Chandigarh protests : SKM ਵਲੋਂ ਚੰਡੀਗੜ੍ਹ ਵਿਚ ਕੀਤੇ ਜਾਣ ਵਾਲੇ ਵਿਰੋਧ ਪ੍ਰਦਰਸ਼ਨ 'ਤੇ ਉਗਰਾਹਾਂ ਦਾ ਵੱਡਾ ਬਿਆਨ
Published : Mar 4, 2025, 12:16 pm IST
Updated : Mar 4, 2025, 12:16 pm IST
SHARE ARTICLE
Joginder Ugrahan makes big statement on protests to be held by SKM in Chandigarh News in Punjabi
Joginder Ugrahan makes big statement on protests to be held by SKM in Chandigarh News in Punjabi

Chandigarh protests : ਜੇ ਚੰਡੀਗੜ੍ਹ ਪਹੁੰਚਣ ਦੀ ਇਜਾਜ਼ਤ ਨਾ ਦਿਤੀ ਤਾਂ ਕਰਾਂਗੇ ਵਿਰੋਧ ਪ੍ਰਦਰਸ਼ਨ 

Joginder Ugrahan makes big statement on protests to be held by SKM in Chandigarh News in Punjabi : ਸੰਯੁਕਤ ਕਿਸਾਨ ਮੋਰਚਾ ਵਲੋਂ ਚੰਡੀਗੜ੍ਹ ਵਿਚ ਕੀਤੇ ਜਾਣ ਵਾਲੇ ਵਿਰੋਧ ਪ੍ਰਦਰਸ਼ਨ 'ਤੇ ਜੋਗਿੰਦਰ ਸਿੰਘ ਉਗਰਾਹਾਂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਵਲੋਂ ਬੀਤੇ ਦਿਨ ਚੰਡੀਗੜ੍ਹ ਵਿਚ ਹੋਣ ਵਾਲੇ ਪ੍ਰਦਰਸ਼ਨ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ ਅਤੇ ਅਸੀਂ ਇਹ ਪ੍ਰਦਰਸ਼ਨ ਕਿਸੇ ਵੀ ਹਾਲਾਤ ਵਿਚ ਕਰਾਂਗੇ। ਉਨ੍ਹਾਂ ਅੱਗੇ ਦਸਿਆ ਕਿ ਅਸੀਂ ਸੈਕਟਰ 34 ਵਿਚ ਪ੍ਰਦਰਸ਼ਨ ਕਰਨ ਲਈ ਜਗ੍ਹਾ ਦੀ ਮੰਗ ਪ੍ਰਸ਼ਾਸਨ ਅੱਗੇ ਰੱਖੀ ਹੈ।

ਜੋਗਿੰਦਰ ਸਿੰਘ ਉਗਰਾਹਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਜਿਸ ਤਰੀਕੇ ਨਾਲ ਹਿਰਾਸਤ ਵਿਚ ਲਿਆ ਜਾ ਰਿਹਾ ਹੈ, ਜੇ ਉਹ ਇਸੇ ਤਰ੍ਹਾਂ ਜਾਰੀ ਰਿਹਾ ਅਤੇ ਸਾਨੂੰ ਚੰਡੀਗੜ੍ਹ ਪਹੁੰਚਣ ਦੀ ਇਜਾਜ਼ਤ ਨਾ ਦਿਤੀ ਗਈ, ਤਾਂ ਅਸੀਂ ਸੜਕਾਂ 'ਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦੇਵਾਂਗੇ ਅਤੇ ਸੜਕਾਂ 'ਤੇ ਉਤਰਨ ਤੋਂ ਪਿੱਛੇ ਨਹੀਂ ਹਟਾਂਗੇ। ਹਾਲਾਂਕਿ, ਉਗਰਾਹਾਂ ਨੇ ਇਹ ਵੀ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਅਸੀਂ ਸੜਕ ਕਿਨਾਰੇ ਬੈਠ ਕੇ ਵਿਰੋਧ ਪ੍ਰਦਰਸ਼ਨ ਜਾਰੀ ਰੱਖਾਂਗੇ।

ਉਗਰਾਹਾਂ ਦੇ ਕਾਫ਼ਲੇ ਚੰਡੀਗੜ੍ਹ ਲਈ ਭਲਕੇ ਹੋਣਗੇ ਰਵਾਨਾ : 
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਕਾਫ਼ਲੇ ਭਲਕੇ ਚੰਡੀਗੜ੍ਹ ਲਈ ਰਵਾਨਾ ਹੋਣਗੇ। ਦਸ ਦਈਏ ਕਿ ਕੱਲ ਸਵੇਰੇ ਹੀ ਕਾਫ਼ਲੇ ਚੰਡੀਗੜ੍ਹ ਵੱਲ ਰਵਾਨਾ ਹੋਣਗੇ। ਜਾਣਕਾਰੀ ਅਨੁਸਾਰ ਪੂਰੇ ਪੰਜਾਬ ਭਰ ਦੇ ਵਿਚੋਂ ਭਾਕਿਯੂ ਉਗਰਾਹਾਂ ਵੱਲੋਂ ਅੱਜ ਕਿਸਾਨਾਂ ਨੇ ਚੰਡੀਗੜ੍ਹ ਲਈ ਹੋਣਾ ਰਵਾਨਾ ਸੀ। ਉਨ੍ਹਾਂ ਪਟਿਆਲਾ ਤੋਂ ਪਹਿਲਾਂ ਰਾਸਤੇ ਵਿਚ ਅਨਾਜ ਮੰਡੀ ਵਿਚ ਹੋਣਾ ਸੀ ਇਕੱਠਾ ਹੋਣਾ ਸੀ ਅਤੇ 5 ਮਾਰਚ ਦੀ ਸਵੇਰ ਨੂੰ ਉਥੋਂ ਚੰਡੀਗੜ੍ਹ ਨੂੰ ਰਵਾਨਾ ਹੋਣਾ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement