ਕਾਰਵਾਈ ਜਾਰੀ

Ludhiana News : ਕਥਿਤ ਤੌਰ ’ਤੇ ਵੱਖ-ਵੱਖ ਡਰੱਗ ਤਸਕਰੀ ਮਾਮਲਿਆਂ 'ਚ ਸ਼ਾਮਲ ਹਨ ਮੁਲਜ਼ਮ

Ludhiana News in Punjabi :ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਉਨ੍ਹਾਂ ਦੇ ਗੈਰ-ਕਾਨੂੰਨੀ ਕਬਜ਼ਿਆਂ 'ਤੇ ਨਕੇਲ ਕੱਸਣ ਲਈ ਨਿਰੰਤਰ ਯਤਨਾਂ ਰਾਹੀਂ 'ਯੁੱਧ ਨਸ਼ਿਆਂ ਵਿਰੁੱਧ' ਪਹਿਲਕਦਮੀ ਤਹਿਤ, ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਰੇਲਵੇ ਅਧਿਕਾਰੀਆਂ ਦੇ ਸਹਿਯੋਗ ਨਾਲ, ਜ਼ਿਲ੍ਹੇ ਦੇ ਤਲਵੰਡੀ ਕਲਾਂ ਪਿੰਡ ਵਿੱਚ ਦੋ ਤਸਕਰਾਂ ਦੁਆਰਾ ਰੇਲਵੇ ਜ਼ਮੀਨ 'ਤੇ ਕਬਜ਼ਾ ਕਰਕੇ ਬਣਾਏ ਗਏ ਅਣ-ਅਧਿਕਾਰਤ ਢਾਂਚੇ ਢਾਹ ਦਿੱਤੇ ਹਨ। ਇਹ ਢਾਂਚਾ ਦੋ ਨਸ਼ਾ ਤਸਕਰਾਂ ਦੁਆਰਾ ਗੈਰ-ਕਾਨੂੰਨੀ ਤੌਰ 'ਤੇ ਕਬਜ਼ਾ ਕੀਤਾ ਗਿਆ ਸੀ, ਦੋਵੇਂ ਮੁਲਜ਼ਮ  ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐਨ.ਡੀ.ਪੀ.ਐਸ.) ਐਕਟ ਤਹਿਤ ਦਰਜ਼ ਵੱਖ-ਵੱਖ ਮਾਮਲਿਆਂ ਦਾ ਸਾਹਮਣਾ ਕਰ ਰਹੇ ਹਨ।

1

ਡਿਪਟੀ ਕਮਿਸ਼ਨਰ ਆਫ਼ ਪੁਲਿਸ (ਡੀ.ਸੀ.ਪੀ.) ਜਸਕਿਰਨਜੀਤ ਸਿੰਘ ਤੇਜਾ ਵੱਲੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਗਿਆ ਕਿ ਇਹ ਕਾਰਵਾਈ ਰੇਲਵੇ ਵਿਭਾਗ ਵੱਲੋਂ ਦਿੱਤੀ ਦਰਖਾਸਤ ਦੇ ਆਧਾਰ 'ਤੇ ਕੀਤੀ ਗਈ ਹੈ ਜਿਨ੍ਹਾਂ ਗੈਰ-ਕਾਨੂੰਨੀ ਕਬਜ਼ੇ ਹਟਾਉਣ ਲਈ ਪੁਲਿਸ ਸਹਾਇਤਾ ਦੀ ਮੰਗ ਕੀਤੀ ਸੀ। ਸਰਕਾਰੀ ਰਿਕਾਰਡ ਅਨੁਸਾਰ, ਮੁਲਜ਼ਮਾਂ ਵਿੱਚੋਂ ਰਾਣੀ, ਇੱਕ ਬਦਨਾਮ ਨਸ਼ਾ ਤਸਕਰ ਹੈ ਜਿਸ ਨੂੰ ਐਨ.ਡੀ.ਪੀ.ਐਸ. ਐਕਟ ਦੇ ਪੰਜ ਕੇਸਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਦਕਿ ਸ਼ਿੰਦਰ ਪਾਲ, ਜਿਸਨੂੰ ਨਿੱਕਾ ਵੀ ਕਿਹਾ ਜਾਂਦਾ ਹੈ, ਡਰੱਗ ਤਸਕਰੀ ਦੇ 9 ਮਾਮਲਿਆਂ ਵਿੱਚ ਸ਼ਾਮਲ ਹੈ।

1

ਡੀ.ਸੀ.ਪੀ. ਤੇਜਾ ਨੇ ਕਿਹਾ ਕਿ ਪੁਲਿਸ ਨੇ ਰੇਲਵੇ ਅਧਿਕਾਰੀਆਂ ਦੇ ਨਾਲ ਮਿਲ ਕੇ ਇਹ ਯਕੀਨੀ ਬਣਾਇਆ ਕਿ ਕਬਜ਼ਾਮੁਕਤ ਕਾਰਵਾਈ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੀ ਜਾਵੇ ਅਤੇ ਅਣਸੁਖਾਵੀਂ ਘਟਨਾ ਦੀ ਰੋਕਥਾਮ ਲਈ ਲੋੜੀਂਦੇ ਮੁਲਾਜ਼ਮ ਤਾਇਨਾਤ ਕੀਤੇ ਗਏ। ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਜ਼ਮੀਨ ਜਾਇਜ਼ ਤੌਰ 'ਤੇ ਰੇਲਵੇ ਦੀ ਹੈ ਅਤੇ ਮੁਲਜ਼ਮਾਂ ਦੁਆਰਾ ਗੈਰ-ਕਾਨੂੰਨੀ ਤੌਰ 'ਤੇ ਕਬਜ਼ਾ ਕੀਤਾ ਗਿਆ ਸੀ। ਰੇਲਵੇ ਵਿਭਾਗ ਨੇ ਲੁਧਿਆਣਾ ਵਿੱਚ ਆਪਣੀ ਜ਼ਮੀਨ 'ਤੇ 32 ਨਾਜਾਇਜ਼ ਕਬਜ਼ਿਆਂ ਦੀ ਸੂਚੀ ਪ੍ਰਦਾਨ ਕੀਤੀ ਹੈ।

ਡੀ.ਸੀ.ਪੀ. ਜਸਕਿਰਨਜੀਤ ਸਿੰਘ ਤੇਜਾ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਜਨਤਾ ਨੂੰ ਭਰੋਸਾ ਦਿੱਤਾ ਕਿ ਨਸ਼ੇ ਦੇ ਕੋਹੜ ਨੂੰ ਜੜ੍ਹੋਂ ਖਤਮ ਕੀਤਾ ਜਾਵੇਗਾ। ਡਰੱਗ ਤਸਕਰਾਂ ਨੂੰ ਮਿਸਾਲੀ ਸਜ਼ਾਵਾਂ ਦੁਆਈਆਂ ਜਾਣਗੀਆਂ ਅਤੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਨਸ਼ਿਆਂ ਦੀ ਤਸਕਰੀ ਵਿੱਚ ਲੱਗੇ ਲੋਕਾਂ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ।

(For more news apart from Bulldozer operation drug traffickers continues in Ludhiana, 9 illegal structures have been demolished across state far News in Punjabi, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement