Chandigarh : ਕਿਸਾਨਾਂ ਦੇ ਧਰਨੇ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਨੇ ਖਿੱਚੀ ਤਿਆਰੀ, ਪੰਜਾਬ ਨਾਲ ਲਗਦੀਆਂ ਹੱਦਾਂ ਕੀਤੀਆਂ ਸੀਲ
Published : Mar 4, 2025, 8:44 pm IST
Updated : Mar 4, 2025, 8:44 pm IST
SHARE ARTICLE
Chandigarh: Police administration made preparations in view of farmers' protest, borders with Punjab sealed
Chandigarh: Police administration made preparations in view of farmers' protest, borders with Punjab sealed

ਬੁੜੇਲ ਜੇਲ੍ਹ ਕੋਲ ਚੰਡੀਗੜ੍ਹ ਪੁਲਿਸ ਦੀ ਨਾਕੇਬੰਦੀ

Farmer Protest in Chandigarh : ਸੰਯੁਕਤ ਕਿਸਾਨ ਮੋਰਚੇ ਵੱਲੋਂ 5 ਮਾਰਚ ਨੂੰ ਚੰਡੀਗੜ੍ਹ ਵਿਖੇ ਧਰਨਾ ਲਗਾਉਣ ਦੇ ਐਲਾਨ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੋ ਗਿਆ ਹੈ। ਕਿਸਾਨਾਂ ਨੂੰ ਚੰਡੀਗੜ੍ਹ ਵਿੱਚ ਦਾਖਲ ਹੋਣ ਤੋਂ ਰੋਕਣ ਲਈ ਤਿਆਰੀਆਂ ਹੋ ਚੁੱਕੀਆ ਹਨ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਹਰ ਹੀਲਾ ਵਰਤਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਤਹਿਤ ਪੰਜਾਬ ਨਾਲ ਲੱਗਦੀਆਂ ਹੱਦਾਂ ਜਿਥੇ ਸੀਲ ਕੀਤੀਆਂ ਗਈਆਂ, ਉਥੇ ਹੀ ਪੰਜਾਬ ਤੋਂ ਚੰਡੀਗੜ੍ਹ ਲਈ ਟ੍ਰੈਫ਼ਿਕ ਅਡਵਾਈਜ਼ਰੀ ਵੀ ਜਾਰੀ ਕੀਤੀ ਗਈ ਹੈ। ਉਥੇ ਹੀ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਧਰਨੇ ਵਿੱਚ ਵੱਧ ਤੋਂ ਵੱਧ ਕਿਸਾਨ ਪਹੁੰਚਣ ਅਤੇ ਕੋਈ ਸੜਕ ਉੱਤੇ ਨਾ ਬੈਠਣ ਦੀ ਅਪੀਲ ਕੀਤੀ ਹੈ। ਕਿਸਾਨਾਂ ਨੂੰ ਕਿਹਾ ਹੈ ਕਿ ਕਿਸੇ ਵੀ ਅਧਿਕਾਰੀ ਨਾਲਕੋਈ ਵੀ ਟਕਰਾਅ ਨਾ ਕੀਤਾ ਜਾਵੇ।

ਬੁੜੇਲ ਜੇਲ੍ਹ ਕੋਲ ਚੰਡੀਗੜ੍ਹ ਪੁਲਿਸ ਦੀ ਨਾਕੇਬੰਦੀ

ਚੰਡੀਗੜ੍ਹ ਪੁਲਿਸ ਵੱਲੋਂ ਬੁੜੇਲ ਜੇਲ੍ਹ ਦੇ ਕੋਲ ਚੰਡੀਗੜ੍ਹ ਪੁਲਿਸ ਵੱਲੋਂ ਨਾਕੇਬੰਦੀ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਗੱਡੀਆਂ ਚੈੱਕ ਵੀ ਕੀਤੀਆਂ ਜਾ ਰਹੀਆਂ ਹਨ। ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਬੈਰੀਕੇਡਿੰਗ ਵੀ ਕੀਤੀ ਜਾ ਰਹੀ ਹੈ। ਪੁਲਿਸ ਫੋਰਸ ਵੱਲੋਂ ਹਰ ਤਰ੍ਹਾਂ ਦੇ ਸੁਰੱਖਿਆ ਦੇ ਪ੍ਰਬੰਧ ਕੀਤੇ ਜਾ ਰਹੇ ਹਨ।

ਮਟੌਰ ਬੈਰੀਕੇਡ ਉੱਤੇ ਚੰਡੀਗੜ੍ਹ ਪੁਲਿਸ ਦਾ ਸਖ਼ਤ ਪਹਿਰਾ

ਕਿਸਾਨਾਂ ਦੇ ਚੰਡੀਗੜ੍ਹ ਕੂਚ ਨੂੰ ਲੈ ਕੇ ਮਟੌਰ ਬੈਰੀਕੇਡ ਲਗਾਏ ਗਏ ਹਨ। ਕਿਸਾਨਾਂ ਨੂੰ ਰੋਕਣ ਦੀ ਤਿਆਰੀ ਕੀਤੀ ਗਈ ਹੈ। ਪੁਲਿਸ ਵੱਲੋਂ ਟਿੱਪ, ਲੋਹੇ ਦੇ ਬੈਰੀਕੇਡ ਲਗਾਏ ਜਾ ਰਹੇ ਹਨ। ਉਥੇ ਹੀ ਪੁਲਿਸ ਫੋਰਸ ਤਾਇਨਾਤ ਕੀਤੀ ਜਾ ਰਹੀ ਹੈ।

ਕਿਸਾਨਾਂ ਨੂੰ ਰੋਕਣ ਲਈ ਹਰ ਹੀਲੇ ਵਰਤ ਰਹੀ ਹੈ ਪੁਲਿਸ

ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਭਲਕੇ ਚੰਡੀਗੜ੍ਹ ਵੱਲ ਨੂੰ ਕੂਚ ਕਰ ਰਹੇ ਹਨ। ਪੁਲਿਸ ਵੱਲੋਂ ਕਿਸਾਨਾਂ ਨੂੰ ਚੰਡੀਗੜ੍ਹ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਬੈਰੀਕੇਡ ਲਗਾਏ ਗਏ ਹਨ ਉਥੇ ਹੀ ਭਾਰੀ ਫੋਰਸ ਬਲ ਵੀ ਤਾਇਨਾਤ ਕੀਤਾ ਗਿਆ ਹੈ।ਦੱਸ ਦੇਈਏ ਕਿ ਆਪਣੀਆਂ ਮੰਗਾਂ ਨੂੰ ਲੈਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਚੰਡੀਗੜ੍ਹ ਵਿਖੇ ਧਰਨਾ ਲਗਾਉਣ ਦਾ ਫੈਸਲਾ ਕੀਤਾ ਗਿਆ ਸੀ। ਇਸ ਧਰਨੇ ਤੋਂ ਪਹਿਲਾਂ ਪੰਜਾਬ ਸਰਕਾਰ ਨਾਲ ਮੀਟਿੰਗ ਹੋਈ ਜੋ ਬੇਸਿੱਟਾ ਰਹੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM
Advertisement