Punjab News :  ਡਾ. ਬਲਜੀਤ ਕੌਰ ਨੇ ਵਿਭਾਗ ਦੀਆਂ ਸਕੀਮਾਂ ਦਾ ਜਾਇਜ਼ਾ ਲਿਆ, ਸਰਕਾਰੀ ਲਾਭ ਲੋਕਾਂ ਤੱਕ ਪਹੁੰਚਾਉਣ 'ਤੇ ਜ਼ੋਰ ਦਿੱਤਾ

By : BALJINDERK

Published : Mar 4, 2025, 5:59 pm IST
Updated : Mar 4, 2025, 5:59 pm IST
SHARE ARTICLE
ਡਾ. ਬਲਜੀਤ ਕੌਰ
ਡਾ. ਬਲਜੀਤ ਕੌਰ

Punjab News : ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਕਿ ਸਰਕਾਰੀ ਸਕੀਮਾਂ ਨੂੰ ਲਾਗੂ ਕਰਨ ’ਚ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ

Punjab News in Punjabi : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ।  ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਸਰਕਾਰੀ ਸਕੀਮਾਂ ਯੋਗ ਲਾਭਪਾਤਰੀਆਂ ਤੱਕ ਕੁਸ਼ਲਤਾ ਨਾਲ ਪਹੁੰਚਣਾ ਯਕੀਨੀ ਬਣਾਉਣ ਤਾਂ ਜੋ ਹਰੇਕ ਹੱਕਦਾਰ ਵਿਅਕਤੀ ਲਾਭ ਲੈ ਸਕੇ।

ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਜਿਵੇਂ ਕਿ ਬੁਢਾਪਾ ਪੈਨਸ਼ਨ ਸਕੀਮ, ਵਿਧਵਾ ਅਤੇ ਬੇਸਹਾਰਾ ਮਹਿਲਾ ਪੈਨਸ਼ਨ ਸਕੀਮ, ਦਿਵਿਆਂਗ ਅੰਗਹੀਣ ਪੈਨਸ਼ਨ ਸਕੀਮ, ਆਸ਼ਰਿਤ ਬੱਚਿਆਂ ਨੂੰ ਵਿੱਤੀ ਸਹਾਇਤਾ, ਆਸ਼ੀਰਵਾਦ ਸਕੀਮ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਇਹਨਾਂ ਸਕੀਮਾਂ ਦਾ ਜਾਇਜ਼ਾ ਲੈਂਦੇ ਹੋਏ, ਡਾ. ਬਲਜੀਤ ਕੌਰ ਨੇ ਸਮਾਜ ਦੇ ਹਾਸ਼ੀਏ 'ਤੇ ਪਏ ਵਰਗਾਂ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ 'ਤੇ ਚਾਨਣਾ ਪਾਇਆ।  ਉਨ੍ਹਾਂ ਨੇ ਅਧਿਕਾਰੀਆਂ ਨੂੰ ਸਮਾਜਿਕ ਸੁਰੱਖਿਆ ਲਾਭਾਂ ਦੀ ਤੇਜ਼ੀ ਨਾਲ ਡਿਲੀਵਰੀ ਨੂੰ ਯਕੀਨੀ ਬਣਾਉਣ ਲਈ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣ ਅਤੇ ਰੁਕਾਵਟਾਂ ਨੂੰ ਦੂਰ ਕਰਨ ਦੇ ਨਿਰਦੇਸ਼ ਦਿੱਤੇ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਵਿਭਾਗ ਵੱਲੋਂ ਚਲਾਈਆਂ ਜਾਣ ਵਾਲੀਆਂ ਸਕੀਮਾਂ ਵਿੱਚ ਪਾਰਦਰਸ਼ਤਾ ਲਿਆਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਇਹਨਾਂ ਸਕੀਮਾਂ ਨੂੰ ਲਾਗੂ ਕਰਨ ਵਿੱਚ ਕਿਸੇ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ “ਰੰਗਲਾ ਪੰਜਾਬ” ਨੂੰ ਹਕੀਕਤ ਬਣਾਉਣ ਲਈ ਵਚਨਬੱਧ ਹੈ।  ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਾਰੀਆਂ ਸਮਾਜਿਕ ਸੁਰੱਖਿਆ ਅਤੇ ਇਸਤਰੀ-ਬਾਲ ਵਿਕਾਸ ਯੋਜਨਾਵਾਂ ਨੂੰ ਹੇਠਲੇ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਲਾਭ ਲੈ ਸਕਣ।

ਇਸ ਮੌਕੇ ਮੀਟਿੰਗ ਵਿਚ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਪੈਸ਼ਲ ਮੁੱਖ ਸਕੱਤਰ  ਰਾਜੀ ਪੀ ਸ਼੍ਰੀਵਾਸਤਵਾ, ਵਿਸ਼ੇਸ਼  ਸਕੱਤਰ ਕੇਸ਼ਵ ਹਿੰਗੋਨੀਆ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ਼ੇਨਾ ਅਗਰਵਾਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

(For more news apart from Dr. Baljit Kaur reviewed the schemes department, emphasized on delivering the government benefits to the people News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement