
''ਕਿਸਾਨਾਂ ਦੇ ਧਰਨਿਆਂ ਕਰਕੇ ਪੰਜਾਬ ਦਾ ਬਹੁਤ ਨੁਕਸਾਨ ਹੋ ਰਿਹਾ ਹੈ। ਪੰਜਾਬ ਧਰਨਿਆਂ ਵਾਲਾ ਸੂਬਾ ਬਣਦਾ ਜਾ ਰਿਹਾ ਹੈ''
ਕਿਸਾਨਾਂ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਧਰਨਿਆਂ ਕਰਕੇ ਪੰਜਾਬ ਦਾ ਬਹੁਤ ਨੁਕਸਾਨ ਹੋ ਰਿਹਾ ਹੈ। ਪੰਜਾਬ ਧਰਨਿਆਂ ਵਾਲਾ ਸੂਬਾ ਬਣਦਾ ਜਾ ਰਿਹਾ ਹੈ।
ਮੇਰੀ ਨਰਮਾਈ ਨੂੰ ਮੇਰੀ ਕਮਜ਼ੋਰੀ ਨਾ ਸਮਝਿਆ ਜਾਵੇ। ਉਨ੍ਹਾਂ ਬੀਤੀ ਦਿਨੀਂ ਕਿਸਾਨਾਂ ਨਾਲ ਹੋਈ ਮੀਟਿੰਗ ਬਾਰੇ ਬੋਲਦਿਆਂ ਕਿਹਾ ਕਿ ਮੈ ਕਿਸਾਨਾਂ ਦੀ ਕੱਲ੍ਹ ਵਾਲੀ ਮੀਟਿੰਗ 'ਚੋਂ ਉਠ ਕੇ ਆਇਆ। ਕਿਸਾਨ ਇਹ ਨਾ ਕਹਿਣ ਕਿ ਮੰਗਾਂ ਵੀ ਮੰਨ ਲਵੋ ਤੇ ਧਰਨਾ ਵੀ ਜਾਰੀ ਰੱਖਾਂਗੇ।
ਕਿਸਾਨਾਂ ਨੂੰ ਹਿਰਾਸਤ ਵਿਚ ਲਏ ਜਾਣ 'ਤੇ CM ਭਗਵੰਤ ਮਾਨ ਦਾ ਬਿਆਨ
ਅੱਜ ਕਿਸਾਨਾਂ ਨੂੰ ਹਿਰਾਸਤ ਵਿਚ ਲਏ ਜਾਣ ਬਾਰੇ ਬੋਲਦਿਆਂ CM ਭਗਵੰਤ ਮਾਨ ਨੇ ਕਿਹਾ ਕਿ ਜਿਹੜੇ ਲੋਕਾਂ ਨੂੰ ਤੰਗ ਕਰਨਗੇ, ਉਨ੍ਹਾਂ ਵਿਰੁਧ ਕਾਰਵਾਈ ਕਰਾਂਗੇ।